ਪਟਿਆਲਾ ਜ਼ਿਲ੍ਹਾ ‘ਚ ਸੀ ਵਿਜਲ ‘ਤੇ ਆਈਆਂ 11 ਸ਼ਿਕਾਇਤਾਂ ; 4 ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ-ਚੋਣ ਅਫ਼ਸਰ

176

ਪਟਿਆਲਾ ਜ਼ਿਲ੍ਹਾ  ‘ਚ ਸੀ ਵਿਜਲ ‘ਤੇ ਆਈਆਂ 11 ਸ਼ਿਕਾਇਤਾਂ ; 4 ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ-ਚੋਣ ਅਫ਼ਸਰ

ਪਟਿਆਲਾ, 10 ਜਨਵਰੀ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸੰਦੀਪ ਹੰਸ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਜਿਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਇਕਜੁਟ ਹੋਕੇ ਕੰਮ ਕਰ ਰਿਹਾ ਹੈ।

ਸੰਦੀਪ ਹੰਸ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹਾਇਤਾ ਲਈ ਜਿੱਥੇ ਹੈਲਪਲਾਈਨ ਨੰਬਰ 1950 ਨਿਰੰਤਰ 24 ਘੰਟੇ ਕੰਮ ਕਰ ਰਿਹਾ ਹੈ, ਉਥੇ ਹੀ ਚੋਣ ਜਾਬਤਾ ਦੀ ਉਲੰਘਣਾ ਦੀ ਸ਼ਿਕਾਇਤ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ, ਜਿਸ ‘ਤੇ ਅਗਲੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਣੀ ਲਾਜਮੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਇਹ ਬਹੁਤ ਹੀ ਪ੍ਰਭਾਵਸ਼ਾਲੀ ਐਪ ਹੈ, ਜਿਸ ਰਾਹੀਂ ਪਟਿਆਲਾ ਜ਼ਿਲ੍ਹੇ ‘ਚ ਚੋਣ ਜਾਬਤਾ ਲੱਗਣ ਤੋਂ ਹੁਣ ਤੱਕ 11 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 7 ਸ਼ਿਕਾਇਤਾਂ ਚੋਣ ਪ੍ਰਕ੍ਰਿਆ ਨਾਲ ਸਬੰਧਤ ਹੀ ਨਹੀਂ ਸਨ, ਜਿਸ ਕਰਕੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ। ਜਦਕਿ ਬਾਕੀ 4 ਸ਼ਿਕਾਇਤਾਂ ‘ਚੋਂ 3 ਪਟਿਆਲਾ ਦਿਹਾਤੀ ਹਲਕੇ ਅਤੇ 1 ਸ਼ਿਕਾਇਤ ਨਾਭਾ ਹਲਕੇ ਨਾਲ ਸਬੰਧਤ ਸੀ, ਜੋਕਿ ਸਬੰਧਤ ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ।

ਪਟਿਆਲਾ ਜ਼ਿਲ੍ਹਾ 'ਚ ਸੀ ਵਿਜਲ 'ਤੇ ਆਈਆਂ 11 ਸ਼ਿਕਾਇਤਾਂ ; 4 ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ-ਚੋਣ ਅਫ਼ਸਰ
DC

ਸੰਦੀਪ ਹੰਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੋਨ ਵਿੱਚ ਸੀਵਿਜਲ ਐਪ ਡਾਊਨਲੋਡ ਕਰਨ ਅਤੇ ਕਿਸੇ ਤਰ੍ਹਾਂ ਦੀ ਚੋਣ ਜਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਸੀਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ। ਇਸ ਐਪ ‘ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਹੈਲਪਲਾਈਨ ਨੰਬਰ 1950 ‘ਤੇ ਪਟਿਆਲਾ ਜ਼ਿਲ੍ਹੇ ਵਿੱਚੋਂ ਚੋਣ ਜਾਬਤਾ ਲੱਗਣ ਤੋਂ ਹੁਣ ਤੱਕ 65 ਲੋਕਾਂ ਨੇ ਵੋਟਾਂ ਸਬੰਧੀਂ ਸਹਾਇਤਾ ਲਈ ਸੰਪਰਕ ਕੀਤਾ ਹੈ, ਜਿਨ੍ਹਾਂ ਨੂੰ ਚੋਣ ਅਮਲੇ ਵੱਲੋਂ ਤੁਰੰਤ ਸਹਾਇਤਾ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜੇਕਰ ਕੋਈ ਸ਼ਰਾਰਤੀ ਅਨਸਰ, ਜਾਂ ਕੋਈ ਹੋਰ ਕਿਸੇ ਤਰ੍ਹਾਂ ਡਰ, ਭੈਅ ਜਾਂ ਲਾਲਚ ਦਿੰਦਾ ਹੈ ਤਾਂ ਉਹ ਇਸ ਦੀ ਸ਼ਿਕਾਇਤ 1950 ਹੈਲਪਲਾਈਨ ਨੰਬਰ ‘ਤੇ ਵੀ ਕਰ ਸਕਦੇ ਹਨ।

ਪਟਿਆਲਾ ਜ਼ਿਲ੍ਹਾ ‘ਚ ਸੀ ਵਿਜਲ ‘ਤੇ ਆਈਆਂ 11 ਸ਼ਿਕਾਇਤਾਂ ; 4 ਰਿਟਰਨਿੰਗ ਅਧਿਕਾਰੀਆਂ ਨੂੰ ਭੇਜੀਆਂ-ਚੋਣ ਅਫ਼ਸਰ I ਸੰਦੀਪ ਹੰਸ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਹਰ ਵਿਧਾਨ ਸਭਾ ਹਲਕੇ ‘ਚ ਉਡਣ ਦਸਤਿਆਂ ਦੀਆਂ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਆਦਰਸ਼ ਚੋਣ ਜਾਬਤੇ ਨਾਲ ਸਬੰਧਤ ਟੀਮਾਂ ਅਤੇ ਸੈਟਕਰ ਅਫ਼ਸਰ ਤਾਇਨਾਤ ਹਨ ਅਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇੱਕ ਟੀਮ ਵਜੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਜਸ਼ੀਲ ਹੈ ਅਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ।