ਪਟਿਆਲਾ ਜਿਲੇ ਅੱਜ ਘੱਟ ਕੇਸਾਂ ਦੀ ਰਿਪੋਰਟ ਕੀਤੀ ਗਈ ; 255 ਕੋਵਿਡ ਪੋਜਟਿਵ ਐਕਟਿਵ ਕੇਸ

180

ਪਟਿਆਲਾ ਜਿਲੇ  ਅੱਜ ਘੱਟ ਕੇਸਾਂ ਦੀ ਰਿਪੋਰਟ ਕੀਤੀ ਗਈ ; 255 ਕੋਵਿਡ ਪੋਜਟਿਵ ਐਕਟਿਵ ਕੇਸ

ਪਟਿਆਲਾ, 24 ਦਸੰਬਰ (      )

ਜਿਲੇ ਵਿੱਚ 36 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1596 ਦੇ ਕਰੀਬ ਰਿਪੋਰਟਾਂ ਵਿਚੋਂ 36 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,574 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 41 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,850 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ, ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 469 ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 255 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 95 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 37 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 32, ਬਲਾਕ ਕੋਲੀ ਤੋਂ 01, ਬਲਾਕ ਹਰਪਾਲਪੁਰ ਤੋਂ 01, ਬਲਾਕ ਦੁਧਨਸਾਧਾਂ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿੱਚ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਸ਼ਾਂਤੀ ਨਗਰ , ਪ੍ਰੋਫੈਸਰ ਐਨਕਲੇਵ, ਮੁਹੱਲਾ ਚਾਨਣ ਦੁਰਗਾ, ਘਲੌੜੀ ਗੇਟ, ਬਗੀਚੀ ਮੰਗਲ ਦਾਸ, ਡੀ.ਐਮ.ਡਬਲਿਉ, ਅਮਨ ਨਗਰ, ਖਾਲਸਾ ਐਵੀਨਿਊ, ਤੇਜ ਬਾਗ ਕਲੋਨੀ, ਫਸਟ ਆਈ ਆਰ ਬੀ , ਰਾਘੋਮਾਜਰਾ , ਹੇਮ ਬਾਗ, ਆਦਰਸ਼ ਕਲੋਨੀ, ਨਿਉ ਆਫੀਸਰ ਕਲੋਨੀ, ਦਰਸ਼ਨ ਸਿੰਘ ਨਗਰ, ਅਰਬਨ ਅਸਟੇਟ ਫੇਜ਼ 3, ਲਹਿਲ ਕਲੋਨੀ, ਸ਼ਹੀਦ ਉੱਧਮ ਸਿੰਘ ਨਗਰ, ਨਿਊ ਲਾਲ ਬਾਗ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ  ਅੱਜ ਘੱਟ ਕੇਸਾਂ ਦੀ ਰਿਪੋਰਟ ਕੀਤੀ ਗਈ ; 255 ਕੋਵਿਡ ਪੋਜਟਿਵ ਐਕਟਿਵ ਕੇਸ
Civil surgeon Patiala

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1620 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,80,014 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,574 ਕੋਵਿਡ ਪੋਜਟਿਵ, 2,61,670 ਨੇਗੇਟਿਵ ਅਤੇ ਲੱਗਭਗ 2370 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।