ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਕੱਲ੍ਹ ਸ਼ੁਰੂ ਹੋਵੇਗੀ

195

ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਕੱਲ੍ਹ ਸ਼ੁਰੂ ਹੋਵੇਗੀ

ਬਹਾਦਰਜੀਤ ਸਿੰਘ /ਰੂਪਨਗਰ, 24 ਜਨਵਰੀ, 2022:
ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ੀ 25 ਜਨਵਰੀ ਤੋਂ ਪਹਿਲੀ  ਫਰਵਰੀ ਤੱਕ ਹੋਵੇਗੀ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ  ਲਈ ਉਮੀਦਵਾਰ, ਸ਼੍ਰੀ ਅਨੰਦਪੁਰ ਸਾਹਿਬ ਹਲਕੇ ਲਈ ਕੋਰਟ ਰੂਮ, ਐੱਸ.ਡੀ.ਐਮ. ਦਫਤਰ, ਤਹਿਸੀਲ ਕੰਪਲੈਕਸ, ਸੀ ਅਨੰਦਪੁਰ ਸਾਹਿਬ, ਰੂਪਨਗਰ ਹਲਕੇ ਲਈ ਕੋਰਟ ਰੂਮ, ਐਸ.ਡੀ.ਐਮ. ਦਫਤਰ ਅਤੇ ਚਮਕੌਰ ਸਾਹਿਬ ਹਲਕੇ ਲਈ ਕੋਰਟ ਰੂਮ, ਐਸ.ਡੀ.ਐਮ. ਦਫਤਰ ਚਮਕੌਰ ਸਾਹਿਬ ਵਿਖੇ ਆਪਣੀ ਨਾਮਜ਼ਦਗੀ ਭਰ ਸਕਦੇ ਹਨ।

ਸੋਨਾਲੀ ਗਿਰੀ ਨੇ ਦੱਸਿਆ ਕਿ 17 ਜਨਵਰੀ ਨੂੰ ਸੋਧ ਕੇ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ ਪਹਿਲੀ ਫਰਵਰੀ, 2022 (ਮੰਗਲਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ, 2022 (ਬੁੱਧਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਆਖਿਰੀ ਮਿਤੀ 4 ਫਰਵਰੀ, 2022 (ਸ਼ੁੱਕਰਵਾਰ) ਹੈ। ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।

ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋਵੇਗੀ

ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਭਰਿਆ ਜਾਣਾ ਹੈ ਅਤੇ ਸਬੰਧਤ ਰਿਟਰਨਿੰਗ ਅਫਸਰ ਕੋਲ ਇਸ ਦੀਆਂ ਖਾਲੀ ਕਾਪੀਆਂ ਉਪਲੱਬਧ ਹਨ। ਟਾਈਪ ਕੀਤੇ ਹੋਏ ਨਾਮਜ਼ਦਗੀ ਪੱਤਰ ਤੈਅਸ਼ੁਦਾ ਪ੍ਰਾਫਾਰਮੇ ਵਿੱਚ ਹੀ ਸਵੀਕਾਰ ਕੀਤੇ ਜਾਣਗੇ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਚੋਣ ਲੜਨ ਦੇ ਇਛੁੱਕ ਉਮੀਦਵਾਰ ਵੱਲੋਂ ਰਿਟਰਨਿੰਗ ਅਫ਼ਸਰ ਨੂੰ ਇਸ ਸਬੰਧੀ ਵੋਟਰ ਸੂਚੀ ਵਿੱਚ ਦਰਜ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰੇਗਾ।

ਉਨ੍ਹਾਂ ਦੱਸਿਆ ਕਿ  26 ਜਨਵਰੀ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 30 ਜਨਵਰੀ, , ਜੋ ਕਿ ਐਤਵਾਰ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।

ਉਨਾਂ ਕਿਹਾ ਕਿ ਰਾਜ ਵਿੱਚ ਚੋਣਾਂ ਦੇ ਐਲਾਨ ਨਾਲ ਹੀ ਅਦਰਸ਼ ਚੋਣ ਜ਼ਾਬਤਾ 8 ਜਨਵਰੀ, ਨੂੰ ਹੀ ਲਾਗੂ ਹੋ ਗਿਆ ਸੀ, ਜੋ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।