ਮਾਤਾ ਗੁਜਰੀ ਕਾਲਜ ਦੇ ਸਟਾਫ ਵੱਲੋਂ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੂੰ ਕੀਤਾ ਸਨਮਾਨਿਤ
ਫ਼ਤਿਹਗੜ੍ਹ ਸਾਹਿਬ, 24 ਸਤੰਬਰ
ਮਾਤਾ ਗੁਜਰੀ ਕਾਲਜ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੂੰ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਕਾਲਜ ਦੇ ਸਮੂੰਹ ਸਟਾਫ ਵੱਲੋਂ ਕਾਲਜ ਦੇ ਵਿਕਾਸ ਅਤੇ ਵਿੱਦਿਅਕ ਖੇਤਰ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜਗਦੀਪ ਸਿੰਘ ਚੀਮਾ ਦਾ ਕਾਲਜ ਪਹੁੰਚਣ ਉੱਤੇ ਭਰਵਾਂ ਸਵਾਗਤ ਕਰਦਿਆਂ ਮਾਤਾ ਗੁਜਰੀ ਕਾਲਜ ਦੀਆਂ ਅਕਾਦਮਿਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਸ਼ਾਨਦਾਰ ਉਪਲਬਧੀਆਂ ਪਿੱਛੇ ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਰਣਧੀਰ ਸਿੰਘ ਚੀਮਾ (ਸਾਬਕਾ ਮੰਤਰੀ,ਪੰਜਾਬ)ਅਤੇ ਸਮੂਹ ਪਰਿਵਾਰ ਦੇ ਵਡਮੁੱਲੇ ਯੋਗਦਾਨ ਬਾਰੇ ਜਾਣੂ ਕਰਵਾਇਆ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਇੰਦਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਨੇ ਚੀਮਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਾਲਜ ਨੂੰ ਨਵੀਆਂ ਸਿਖਰਾਂ ‘ਤੇ ਪਹੁੰਚਾਉਣ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਇੱਕ ਅਜਿਹੀ ਮਹਾਨ ਸੰਸਥਾ ਹੈ ਜਿਸ ਨੇ ਨੈਕ ਵੱਲੋਂ ਦੋ ਵਾਰ ਏ ਗਰੇਡ, ਆਟੋਨੋਮਸ ਕਾਲਜ ਦਾ ਦਰਜਾ, ਭਾਰਤ ਸਰਕਾਰ ਦੇ ਡੀ.ਬੀ.ਟੀ ਮੰਤਰਾਲੇ ਦੀ ਸਕੀਮ ਤਹਿਤ ਸਟਾਰ ਕਾਲਜ ਦਾ ਮਾਣਮੱਤਾ ਰੁੱਤਬਾ ਅਤੇ ਪੋਟੈਂਸ਼ੀਅਲ ਫਾਰ ਐਕਸੀਲੈਂਸ ਵਰਗੇ ਅਨੇਕਾਂ ਮਾਨ-ਸਨਮਾਨ ਹਾਸਲ ਕਰਕੇ ਉੱਤਰੀ ਭਾਰਤ ਦੀਆਂ ਪ੍ਰਵਾਨਿਤ ਪ੍ਰਮੁੱਖ ਸੰਸਥਾਵਾਂ ਵਿੱਚ ਸ਼ਾਮਿਲ ਇੱਕ ਅਜਿਹਾ ਨਾਮਵਰ ਵਿੱਦਿਅਕ ਅਦਾਰਾ ਹੈ ਜਿੱਥੇ ਪੰਜਾਬ ਤੋਂ ਇਲਾਵਾ ਭਾਰਤ ਦੇ ਹੋਰ ਰਾਜਾਂ ਤੋਂ ਵੀ ਵਿਦਿਆਰਥੀ ਹਰ ਸਾਲ ਉੱਚ ਵਿੱਦਿਆ ਹਾਸਲ ਕਰਨ ਲਈ ਦਾਖਲਾ ਲੈਂਦੇ ਹਨ।
ਮਾਤਾ ਗੁਜਰੀ ਕਾਲਜ ਦੇ ਸਟਾਫ ਵੱਲੋਂ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਨੂੰ ਕੀਤਾ ਸਨਮਾਨਿਤ I ਇਸ ਮੌਕੇ ਵਰਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ, ਬੱਸੀ ਪਠਾਣਾਂ, ਜਤਿੰਦਰ ਸਿੰਘ ਭੈਣੀ, ਸਵਰਣ ਸਿੰਘ ਗੋਪਾਲੋਂ, ਮਨਮੋਹਨ ਸਿੰਘ ਮੁਕਾਰੋਪੁਰ, ਨਰਿੰਦਰ ਸਿੰਘ ਰਸੀਦਪੁਰ, ਜਸਵੰਤ ਸਿੰਘ ਮਢੋਠਣ, ਸੁਖਵਿੰਦਰ ਸਿੰਘ ਜੈਲਦਾਰ, ਹਰਿੰਦਰ ਸਿੰਘ ਕੁੱਕੀ, ਹਰਿੰਦਰ ਸਿੰਘ ਜੈਲਦਾਰ, ਕਾਮਰਸ ਵਿਭਾਗ ਦੇ ਮੁਖੀ ਡਾ. ਬਿਕਰਮਜੀਤ ਸਿੰਘ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਹਰਵੀਨ ਕੌਰ, ਡਾ. ਹਰਜੀਤ ਸਿੰਘ, ਹਰਮਿੰਦਰ ਸਿੰਘ ਸੋਨੂੰ, ਹਰਿੰਦਰ ਸਿੰਘ, ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।