ਫ਼ਤਹਿਗੜ੍ਹ ਸਾਹਿਬ ਡੀ.ਸੀ, ਜਿ਼ਲ੍ਹਾ ਪੁਲਿਸ ਮੁਖੀ ਨੇ ਜਿ਼ਲ੍ਹੇ ਦੇ ਸਮੂਹ ਥਾਣਿਆਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਅਪਗ੍ਰੇਡ ਕੀਤਾ

278

ਫ਼ਤਹਿਗੜ੍ਹ ਸਾਹਿਬ ਡੀ.ਸੀ, ਜਿ਼ਲ੍ਹਾ ਪੁਲਿਸ ਮੁਖੀ ਨੇ ਜਿ਼ਲ੍ਹੇ ਦੇ ਸਮੂਹ ਥਾਣਿਆਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਅਪਗ੍ਰੇਡ ਕੀਤਾ

ਫ਼ਤਹਿਗੜ੍ਹ ਸਾਹਿਬ, 03 ਨਵੰਬਰ  
ਡਿਪਟੀ ਕਮਿਸ਼ਨਰ  ਪੂਨਮਦੀਪ ਕੌਰ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਮਿਲ ਕੇ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ  ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਓਹਾਰਾਂ ਦਾ ਸੀਜ਼ਨ ਦੌਰਾਨ ਜਿ਼ਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਤੇ ਜਿ਼ਲ੍ਹਾ ਪੁਲਿਸ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਨੂੰ ਸਿਰੇ ਚਾੜਿਆ ਜਾਵੇਗਾ।

ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ  ਪੂਨਮਦੀਪ ਕੌਰ ਨੇ ਜਿ਼ਲ੍ਹਾ ਪੁਲਿਸ ਮੁਖੀ  ਸੰਦੀਪ ਗੋਇਲ ਦੇ ਨਾਲ ਲੋਕਾਂ ਦੇ ਲਗਭਗ 25 ਲੱਖ ਰੁਪਏ ਕੀਮਤ ਦੇ 163 ਮੋਬਾਇਲ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਦੇਣ ਦੀ ਸ਼ੁਰੂਆਤ ਕੀਤੀ ਉਥੇ ਹੀ ਸਮੂਹ ਥਾਣਿਆਂ ਤੇ ਚੌਂਕੀਆਂ ਵਿੱਚ ਫਰਿੱਜ, ਵਾਟਰ ਕੂਲਰ, ਮਾਈਕਰੋਵੇਵ, ਰੂਮ ਹੀਟਰ ਤੇ ਹੋਰ ਆਧੁਨਿਕ ਸਮਾਨ ਵੀ ਵੰਡਿਆ।

ਦੀਵਾਲੀ ਦੇ  ਤਿਓਹਾਰ ਮੌਕੇ ਸਮੂਹ ਜਿ਼ਲ੍ਹਾ ਵਾਸੀਆਂ ਦੀ ਸੇਵਾ ਕਰਨ ਦੇ ਪ੍ਰਣ ਨੂੰ ਦੁਹਰਾਉਂਦਿਆਂ ਜਿ਼ਲ੍ਹਾ ਪੁਲਿਸ ਮੁਖੀ  ਸੰਦੀਪ ਗੋਇਲ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਦੀਵਾਲੀ ਦਾ ਇਹ ਤਿਓਹਾਰ ਜਿ਼ਲ੍ਹੇ ਦੇ ਸਮੂਹ ਲੋਕਾਂ ਲਈ ਖੁਸ਼ੀਆਂ ਤੇ ਖੇੜਿਆਂ ਭਰਪੂਰ ਰਹੇ ਉਥੇ ਹੀ ਪੁਲਿਸ ਵੱਲੋਂ ਵੀ ਲੋਕਾਂ ਦੀ ਸੇਵਾ ਦੇ ਪ੍ਰਣ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲੋਕ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਉਨ੍ਹਾਂ ਦੀ ਅਗਵਾਈ ਵਿੱਚ ਲੋਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪੁਲਿਸ ਦੇ ਤਕਨੀਕੀ ਸੈਲ ਤੇ ਸਾਈਬਰ ਸੈਲ ਦੀ ਮਿਹਨਤ ਨਾਲ ਲੋਕਾਂ ਦੇ ਗੁਆਚੇ 163 ਮੋਬਾਇਲ ਜੋ ਕਿ ਲਗਭਗ 25 ਲੱਖ ਰੁਪਏ ਕੀਮਤ ਦੇ ਹਨ, ਵੀ ਟਰੇਸ ਕੀਤੇ ਗਏ ਹਨ ਜਿਨ੍ਹਾਂ ਦੇ ਅਸਲ ਮਾਲਕਾਂ ਨੂੰ ਛੇਤੀ ਹੀ ਸੌਂਪ ਦਿੱਤਾ ਜਾਵੇਗੀ।

