ਪੰਜਾਬ ਸਰਕਾਰ ਨੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਬਿਨੈ ਪੱਤਰ ਮੰਗੇ

151

ਪੰਜਾਬ ਸਰਕਾਰ ਨੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਬਿਨੈ ਪੱਤਰ ਮੰਗੇ

ਪਟਿਆਲਾ, 22 ਮਈ,2022:
ਪੰਜਾਬ ਸਰਕਾਰ ਵੱਲੋਂ 15 ਅਗਸਤ 2022 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ ਵਾਲੇ ਅਤੇ ਬਹਾਦਰੀ ਦਿਖਾਉਣ ਵਾਲਿਆਂ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਸਬੰਧੀ ਰਾਜ ਸਰਕਾਰ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆਂ ਕਿ ਪਟਿਆਲਾ ਜ਼ਿਲ੍ਹੇ ਦੇ ਉਹ ਵਿਅਕਤੀ ਜਿਨ੍ਹਾਂ ਨੇ ਕਿਸੇ ਵਿਸ਼ੇਸ਼ ਖੇਤਰ ਵਿੱਚ ਉਪਲਬਧੀਆਂ ਕੀਤੀਆਂ ਜਾ ਬਹਾਦਰੀ ਦਿਖਾਈ ਹੋਵੇ ਉਹ ਆਪਣੀਆਂ ਅਰਜ਼ੀਆਂ 23 ਮਈ ਨੂੰ ਆਪਣੇ ਖੇਤਰ ਦੇ ਐਸ.ਡੀ.ਐਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਵਿੱਚ ਸਮਾਜ ਸੇਵਾ, ਕਲਾ, ਸਾਹਿਤ, ਵਿਗਿਆਨ ਅਤੇ ਤਕਨਾਲੋਜੀ ਅਤੇ ਹੋਰ ਪ੍ਰਵੀਨ ਕਿੱਤੇ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਅੱਤਵਾਦ ਜਾਂ ਹੋਰ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਬਹਾਦਰੀ ਦਿਖਾਉਣ ਵਾਲੇ ਵਿਅਕਤੀ ਅਰਜ਼ੀਆਂ ਦੇ ਸਕਦੇ ਹਨ।

ਪੰਜਾਬ ਸਰਕਾਰ ਨੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਲਈ ਬਹਾਦਰੀ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਬਿਨੈ ਪੱਤਰ ਮੰਗੇ

ਸਾਕਸ਼ੀ ਸਾਹਨੀ ਨੇ ਦੱਸਿਆਂ ਕਿ ਪਿਛਲੇ ਸਾਲ ਕੋਵਿਡ-19 ਮਹਾਂਮਾਰੀ ਦੌਰਾਨ ਜਿਨ੍ਹਾਂ ਕਰਮਚਾਰੀਆਂ ਨੇ ਅਣਥੱਕ ਮਿਹਨਤ ਨਾਲ ਸ਼ਲਾਘਾਯੋਗ ਡਿਊਟੀਆਂ ਨਿਭਾਈਆਂ ਹਨ, ਉਨ੍ਹਾਂ ਦੇ ਨਾਮ ਦੀ ਸਿਫਾਰਿਸ਼ ਵਿਭਾਗ ਆਪਣੇ ਪ੍ਰਬੰਧਕੀ ਵਿਭਾਗ ਦੇ ਉੱਚ ਅਧਿਕਾਰੀ ਰਾਹੀਂ ਸਰਕਾਰ ਨੂੰ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਖਸ਼ੀਅਤਾਂ ਨੂੰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਪ੍ਰਮਾਣ ਪੱਤਰ ਦਿੱਤਾ ਜਾ ਚੁੱਕਾ ਹੈ, ਉਨ੍ਹਾਂ ਦੀ ਸਿਫਾਰਸ਼ ਨੂੰ ਵਿਚਾਰਿਆ ਨਹੀਂ ਜਾਵੇਗਾ।