ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ’ਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦਾ ਐਲਾਨ- ਡਾ. ਵੇਰਕਾ

371

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ’ਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦਾ ਐਲਾਨ- ਡਾ. ਵੇਰਕਾ

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਅਤੇ ਠੇਕੇਦਾਰੀ ਪ੍ਰਣਾਲੀ ਖਤਮ ਕਰਨ ਦਾ ਐਲਾਨ ਕੀਤਾ ਹੈ।

ਅੱਜ ਸਥਾਨਿਕ ਮੈਡੀਕਲ ਸਿੱਖਿਆ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਨਰਸਿੰਗ ਸਣੇ ਕਲਾਸ ਸੀ.ਤੇ ਡੀ. ਦੀਆਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਛੇਤੀ ਹੀ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਖੇਤਰ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਕੋਸ਼ਿਸ਼ ਕਰਨਗੇ।

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ’ਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦਾ ਐਲਾਨ- ਡਾ. ਵੇਰਕਾ

 

ਕਿਸੇ ਵੀ ਸਮਾਜ ਲਈ ਦਵਾਈ ਅਤੇ ਪੜ੍ਹਾਈ ਨੂੰ ਮਹੱਤਵਪੂਰਨ ਦੱਸਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਸਾਰੀਆਂ ਘਾਟਾਂ-ਕਮਜ਼ੋਰੀਆਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਨੇ ਮੈਡੀਕਲ ਸਿੱਖਿਆ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਸਭਨਾਂ ਨੂੰ ਸਮਰਪਣ, ਦਿਆਨਤਦਾਰੀ ਅਤੇ ਦ੍ਰਿੜ੍ਰਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਡਾ. ਵੇਰਕਾ ਨੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਦਾ ਪੱਧਰ ਉੱਚਾ ਚੁੱਕਣ ਲਈ ਕਈ ਪ੍ਰੋਜੈਕਟ ਚੱਲ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਕਪੂਰਥਲਾ ਬਣਾਏ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ।

ਇਸ ਤੋਂ ਪਹਿਲਾਂ ਡਾ. ਵੇਰਕਾ ਨੇ ਵਿਭਾਗ ਦੇ ਕੰਮਕਾਜ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਅਤੇ ਮੈਡੀਕਲ ਭਵਨ ਵਿਖੇ ਪ੍ਰਸ਼ਾਸਕੀ ਬਲਾਕ ਦਾ ਉਦਘਾਟਨ ਕੀਤਾ। ਇਸ ਬਲਾਕ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਦੇ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੇ ਦਫ਼ਤਰ ਬਣਾਏ ਗਏ ਹਨ।

ਇਸ ਮੌਕੇ ਸਾਬਕਾ ਮੰਤਰੀ  ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ  ਅਲੋਕ ਸ਼ੇਖਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਸਕੱਤਰ ਰਾਹੁਲ ਗੁਪਤਾ, ਡਿਪਟੀ ਕਮਿਸ਼ਨਰ ਮੋਹਾਲੀ ਈਸ਼ਾ ਕਾਲੀਆ, ਡਾ. ਅਰਸ਼ਦੀਪ ਅੱਗਰਵਾਲ ਅਤੇ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।