ਤਰਕਸ਼ੀਲ ਸੁਸਾਇਟੀ ਰੂਪਨਗਰ ਇਕਾਈ ਵੱਲੋਂ ਚਾਈਨਾ ਡੋਰ ’ਤੇ ਪਾਬੰਦੀ ਲਾਉਣ ਦੀ ਮੰਗ

251

ਤਰਕਸ਼ੀਲ ਸੁਸਾਇਟੀ ਰੂਪਨਗਰ ਇਕਾਈ ਵੱਲੋਂ ਚਾਈਨਾ ਡੋਰ ’ਤੇ ਪਾਬੰਦੀ ਲਾਉਣ ਦੀ ਮੰਗ

ਬਹਾਦਰਜੀਤ ਸਿੰਘ /ਰੂਪਨਗਰ,28 ਜਨਵਰੀ,2022
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਰੂਪਨਗਰ ਇਕਾਈ ਵੱਲੋਂ ਚਾਈਨਾ ਡੋਰ ’ਤੇ ਸਖ਼ਤੀ ਨਾਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ ਕਿਉਂਕਿ ਇਸ ਡੋਰ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਰਹਿੰਦਾ ਹੈ। ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।

ਸੁਸਾਇਟੀ ਦੇ ਜ਼ੋਨਲ ਆਗੂ ਅਜੀਤ ਪ੍ਰਦੇਸੀ ਅਤੇ ਇਕਾਈ ਪ੍ਰਧਾਨ ਅਸ਼ੋਕ ਕੁਮਾਰ ਨੇ ਪ੍ਰੈਸ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ ਕਿ ਅੱਜ ਕੱਲ੍ਹ ਪਤੰਗਬਾਜ਼ੀ ਦਾ ਬਹੁਤ ਜ਼ੋਰ ਹੈ ਅਤੇ ਬਸੰਤ ਪੰਚਮੀ ਦਾ ਤਿਉਹਾਰ ਵੀ ਆ ਰਿਹਾ ਹੈ। ਪਤੰਗਬਾਜ਼ੀ ਦੇ ਸ਼ੌਕੀਨ ਬਹੁਤ ਜੋਸ਼ੋਖਰੋਸ਼ ਨਾਲ ਬਸੰਤ ਪੰਚਮੀ ਦੇ ਤਿਉਹਾਰ ਨੂੰ ਮਨਾਉਣ ਵਿੱਚ ਕੋਈ ਕਸਰ ਨਹੀਂ ਬਾਕੀ ਨਹੀਂ ਛੱਡਦੇ।

ਤਰਕਸ਼ੀਲ ਸੁਸਾਇਟੀ ਰੂਪਨਗਰ ਇਕਾਈ ਵੱਲੋਂ ਚਾਈਨਾ ਡੋਰ ’ਤੇ ਪਾਬੰਦੀ ਲਾਉਣ ਦੀ ਮੰਗ

ਇਸ  ਮੌਕੇ ਕੰਨ- ਪਾੜਵੀਆਂ ਆਵਾਜ਼ਾਂ ਵਾਲੇ ਡੈੱਕਾਂ ਵਿੱਚ ਵੱਜਦੇ ਗੀਤ ਸ਼ੋਰ ਪ੍ਰਦੂਸ਼ਣ ਵਿੱਚ ਹੱਦੋਂ ਵੱਧ ਵਾਧਾ ਕਰਦੇ ਹਨ। ਇੱਥੇ ਹੀ ਬੱਸ ਨਹੀਂ, ਕਈ ਵਾਰ ਅਸ਼ਲੀਲ ਗਾਣੇ ਵੀ ਸੁਣਾਈ ਦੇਣਗੇ। ਇਸ ਬਸੰਤ ਪੰਚਮੀ ਦੇ ਤਿਉਹਾਰ ਦਾ ਲੁਤਫ਼ ਜ਼ਰੂਰ ਲੈਣਾ ਚਾਹੀਦਾ ਹੈ ਪਰੰਤੂ ਦੂਸਰਿਆਂ ਨੂੰ ਤੰਗ ਪ੍ਰੇਸਾਨ ਕਰਕੇ ਨਹੀਂ।

ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ, ਵਿਦਿਅਕ ਸੰਸਥਾਵਾਂ ਦੇ ਅਧਿਆਪਕ ਸਾਹਿਬਾਨ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ  ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਸਬੰਧੀ ਜਾਗਰੂਕ ਕਰਨ।

ਉਨ੍ਹਾਂ ਕਿਹਾ ਕਿ  ਸਰਕਾਰਾਂ ਤੋਂ ਅਤੇ ਪ੍ਰਸ਼ਾਸਨ ਤੋਂ ਲੋਕਾਂ ਨੂੰ ਬਹੁਤੀ ਉਮੀਦ ਨਹੀਂ ਰੱਖਣੀ ਚਾਹੀਦੀ ਸਗੋਂ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਲੋਕਾਂ ਨੂੰ ਖ਼ੁਦ ਸਮਝਦਾਰ ਹੋਣਾ ਚਾਹੀਦਾ ਹੈ। ਫ਼ਿਰ ਵੀ ਪ੍ਰਸ਼ਾਸਨ ਨੂੰ ਇਸ ਮਸਲੇ ਵੱਲ ਵਿਸ਼ੇਸ਼ ਧਿਆਨ ਦੇ ਕੇ ਲੋੜੀਂਦੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।