ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ 24 % ਵਧੇਰੇ ਕੋਵਿਡ ਪੋਜਟਿਵ ਕੇਸ ਰਿਪੋਰਟ ਕੀਤੀ ਗਈ

157

ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ 24 % ਵਧੇਰੇ ਕੋਵਿਡ ਪੋਜਟਿਵ ਕੇਸ ਰਿਪੋਰਟ ਕੀਤੀ ਗਈ

ਪਟਿਆਲਾ, 3 ਨਵੰਬਰ (           )

ਜਿਲੇ ਵਿਚ 29 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1510 ਦੇ ਕਰੀਬ ਰਿਪੋਰਟਾਂ ਵਿਚੋਂ 29 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,889 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 38 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12240 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ, ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 381 ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 268 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 29 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15,ਨਾਭਾ ਤੋਂ 02, ਸਮਾਣਾ ਤੋਂ 02, ਰਾਜਪੁਰਾ  ਤੋਂ 02, ਬਲਾਕ ਭਾਦਸੋਂ ਤੋਂ 02, ਬਲਾਕ ਕਾਲੋਮਾਜਰਾ ਤੋਂ 01, ਦੁੱਧਣ ਸਾਧਾਂ ਤੋਂ 02 ਅਤੇ ਬਲਾਕ ਕੌਲੀ ਤੋਂ 03 ਕੇਸ ਰਿਪੋਰਟ ਹੋਏ ਹਨ ।ਜਿਹਨਾਂ ਵਿਚੋਂ 03 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 26 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਨਾਂ ਬਰਨਾਂ ਚੌਂਕ, ਦੇਸੀ ਮਹਿਮਾਨਦਾਰੀ, ਮਹਾਰਾਜਾ ਯਾਦਵਿੰਦਰਾ ਐਨਕਲੇਵ, ਤੋਪਖਾਨਾਂ ਮੋੜ, ਫਰੈਡਜ਼ ਕਲੌਨੀ, ਅਨੰਦ ਨਗਰ, ਥਾਪਰ ਯੂਨੀਵਰਸਿਟੀ , ਅਰਬਨ ਅਸਟੇਟ, ਬਾਜਵਾ ਕਲੌਨੀ , ਨਿੳ ਬਿਸ਼ਨ ਨਗਰ, ਢਿਲੋਂ ਕਲੌਨੀ, ਅਦਰਸ਼ ਕਲੌਨੀ , ਆਫੀਸਰ ਐਨਕਲੇਵ, ਨਾਭਾ ਤੋਂ ਮਲੇਰੀਅਨ ਸਟਰੀਟ, ਜ਼ਸਪਾਲ ਕਲੌਨੀ,  ਸਮਾਣਾ ਤੋਂ ਪ੍ਰਤਾਪ ਕਲੋਨੀ, ਰਾਜਪੁਰਾ ਤੋਂ ਗਗਨ ਵਿਹਾਰ , ਸੁੰਦਰ ਨਗਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ 24 % ਵਧੇਰੇ ਕੋਵਿਡ ਪੋਜਟਿਵ ਕੇਸ ਰਿਪੋਰਟ ਕੀਤੀ ਗਈ
Civil surgeon Patiala

ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ 24 % ਵਧੇਰੇ ਕੇਸ ਰਿਪੋਰਟ ਕੀਤੀ ਗਈ I ਕੱਲ ਜਿਲੇ ਵਿਚ 22 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈI ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1450 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,98,899, ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,889 ਕੋਵਿਡ ਪੋਜਟਿਵ, 1,84,750 ਨੇਗੇਟਿਵ ਅਤੇ ਲੱਗਭਗ 860 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।