ਅੱਜ ਦਾ ਪਟਿਆਲਾ ਕੋਰੋਨਾ ਅਪਡੇਟ : ਸਿਵਲ ਸਰਜਨ

204

ਅੱਜ ਦਾ ਪਟਿਆਲਾ ਕੋਰੋਨਾ ਅਪਡੇਟ : ਸਿਵਲ ਸਰਜਨ

ਪਟਿਆਲਾ, 27 ਜੁਲਾਈ  (           )

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿੱਚ 244 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,84,749 ਹੋ ਗਈ ਹੈ।ਉਹਨਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ ਕੱਲ ਮਿਤੀ 28 ਜੁਲਾਈ ਦਿਨ ਬੁੱਧਵਾਰ   ਨੂੰ ਕੋਵਿਡ ਟੀਕਾਕਰਨ ਨਹੀ ਹੋਵੇਗਾ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2378 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜੀਟਿਵ ਕੇਸ ਰਿਪੋਰਟ ਨਹੀ ਹੋਇਆ।ਇਸ ਲਈ ਜਿਲੇ੍ਹ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48689 ਹੀ ਹੈ। ਉਹਨਾਂ ਕਿਹਾ ਕਿ 5 ਜੂਨ 2020 ਤੋਂ ਬਾਦ ਪਹਿਲੀ ਵਾਰ ਅਜਿਹਾ ਹੋਇਆ,ਜਦੋਂ ਜਿਲ੍ਹੇ ਵਿੱਚ ਕੋਈ ਵੀ ਕੋਵਿਡ ਕੇਸ ਰਿਪੋਰਟ ਨਹੀ ਹੋਇਆ।

ਅੱਜ ਦਾ ਪਟਿਆਲਾ ਕੋਰੋਨਾ ਅਪਡੇਟ : ਸਿਵਲ ਸਰਜਨ

ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 05 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47321 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 30 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2253 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,23,803 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48689 ਕੋਵਿਡ ਪੋਜਟਿਵ, 7,73,852 ਨੈਗੇਟਿਵ ਅਤੇ ਲਗਭਗ 1262 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।