ਭਗਵੰਤ ਮਾਨ ਸਰਕਾਰ ‘ਚ ਸਿਹਤ ਸਹੂਲਤਾਂ ਹੋਇਆਂ ਢਹਿ-ਢੇਰੀ, ਸਰਕਾਰੀ ਹਸਪਤਾਲਾਂ ਨੂੰ ਲੱਗਣ ਲੱਗੇ ਤਾਲੇ: ਅਸ਼ਵਨੀ ਸ਼ਰਮਾ

129

ਭਗਵੰਤ ਮਾਨ ਸਰਕਾਰ ‘ਚ ਸਿਹਤ ਸਹੂਲਤਾਂ ਹੋਇਆਂ ਢਹਿ-ਢੇਰੀ, ਸਰਕਾਰੀ ਹਸਪਤਾਲਾਂ ਨੂੰ ਲੱਗਣ ਲੱਗੇ ਤਾਲੇ: ਅਸ਼ਵਨੀ ਸ਼ਰਮਾ

ਚੰਡੀਗੜ੍ਹ: 10 ਸਤੰਬਰ,2022,

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੇ ਕੀਤੇ ਵੱਡੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਕਿਹਾ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਗ੍ਰਹਿ-ਜ਼ਿਲ੍ਹਾ ਪਟਿਆਲਾ ਵਿੱਚ ਮੈਡੀਕਲ ਸਹੂਲਤਾਂ ਢਹਿ-ਢੇਰੀ ਹੋ ਗਈਆਂ ਹਨ। ਇੰਨਾ ਹੀ ਨਹੀਂ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਸਥਿਤ 55 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਇਕਲੌਤੇ ਸਰਕਾਰੀ ਹਸਪਤਾਲ ਨੂੰ ਤਾਲਾ ਲੱਗ ਗਿਆ ਹੈ।

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਦੇ ਮੰਨੇ-ਪ੍ਰਮੰਨੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਹਾਲਤ ਵੀ ਬਹੁਤ ਤਰਸਯੋਗ ਹੈ। ਸੁਪਰ ਸਪੈਸ਼ਲਿਟੀ ਵਿਭਾਗ ਵਿੱਚ ਮਾਹਿਰ ਡਾਕਟਰ ਨਹੀਂ ਹਨ, ਜਿਸ ਕਾਰਨ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਉੱਥੇ ਹੀ ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਰਾਜਿੰਦਰਾ ਹਸਪਤਾਲ ਨੂੰ ਦਵਾਈਆਂ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਇੱਥੇ ਰੋਜ਼ਾਨਾ 1200 ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਦਵਾਈਆਂ ਬਾਜ਼ਾਰ ਵਿੱਚੋਂ ਖਰੀਦਣੀਆਂ ਪੈਂਦੀਆਂ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਜਿਹੀ ਹਾਲਤ ਸਿਰਫ਼ ਪਟਿਆਲਾ ਵਿੱਚ ਹੀ ਨਹੀਂ ਸਗੋਂ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਵੀ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਦੀ ਹਾਲਤ ਹੋਰ ਵੀ ਮਾੜੀ ਹੈ। ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ 55 ਪਿੰਡਾਂ ਦੇ ਲੋਕਾਂ ਨੂੰ ਸਿਹਤ ਅਤੇ ਐਮਰਜੈਂਸੀ ਸਹੂਲਤਾਂ ਪ੍ਰਦਾਨ ਕਰਨ ਵਾਲੇ 25 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਤਾਂ ਤਾਲਾ ਲੱਗ ਗਿਆ ਹੈ। ਇਨ੍ਹਾਂ 55 ਪਿੰਡਾਂ ਦੇ ਲੋਕਾਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਅੰਮ੍ਰਿਤਸਰ (70 ਕਿਲੋਮੀਟਰ) ਜਾਂ ਜਲੰਧਰ (100 ਕਿਲੋਮੀਟਰ) ਲਿਜਾਣਾ ਪੈਂਦਾ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਦੂਜੇ ਪਾਸੇ ਰਾਜਿੰਦਰਾ ਹਸਪਤਾਲ ਦੇ ਅਧਿਕਾਰੀਆਂ ਨੇ ਖੁਦ ਇਸ ਗੱਲ ਦੀ ਹਮਾਇਤ ਕੀਤੀ ਹੈ ਕਿ ਹਸਪਤਾਲ ਦੀ ਡਿਸਪੈਂਸਰੀ ਪਿਛਲੇ ਢਾਈ ਮਹੀਨਿਆਂ ਤੋਂ ਬਿਨਾਂ ਦਵਾਈਆਂ ਤੋਂ ਚੱਲ ਰਹੀ ਹੈ।

