ਵਿਧਾਇਕ ਦਿਨੇਸ਼ ਚੱਢਾ ਨੇ ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਪ੍ਰੋਗਰਾਮ ਉਲੀਕਿਆ

250

ਵਿਧਾਇਕ ਦਿਨੇਸ਼ ਚੱਢਾ ਨੇ ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਪ੍ਰੋਗਰਾਮ ਉਲੀਕਿਆ

ਬਹਾਦਰਜੀਤ ਸਿੰਘ /ਰੂਪਨਗਰ, 24 ਮਈ,2022
ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਨੇ ਆਈ.ਆਈ.ਟੀ ਰੋਪੜ ਦੇ ਵਿਦਿਆਰਥੀਆਂ ਨਾਲ਼ ਮੀਟਿੰਗ ਕੀਤੀ ਜਿਸ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਨੂੰ ਯਕੀਨੀ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ।

ਵਿਧਾਇਕ ਨੇ ਦੱਸਿਆ ਕਿ ਆਈ.ਆਈ.ਟੀ ਰੋਪੜ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕੈਰੀਅਰ ਚਰਚਾ, ਟੈਕਨੀਕਲ ਸੈਸ਼ਨ, ਲੈਬ ਰੈਂਨੋਵੇਸ਼ਨ, ਅੰਤਰ ਸਕੂਲ ਮੁਕਾਬਲਿਆਂ  ਸਮੇਤ ਓਵਰਆਲ ਵਿਕਾਸ  ਲਈ ਇੱਕ ਵੱਡਾ ਪ੍ਰੋਗਰਾਮ ਉਲੀਕਿਆ  ਗਿਆ ਹੈ। ਇਸ ਪ੍ਰੋਗਰਾਮ ਤਹਿਤ ਆਈ .ਆਈ. ਟੀ ਦੇ ਵਿਦਿਆਰਥੀ ਜ਼ਿਲੇ ਦੇ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਿਖਲਾਈ ਦੇਣਗੇ ਅਤੇ ਉਨ੍ਹਾਂ ਦੀਆਂ ਉਚੇਰੀ ਸਿੱਖਿਆ ਨਾਲ ਸਬੰਧਤ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕਰਨਗੇ ਤਾਂ ਜੋ ਵਿਦਿਆਰਥੀ ਪਹਿਲਾਂ ਹੀ ਆਪਣੀ ਪਸੰਦ ਅਨੁਸਾਰ ਕਿਸੇ ਪੇਸ਼ੇਵਰ ਖੇਤਰ ਦੀ ਚੋਣ ਕਰ ਸਕਣ।

ਵਿਧਾਇਕ ਦਿਨੇਸ਼ ਚੱਢਾ ਨੇ ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਲਈ ਪ੍ਰੋਗਰਾਮ ਉਲੀਕਿਆ

ਉਨ੍ਹਾਂ ਦੱਸਿਆ ਕਿ ਆਈ.ਆਈ.ਟੀ ਦੇ ਵਿਦਿਆਰਥੀਆਂ ਦੀ ਗਿਣਤੀ ਦੇਸ਼ ਦੇ ਹੋਣਹਾਰ ਅਤੇ ਮੁਹਰਲੀ ਕਤਾਰ ਵਾਲੇ ਵਿਦਿਆਰਥੀਆਂ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਸੰਸਥਾ ਦੀ ਪ੍ਰਸਿੱਧੀ ਅਤੇ ਸਿੱਖਿਅਤ ਵਿਦਿਆਰਥੀਆਂ ਦੀ ਮੰਗ ਪੂਰੇ ਵਿਸ਼ਵ ਵਿੱਚ ਹੈ। ਜਿਸ ਲਈ ਇਨ੍ਹਾਂ ਪ੍ਰਤਿਭਾਸ਼ਾਲੀ ਅਤੇ ਅਗਾਂਹਵਧੂ ਸੋਚ ਵਾਲੇ ਵਿਦਿਆਰਥੀਆਂ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇਗਾ ਜਿਸ ਨਾਲ ਇਨ੍ਹਾਂ ਵਿਦਿਆਰਥੀਆਂ ਦਾ ਆਤਮਵਿਸ਼ਵਾਸ ਅਤੇ ਗਿਆਨ ਵਿੱਚ ਅਥਾਹ ਵਾਧਾ ਹੋਵੇਗਾ।
ਐਡਵੋਕੇਟ ਚੱਢਾ ਨੇ ਅੱਗੇ ਦੱਸਿਆ ਕਿ ਆਪਣੇ ਆਪ ਵਿੱਚ ਵਿਲੱਖਣ ਪ੍ਰੋਜੈਕਟ ”ਪਹਿਚਾਨ ਏਕ ਸਫ਼ਰ” ਜੋ ਆਈ.ਆਈ.ਟੀ ਰੋਪੜ ਦੇ ਸੰਸਥਾ ਦੇ ਵਿਦਿਆਰਥੀ ਵਲੋਂ ਚਲਾਇਆ ਜਾ ਰਿਹਾ ਹੈ ਜਿਸ ਰਾਹੀਂ ਸਰਕਾਰੀ ਸਕੂਲਾਂ ਵਿੱਚ ਪੜ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਸੁਨਿਹਰੀ ਭਵਿੱਖ ਸਿਰਜਣ ਲਈ ਮੱਦਦ ਕਰਨਗੇ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਅਤੇ ਕੈਰੀਅਰ ਦੇ ਚੋਣ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਸਕੂਲ ਦੀ ਪੜਾਈ ਦੌਰਾਨ ਹੀ ਆਮ ਪਰਿਵਾਰਾਂ ਦੇ ਬੱਚੇ ਆਪਣੀ ਪਸੰਦ ਅਨੁਸਾਰ ਉਚੇਰੀ ਸਿੱਖਿਆ ਹਾਸਿਲ ਕਰਨ ਅਤੇ ਹਮੇਸ਼ਾ ਮੰਗ ਵਿੱਚ ਰਹਿਣ ਵਾਲੇ ਪੇਸ਼ੇਵਰ ਖੇਤਰਾਂ ਵਿੱਚ ਜਾ ਕੇ ਕਾਮਯਾਬ ਹੋ ਸਕਣ।