ਫਤਹਿਗੜ੍ਹ ਸਾਹਿਬ ਜਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਮਨਾਹੀਂ ਹੁਕਮ ਜਾਰੀ

210

ਫਤਹਿਗੜ੍ਹ ਸਾਹਿਬ ਜਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਮਨਾਹੀਂ ਹੁਕਮ ਜਾਰੀ

ਫਤਹਿਗੜ੍ਹ ਸਾਹਿਬ, 12 ਦਸੰਬਰ

ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹਾ .ਫਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ .ਫਤਹਿਗੜ੍ਹ ਸਾਹਿਬ ਮੰਡਲ ਫ਼ਤਹਿਗੜ੍ਹ ਸਾਹਿਬ ਦੀ ਲਿਖਤੀ ਪ੍ਰਵਾਨਗੀ ਅਤੇ ਬਿਨ੍ਹਾਂ ਦੇਖ-ਰੇਖ ਕੱਚੀਆਂ ਖੂਹੀਆਂ ਪੁੱਟਣ ਅਤੇ ਪੁਰਾਣੀਆਂ ਖੁਹੀਆਂ ਨੂੰ ਖਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਨੂੰ ਨਿਕਾਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਕਈ ਵਾਰ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਾਰਨ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਕਈ ਵਾਰ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਇਹ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 12 ਫਰਵਰੀ 2021   ਤੱਕ ਲਾਗੂ ਰਹਿਣਗੇ।

ਕਿਰਾਏਦਾਰ ਰੱਖਣ ਸਬੰਧੀ ਸੂਚਨਾ ਥਾਣੇ ਵਿੱਚ ਦਰਜ਼ ਕਰਵਾਉਣੀ ਜਰੂਰੀ
ਜ਼ਿਲ੍ਹਾ ਮੈਜਿਸਟਰੇਟ  ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹਾ .ਫਤਹਿਗੜ੍ਹ ਸਾਹਿਬ ਦੇ ਸਮੂਹ ਮਕਾਨ ਮਾਲਕਾਂ ਅਤੇ ਮਕਾਨਾਂ ‘ਤੇ ਕਾਬਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਮਕਾਨ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦੀ ਪਹਿਚਾਣ ਸਬੰਧੀ ਪੁਲਿਸ ਤੋਂ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਵਾਉਣ ਉਪਰੰਤ ਹੀ ਆਪਣਾ ਮਕਾਨ ਕਿਰਾਏ ‘ਤੇ ਦੇਣ ਅਤੇ ਕਿਰਾਏਦਾਰ ਬਾਰੇ ਸਬੰਧਤ ਪੁਲਿਸ ਥਾਣੇ ਵਿੱਚ ਵੀ ਸੂਚਨਾਂ ਦਰਜ਼ ਕਰਵਾਈ ਜਾਵੇ। ਕਿਉਂਕਿ ਕਈ ਵਾਰ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਮਾਲਕਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦੇ ਅੰਦੇਸ਼ੇ ਅਤੇ ਅਜਿਹੀਆਂ ਕਾਰਵਾਈਆਂ ਕਰਨ ਜਿਸ ਨਾਲ ਆਮ ਲੋਕਾਂ ਦੀ ਜਾਨ ਮਾਲ ਨੂੰ ਖਤਰਾ ਪੈਦਾ ਹੁੰਦਾ ਹੈ ਅਤੇ ਸਰਕਾਰੀ ਤੇ ਪ੍ਰਾਈਵੇਟ ਸੰਪਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਇਹ ਮਨਾਹੀਂ ਹੁਕਮ ਜਾਰੀ ਕੀਤੇ ਗਏ ਹਨ। ਮਨਾਹੀਂ ਦੇ ਇਹ ਹੁਕਮ 12 ਫਰਵਰੀ  2021 ਤੱਕ ਲਾਗੂ ਰਹਿਣਗੇ।

ਫਤਹਿਗੜ੍ਹ ਸਾਹਿਬ ਜਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਮਨਾਹੀਂ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਆਮ ਲੋਕਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਪਾਉਣ ਤੇ ਵਾਹਨ ਚਲਾਉਣ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ  ਅੰਮ੍ਰਿਤ ਕੌਰ ਗਿੱਲ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ .ਫਤਹਿਗੜ੍ਹ ਸਾਹਿਬ ਦੀ ਆਮ ਜਨਤਾ ਨੂੰ ਹੁਕਮ ਦਿੱਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ(ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਇਕਲ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਸਮਾਜ ਵਿਰੋਧੀ ਤੱਤਾਂ ਵੱਲੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਆਮ ਵਿਅਕਤੀਆਂ ਵੱਲੋਂ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 12 ਫਰਵਰੀ 2021 ਤੱਕ ਲਾਗੂ ਰਹਿਣਗੇ।

ਭਾਖੜਾ ਨਹਿਰ ਦੀ ਪਟੜੀ ‘ਤੇ ਅਣਅਧਿਕਾਰਤ ਵਾਹਨ ਚਲਾਉਣ ਅਤੇ ਨਹਿਰ ‘ਚ ਤੈਰਨ ‘ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ  ਅੰਮ੍ਰਿਤ ਕੌਰ ਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974) ਦੀ ਧਾਰਾ144ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ ‘ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਕਈ ਵਾਰ ਲੋਕ ਭਾਖੜਾ ਮੇਨ ਲਾਈਨ ਕੈਨਾਲ ਦੀ ਪਟੜੀ ‘ਤੇ ਵਾਹਨਾਂ ਸਮੇਤ ਚੜ੍ਹ ਜਾਂਦੇ ਹਨ ਅਤੇ ਕਈ ਵਾਰ ਲੋਕ ਨਹਿਰ ਵਿੱਚ ਤੈਰਦੇ ਵੀ ਪਾਏ ਜਾਂਦੇ ਹਨ। ਜਿਸ ਕਾਰਨ ਅਜਿਹੇ ਲੋਕਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਸਕਦਾ ਹੈ ਅਤੇ ਦੁਰਘਟਨਾਂ ਹੋਣ ਦਾ ਖਤਰਾ ਵੀ ਬਣਿਆਂ ਰਹਿੰਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਮਨਾਹੀਂ ਦੇ ਹੁਕਮ 12 ਫਰਵਰੀ  2021  ਤੱਕ ਲਾਗੂ ਰਹਿਣਗੇ ।