ਜ਼ਿਲ੍ਹਾ ਮਾਲੇਕੋਟਲਾ ਦੇ ਵਿਧਾਇਕਾ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਜਿੰਮੇਵਾਰੀ ਸੰਭਾਲਣ ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਮਾਲੇਰਕੋਟਲਾ/ਅਮਰਗੜ੍ਹ 17 ਜੁਲਾਈ :
ਜ਼ਿਲ੍ਹਿਆ ਵਿੱਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪੁਖ਼ਤਾ ਨਿਗਰਾਨੀ ਅਤੇ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀਆਂ ਨੂੰ ਜਿੰਮੇਵਾਰੀ ਸੰਭਾਲੀ ਜੋ ਕਿ ਇੱਕ ਸ਼ਲਾਂਘਾ ਯੋਗ ਕਦਮ ਹੈ ।
ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਅਤੇ ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਮਾਲੇਰਕੋਟਲਾ ਦੀ ਜਿੰਮੇਵਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਸੰਭਾਲਣ ਤੇ ਵਿਸ਼ੇਸ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਤੇ ਲੋੜਵੰਦਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ । ਸਰਕਾਰੀ ਸਹੂਲਤਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਕਰਨਾ ਪੰਜਾਬ ਸਰਕਾਰ ਦੀਆਂ ਪਹਿਲੀਆਂ ਤਰਜੀਹਾਂ ‘ਚ ਹੈ ।ਮੁੱਖ ਮੰਤਰੀ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਮਲੇਰਕੋਟਲਾ ਦੀ ਜਿੰਮੇਵਾਰੀ ਸੰਭਾਲਣ ਨਾਲ ਲੋਕ ਭਲਾਈ ਅਤੇ ਵਿਕਾਸ ਮੁਖੀ ਸਰਕਾਰੀ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਹੋਵੇਗਾ । ਉਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਵਿੱਚ ਇਹ ਕਾਰਜ ਸਮੇ ਸਿਰ ਮੁਕੰਮਲ ਹੋਣਗੇ ।
ਉਨ੍ਹਾਂ ਕਿਹਾ ਕਿ ਇਸ ਸਿਹਤ ਮੰਤਰੀ ਦੇ ਨਿਗਰਾਨੀ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਹੋਣਾ ਯਕੀਨੀ ਹੋਵੇਗਾ ।