ਭਗਵੰਤ ਮਾਨ ਸਰਕਾਰ 'ਚ ਸਿਹਤ ਸਹੂਲਤਾਂ ਹੋਇਆਂ ਢਹਿ-ਢੇਰੀ, ਸਰਕਾਰੀ ਹਸਪਤਾਲਾਂ ਨੂੰ ਲੱਗਣ ਲੱਗੇ ਤਾਲੇ: ਅਸ਼ਵਨੀ ਸ਼ਰਮਾ
Ashwani Sharma

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਅਤੇ ਸਿੱਖਿਆ ਸੁਧਾਰਾਂ ਦੇ ਵੱਡੇ-ਵੱਡੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਸਾਰੇ ਵਾਅਦੇ ਝੂਠ ਸਾਬਤ ਹੋਏ ਹਨ। ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਪਹਿਲਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਭਗਵੰਤ ਮਾਨ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਾਰਟੀ ਦੇ ਕੂੜ ਪ੍ਰਚਾਰ ਲਈ ਪੰਜਾਬ ਦੇ ਲੋਕਾਂ ਦੇ ਟੈਕਸ ਦਾ ਪੈਸਾ ਇਸ਼ਤਿਹਾਰਾਂ ‘ਤੇ ਬਰਬਾਦ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਨੇ ਮੁਹੱਲਾ ਕਲੀਨਿਕ ਖੋਲ੍ਹ ਕੇ ਜਨਤਾ ਨੂੰ ਮੂਰਖ ਬਣਾਇਆ ਹੈ। ਕਿਤੇ ਨਾ ਕਿਤੇ ਸੂਬੇ ‘ਚ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਸਟਾਫ਼ ਹਰ ਰੋਜ਼ ਆਪਣੇ ਅਸਤੀਫ਼ੇ ਦੇ ਰਿਹਾ ਹੈ।

ਭਗਵੰਤ ਮਾਨ ਸਰਕਾਰ ‘ਚ ਸਿਹਤ ਸਹੂਲਤਾਂ ਹੋਇਆਂ ਢਹਿ-ਢੇਰੀ, ਸਰਕਾਰੀ ਹਸਪਤਾਲਾਂ ਨੂੰ ਲੱਗਣ ਲੱਗੇ ਤਾਲੇ: ਅਸ਼ਵਨੀ ਸ਼ਰਮਾI  ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਪਿਛਲੇ ਪੰਜ ਮਹੀਨਿਆਂ ਵਿੱਚ 12 ਹਜ਼ਾਰ ਕਰੋੜ ਦਾ ਕਰਜ਼ਾ ਲੈ ਚੁੱਕੇ ਹਨ। ਪੰਜਾਬ ਦਾ ਖਜ਼ਾਨਾ ਖਾਲੀ ਹੈ ਅਤੇ ਭਗਵੰਤ ਮਾਨ ਨੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕੀਆਂ ਹੋਈਆਂ ਹਨ। ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਖੁਦ ਸਰਕਾਰੀ ਪੈਸੇ ‘ਤੇ ਐਸ਼ ਕਰ ਰਹੇ ਹਨ। ਦੂਜੇ ਪਾਸੇ ਭਗਵੰਤ ਮਾਨ ਜਨਤਾ ਨੂੰ ਮੂਰਖ ਬਣਾਉਣ ਲਈ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨਿੱਤ ਨਵੀਆਂ ਭਰਤੀਆਂ ਦਾ ਐਲਾਨ ਕਰ ਰਹੇ ਹਨ। ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦੇ ਰਹੇ ਅਤੇ ਅਜਿਹੇ ‘ਚ ਨਵੇਂ ਭਰਤੀ ਮੁਲਾਜ਼ਮਾਂ ਲਈ ਤਨਖ਼ਾਹ ਦੇ ਪੈਸੇ ਕਿੱਥੋਂ ਆਉਣਗੇ?