ਪਟਿਆਲਾ ਪੁਲਿਸ ਵੱਲੋਂ ’21 ਅਕਤੂਬਰ ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਮੈਰਾਥਨ ਦੌੜ

230

ਪਟਿਆਲਾ ਪੁਲਿਸ ਵੱਲੋਂ ’21 ਅਕਤੂਬਰ ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਮੈਰਾਥਨ ਦੌੜ

ਪਟਿਆਲਾ, 27 ਅਕਤੂਬਰ:
ਪਟਿਆਲਾ ਪੁਲਿਸ ਨੇ ਆਪਣੇ ਸ਼ਹੀਦ ਹੋਏ ਜਵਾਨਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇੱਕ ਮੈਰਾਥਨ ਦੌੜ ਕਰਵਾਈ। ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਦੀ ਯੋਗ ਅਗਵਾਈ ਅਤੇ ਐਸ.ਪੀ. ਸਥਾਨਕ ਨਵਨੀਤ ਸਿੰਘ ਬੈਂਸ ਦੀ ਨਿਗਰਾਨੀ ਹੇਠ ਇੱਥੇ ਪੁਲਿਸ ਲਾਈਨ ਵਿਖੇ ਕਰਵਾਈ ਗਈ ਇਸ ਮੈਰਾਥਨ ਦੌੜ ‘ਚ ਪਟਿਆਲਾ ਪੁਲਿਸ ਦੇ ਪ੍ਰੋਬੇਸ਼ਨਰ ਸਬ-ਇੰਸਪੈਕਟਰਾਂ ਸਮੇਤ ਕਈ ਹੋਰ ਪੁਲਿਸ ਅਧਿਕਾਰੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਇਸ ਮੈਰਾਥਨ ਦੌੜ ਨੂੰ ਡੀ.ਐਸ.ਪੀ. ਗੁਰਦੇਵ ਸਿੰਘ ਧਾਲੀਵਾਲ ਪੁਲਿਸ ਲਾਈਨ ਪਟਿਆਲਾ ਦੇ ਗੇਟ ਨੰਬਰ-2 ਤੋਂ ਸ਼ੁਰੂ ਹੋਈ ਇਸ ਮੈਰਾਥਨ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਧਾਲੀਵਾਲ ਨੇ ਕਿਹਾ ਕਿ ਪਟਿਆਲਾ ਪੁਲਿਸ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ ਆਪਣੇ ਸ਼ਹੀਦ ਹੋਏ ਜਵਾਨਾਂ ਤੋਂ ਪ੍ਰੇਰਣਾ ਲੈ ਕੇ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਟਿਆਲਾ ਪੁਲਿਸ ਵੱਲੋਂ '21 ਅਕਤੂਬਰ ਪੁਲਿਸ ਸ਼ਹੀਦੀ ਦਿਵਸ' ਨੂੰ ਸਮਰਪਿਤ ਮੈਰਾਥਨ ਦੌੜ

ਪਟਿਆਲਾ ਪੁਲਿਸ ਵੱਲੋਂ ’21 ਅਕਤੂਬਰ ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਮੈਰਾਥਨ ਦੌੜ Iਡੀ.ਐਸ.ਪੀ. ਨੇ ਕਿਹਾ ਕਿ ਪਟਿਆਲਾ ਪੁਲਿਸ ਦੇ ਜਿਹੜੇ ਅਧਿਕਾਰੀਆਂ ਤੇ ਜਵਾਨਾਂ ਨੇ ਡਿਊਟੀ ਦੌਰਾਨ ਅਪਣਾ ਫਰਜ਼ ਨਿਭਾਉਂਦੇ ਹੋਏ ਸ਼ਹੀਦੀਆਂ ਪ੍ਰਾਪਤ ਕੀਤੀਆਂ, ਇਨ੍ਹਾਂ ਦੀਆਂ ਦੇਸ਼ ਸੇਵਾ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੇ ਖਾਖੀ ਪਹਿਨਣ ਵਾਲਿਆਂ ਲਈ ਸਦਾ ਹੀ ਪ੍ਰੇਰਣਾ ਦਾ ਸਰੋਤ ਰਹਿਣਗੀਆਂ।ਸ. ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਲਈ ਪਟਿਆਲਾ ਪੁਲਿਸ ਵੱਲੋਂ ਇਹ ਮੈਰਾਥਨ ਦੌੜ ਕਰਵਾਈ ਗਈ ਹੈ।