ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਦਵਿੰਦਰ ਬਾਜਵਾ ਵੱਲੋਂ ਚੱਕ ਢੇਰਾ ਵਿੱਚ ਚੋਣ ਪ੍ਰਚਾਰ

167

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਦਵਿੰਦਰ ਬਾਜਵਾ ਵੱਲੋਂ ਚੱਕ ਢੇਰਾ ਵਿੱਚ ਚੋਣ  ਪ੍ਰਚਾਰ

ਬਹਾਦਰਜੀਤ ਸਿੰਘ /ਰੂਪਨਗਰ, 9 ਫਰਵਰੀ,2022

ਸੰਯੁਕਤ ਸਮਾਜ ਮੋਰਚਾ ਦੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਪਿੰਡ ਚੱਕ ਢੇਰਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ।
ਇਸ ਮੌਕੇ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਦੇ ਚੋਣ ਨਿਸ਼ਾਨ ਮੰਜੀ ਨੂੰ ਵੋਟਾਂ ਪਾਉਣ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਇਸ ਮੌਕੇ ਦਵਿੰਦਰ ਸਿੰਘ ਬਾਜਵਾ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਸੱਤਾ ਵਿਚ ਆ ਕੇ ਹਲਕੇ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੱਲ ਕਰਵਾਇਆ ਜਾਵੇਗਾ।

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਦਵਿੰਦਰ ਬਾਜਵਾ ਵੱਲੋਂ ਚੱਕ ਢੇਰਾ ਵਿੱਚ ਚੋਣ  ਪ੍ਰਚਾਰ
ਉਨ੍ਹਾਂ ਕਿਹਾ ਕਿ ਲੋਕਾਂ ਦਾ ਕਾਂਗਰਸ, ਅਕਾਲੀ ਦਲ ਤੇ ਭਾਜਪਾ ਤੋਂ ਵਰਗੀਆਂ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਿਆ ਹੈ, ਕਿਉਂਕਿ ਇਨ੍ਹਾਂ ਪਾਰਟੀਆਂ ਨੇ ਲੰਬਾ ਸਮਾਂ ਸੱਤਾ ਵਿਚ ਰਹਿ ਕੇ ਵੀ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਨਹੀਂ ਕੀਤਾ ਹੈ। ਲੋਕ ਹੁਣ ਵੀ ਪੀਣ ਵਾਲੇ ਪਾਣੀ, ਸਿੰਚਾਈ ਲਈ ਪਾਣੀ, ਜੰਗਲੀ ਜਾਨਵਰਾਂ ਦੀ ਸਮੱਸਿਆਵਾਂ ਦੇ ਕਾਰਨ ਪਰੇਸ਼ਾਨ ਹਨ। ਬਾਜਵਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਮੁਕੇਸ਼ ਸਿੰਘ, ਗੁਰਮੁੱਖ ਸਿੰਘ, ਰਣਜੀਤ ਸਿੰਘ, ਵਰਿੰਦਰ ਸਿੰਘ, ਰਮਨਦੀਪ, ਬਲਵਿੰਦਰ ਸਿੰਘ, ਜਰਨੈਲ ਸਿੰਘ ਪੰਚ, ਸਤਨਾਮ ਸਿੰਘ, ਸੁਰਜੀਤ ਸਿੰਘ, ਸਰਵਣ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਐਡਵੋਕੇਟ ਕਰਤਾਰ ਸਿੰਘ ਮੌਜੂਦ ਸਨ।