ਪਟਿਆਲਾ ਜ਼ਿਲ੍ਹੇ ਵਿੱਚ ਅੱਜ ਤੱਕ ਦੇ ਰਿਕਾਰਡ ਤੋੜ ਕੋਵਿਡ ਮਾਮਲੇ ਸਾਹਮਣੇ ਆਏ ਹਨ: ਸਿਵਲ ਸਰਜਨ

155

ਪਟਿਆਲਾ ਜ਼ਿਲ੍ਹੇ ਵਿੱਚ ਅੱਜ ਤੱਕ ਦੇ ਰਿਕਾਰਡ ਤੋੜ ਕੋਵਿਡ ਮਾਮਲੇ ਸਾਹਮਣੇ ਆਏ ਹਨ: ਸਿਵਲ ਸਰਜਨ

ਪਟਿਆਲਾ 11 ਜਨਵਰੀ,2022 (          )

ਜਿਲ੍ਹੇ ਵਿੱਚ ਸਿਹਤ ਕਾਮੇ, ਫਰੰਟ ਲਾਈਨ ਵਰਕਰ , ਫਰੰਟਲਾਈਨ ਵਰਕਰ (ਚੋਣ ਡਿਉਟੀ) ਅਤੇ 60 ਸਾਲ ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਇਹਤਿਆਤੀ/ ਬੂਸਟਰ ਡੋਜ ਦੀ ਹੋਈ ਸ਼ੁਰੂਆਤ ਤਹਿਤ ਅੱਜ ਦੁਜੇ ਦਿਨ 361 ਯੋਗ ਨਾਗਰਿਕਾਂ  ਨੇਂ ਬੂਸਟਰ ਡੋਜ ਲਗਵਾਈ।ਉਹਨਾਂ ਯੋਗ ਨਾਗਰਿਕਾਂ ਨੁੰ ਵੀ ਅਪੀਲ ਵੀ ਕੀਤੀ ਕਿ ਉਹ ਦੂਜੀ ਡੋਜ ਦਾ ਸਮਾਂ ਪੁਰਾ ਹੋਣ ਤੇ ਵੈਕਸੀਨ ਦੀ ਇਹਤਿਆਤੀ/ ਬੂਸਟਰ ਡੋਜ ਜਰੂਰ ਲਗਵਾਉਣ।

ਅੱਜ ਜਿਲੇ ਵਿੱਚ ਪ੍ਰਾਪਤ 3352  ਕੋਵਿਡ ਰਿਪੋਰਟਾਂ ਵਿਚੋਂ 909 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 609, ਨਾਭਾ 32, ਸਮਾਣਾ 22, ਰਾਜਪੁਰਾ 61, ਬਲਾਕ ਭਾਦਸੋਂ ਤੋਂ 33, ਬਲਾਕ ਕੋਲੀ 47,  ਬਲਾਕ ਹਰਪਾਲਪੁਰ ਤੋਂ 24, ਬਲਾਕ ਤੋਂ 26, ਦੁਧਨਸਾਧਾ ਤੋਂ 30 ਅਤੇ ਬਲਾਕ ਸ਼ੁਤਰਾਣਾ ਤੋਂ 25 ਕੇਸ ਪਾਏ ਗਏ ਹਨ। ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 54,919 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 601 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 49077 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 4468 ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਦੋ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1374 ਹੋ ਗਈ ਹੈ।

ਪਟਿਆਲਾ ਜ਼ਿਲ੍ਹੇ ਵਿੱਚ ਅੱਜ ਤੱਕ ਦੇ ਰਿਕਾਰਡ ਤੋੜ ਕੋਵਿਡ ਮਾਮਲੇ ਸਾਹਮਣੇ ਆਏ ਹਨ: ਸਿਵਲ ਸਰਜਨ

         ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2876 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,21,150  ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂੋ ਜਿਲ੍ਹਾ ਪਟਿਆਲਾ ਦੇ 54,919 ਕੋਵਿਡ ਪੋਜਟਿਵ, 10,64,352  ਨੈਗੇਟਿਵ ਅਤੇ ਲਗਭਗ 1879 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਉਹਨਾਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 17507  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਿਸ ਨਾਲ ਜਿਲ੍ਹੇ ਵਿੱਚ ਕੁਲ ਕੋਵਿਡ ਟੀਕਾਕਰਨ ਦੀ ਗਿਣਤੀ 17 ਲੱਖ 79 ਹਜਾਰ 249 ਹੋ ਗਈ ਹੈ। ਅੱਜ ਵੀ 15 ਤੋਂ 18 ਸਾਲ ਦੇ 511 ਬੱਚਿਆ ਵੱਲੋਂ ਟੀਕੇ ਲਗਵਾਏ ਗਏ। ਉਹਨਾਂ ਕਿਹਾ ਕਿ ਕੱਲ ਮਿਤੀ 12 ਜਨਵਰੀ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ  ਸਰਹੰਦ ਰੋਡ, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਵਰਧਮਾਨ ਰਸੋਈ ਅਰਬਨ ਅਸਟੇਟ, ਸੀ-109 ਇੰਡਸਟਰੀਅਲ ਫੋਕਲ ਪੁਆਇੰਟ ਸਰਹੰਦ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ, ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ  ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਿਵ ਮੰਦਰ ਧਾਨਕਾ ਮੁੱਹਲਾ ਧਰਮਪੁਰਾ ਬਾਜਰ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।