ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਕੁਝ ਰਾਹਤ;03 ਦੀ ਹੋਈ ਮੌਤ

184

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਕੁਝ ਰਾਹਤ;03 ਦੀ ਹੋਈ ਮੌਤ

ਪਟਿਆਲਾ, 14 ਦਸੰਬਰ (          )

ਜਿਲੇ ਵਿੱਚ 23 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 705 ਦੇ ਕਰੀਬ ਰਿਪੋਰਟਾਂ ਵਿਚੋਂ 23 ਕੋਵਿਡ ਪੋਜਟਿਵ ਪਾਏ ਗਏ ਹਨ। ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15260 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 50 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14405 ਹੋ ਗਈ ਹੈ। ਜਿਲੇ ਵਿੱਚ ਅੱਜ 03 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 460 ਹੋ ਗਈ ਹੈ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 398 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 23 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 19, ਰਾਜਪੁਰਾ ਤੋਂ 02, ਬਲਾਕ ਭਾਦਸੋਂ ਤੋਂ 01 ਅਤੇ  ਬਲਾਕ ਕੋਲੀ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਅਤੇ 21 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ,ਤ੍ਰਿਪੜੀ, ਨਿਊ ਗਰੀਨ ਪਾਰਕ ਕਲੋਨੀ, ਅਰਬਨ ਅਸਟੇਟ ਫੇਜ 1, ਵਿਕਾਸ ਕਲੋਨੀ, ਗੁਰੂ ਨਾਨਕ ਅੇੈਨਕਲੇਵ, ਫੁਲਕੀਆਂ ਅੇੈਨਕਲੇਵ, ਸੂਈ ਗਰਾਂ ਮੁਹੱਲਾ, ਲਹਿਲ ਕਲੋਨੀ,  ਰਾਜਪੁਰਾ ਤੋਂ ਗਰਗ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਕੁਝ ਰਾਹਤ;03 ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 03 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ  ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 460 ਹੋ ਗਈ ਹੈ। ਪਟਿਆਲਾ ਸ਼ਹਿਰ ਦੇ ਪ੍ਰਤਾਪ ਨਗਰ ਦਾ ਰਹਿਣ ਵਾਲਾ  47 ਸਾਲਾ ਪੁਰਸ਼ ਜ਼ੋ ਕਿ  ਹਾਈਪਰਟੈਂਸ਼ਨ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।  ਦੂਸਰਾ ਸਮਾਣਾ ਦੇ ਗਰੀਨ ਟਾਊਨ ਦਾ 60 ਸਾਲਾ  ਪੁਰਸ਼ ਸਾਹ ਦੀ ਦਿੱਕਤ ਕਾਰਨ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਤੀਸਰਾ ਬਹਾਦਰਗੜ ਦੇ ਰਹਿਣ ਵਾਲਾ 80 ਸਾਲਾ ਪੁਰਸ਼ ਸਾਹ ਦੀ ਦਿੱਕਤ ਕਾਰਨ ਮੁਹਾਲੀ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,65,429 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,260 ਕੋਵਿਡ ਪੋਜਟਿਵ, 2,47,799 ਨੇਗੇਟਿਵ ਅਤੇ ਲੱਗਭਗ 1970 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।