ਅੱਜ ਦਾ ਪਟਿਆਲਾ ਦਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ

152

ਅੱਜ ਦਾ ਪਟਿਆਲਾ ਦਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ

ਪਟਿਆਲਾ, 30 ਜੂਨ  (           ) 

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਤਹਿਤ 2135 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 4,54,942 ਹੋ ਗਿਆ ਹੈ।

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 1 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਅਤੇ ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਗੁਰੂਦੁਆਰਾ ਸਾਹਿਬ ਮੋਤੀ ਬਾਗ, ਅਤੇ ਸਪੈਸਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ/ਜਿੰਮਜ਼/ ਆਰ. ਟੀ. ਏ. ਆਫਿਸ ਸੈਕਟਰੀਏਟ/ ਰੈਡ ਕਰਾਸ ਡਿਸਏਬਲਡ ਕੈਂਪ, ਰੈਡ ਕਰਾਸ ਬਿਲਡਿੰਗ ਆਪੋਜਿਟ ਗੁਰੂਦੁਆਰਾ ਸਾਹਿਬ ਅਤੇ  ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ । ਨਾਭਾ ਦੇ ਐਮ. ਪੀ. ਡਬਲਿਯੂ ਸਕੂਲ , ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਤੋਂ ਇਲਾਵਾ ਬਲਾਕ ਹਰਪਾਲਪੁਰ , ਬਲਾਕ ਕੌਲੀ, ਬਲਾਕ ਕਾਲੋਮਾਜਰਾ ,ਬਲਾਕ ਭਾਦਸੋਂ, ਬਲਾਕ ਦੁੱਧਨਸਾਧਾਂ ਬਲਾਕ ਸ਼ੁਤਰਾਣਾ ਆਦਿ ਦੇ ਪਿੰਡਾਂ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ । 

ਅੱਜ ਦਾ ਪਟਿਆਲਾ ਦਾ ਜ਼ਿਲ੍ਹਾ ਕੋਵੀਡ ਅਪਡੇਟ: ਸਿਵਲ ਸਰਜਨ

ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 22 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48490 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 22 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 46989 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 170 ਹੈ, ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 1331 ਹੀ ਹੈ।

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 22 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 10, ਨਾਭਾ ਤੋਂ 01, ਰਾਜਪੁਰਾ ਤੋਂ 01, ਬਲਾਕ ਭਾਦਸੋਂ ਤੋਂ 02 ਬਲਾਕ ਦੁੱਧਨਸਾਧਾਂ ਤੋਂ 01, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ ਤੋਂ 02, ਬਲਾਕ ਸ਼ੁਤਰਾਣਾ ਤੋਂ 02 ਅਤੇ ਬਲਾਕ ਕੌਲੀ ਤੋਂ 02 ਕੇਸ ਰਿਪੋਰਟ ਹੋਏ ਹਨ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3112 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 7,67,684 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48490 ਕੋਵਿਡ ਪੋਜਟਿਵ, 7,17,799 ਨੈਗੇਟਿਵ ਅਤੇ ਲਗਭਗ 1395 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।