ਫ਼ਤਹਿਗੜ੍ਹ ਸਾਹਿਬ ਡੀ.ਸੀ, ਜਿ਼ਲ੍ਹਾ ਪੁਲਿਸ ਮੁਖੀ ਨੇ ਜਿ਼ਲ੍ਹੇ ਦੇ ਸਮੂਹ ਥਾਣਿਆਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਅਪਗ੍ਰੇਡ ਕੀਤਾ

ਇਸ ਮੌਕੇ ਜਿ਼ਲ੍ਹਾ ਪੁਲਿਸ ਮੁਖੀ  ਸੰਦੀਪ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ (ਗ੍ਰਹਿ)  ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀਵਾਲੀ ਦੇ ਤਿਓਹਾਰ ਮੌਕੇ ਪੁਲਿਸ ਵੈਲਫੇਅਰ ਫੰਡ ਵਿੱਚੋਂ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਥਾਣਿਆਂ ਤੇ ਪੁਲਿਸ ਚੌ਼ਂਕੀਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਸਹੂਲਤ ਲਈ ਫਰਿੱਜ, ਵਾਟਰ ਕੂਲਰ, ਰੂਮ ਹੀਟਰ, ਮਾਈਕਰੋਵੇਵ ਤੇ ਹੋਰ ਸਮਾਨ ਭੇਜਿਆ ਜਾ ਰਿਹਾ ਹੈ ਕਿਉਂਕਿ ਪੁਲਿਸ ਮੁਲਾਜ਼ਮਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦੇਣ ਦੇ ਮੰਤਵ ਨਾਲ ਇਹ ਸਮਾਨ ਭੇਜਿਆ ਗਿਆ ਹੈ।

ਫ਼ਤਹਿਗੜ੍ਹ ਸਾਹਿਬ ਡੀ.ਸੀ, ਜਿ਼ਲ੍ਹਾ ਪੁਲਿਸ ਮੁਖੀ ਨੇ ਜਿ਼ਲ੍ਹੇ ਦੇ ਸਮੂਹ ਥਾਣਿਆਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਅਪਗ੍ਰੇਡ ਕੀਤਾ i ਇਸ ਮੌਕੇ ਐਸ.ਪੀ. (ਐਚ)  ਰਾਜਪਾਲ ਸਿੰਘ, ਐਸ.ਪੀ. (ਡੀ)  ਵਿਜੈ ਆਲਮ, ਐਸ.ਪੀ. ਨਵਰੀਤ ਸਿੰਘ ਵਿਰਕ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ  ਮਨਜੀਤ ਸਿੰਘ, ਡੀ.ਐਸ.ਪੀ. (ਡੀ) ਸ. ਰਘਬੀਰ ਸਿੰਘ, ਡੀ.ਐਸ.ਪੀ. ਬਸੀ ਪਠਾਣਾ  ਜੰਗਜੀਤ ਸਿੰਘ, ਡੀ.ਐਸ.ਪੀ. ਖਮਾਣੋ.  ਜਸਪਿੰਦਰ ਸਿੰਘ ਗਿੱਲ, ਡੀ.ਐਸ.ਪੀ. ਅਮਲੋਹ  ਧਰਮਪਾਲ, ਡੀ.ਐਸ.ਪੀ. ਊਚੀ ਚਾਵਲਾ, ਸੀ.ਜੇ.ਐਮ.  ਮਹੇਸ਼ ਗਰੋਵਰ ਤੋਂ ਇਲਾਵਾ ਸਮੂਹ ਥਾਣਿਆਂ ਦੇ ਮੁਖੀ ਤੇ ਹੋਰ ਅਧਿਕਾਰੀ ਮੌਜੂਦ ਸਨ।