ਖਿਡਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣ- ਦਵਿੰਦਰ ਬਾਜਵਾ

212

ਖਿਡਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣ- ਦਵਿੰਦਰ ਬਾਜਵਾ

ਬਹਾਦਰਜੀਤ ਸਿੰਘ  /ਰੂਪਨਗਰ, 12 ਸਤੰਬਰ 2022

ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਧਾਨ  ਅਤੇ  ਕਬੱਡੀ ਐਸੋਸੀਏਸ਼ਨ ਪੰਜਾਬ ਦੇ ਵਾਈਸ ਪ੍ਧਾਨ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਜਿੱਥੇ ਨੌਜਵਾਨ ਵਰਗ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਤੋਂ ਦੂਰ ਰਹੇਗਾ ਅਤੇ ਖੇਡਾਂ ਨਾਲ ਜੁੜੇਗਾ।

ਉਥੇ ਹੀ ਪੰਜਾਬ ਦੇ ਖਿਡਾਰੀਆਂ ਵਲੋਂ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਤੱਕ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਚਮਕਾਇਆ ਜਾਏਗਾ। ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਖੇਡਾਂ ਵਿਚ ਨਾਮਣਾ ਖੱਟ ਚੁੱਕੇ ਖਿਡਾਰੀਆਂ ਖਾਸ ਕਰਕੇ ਜ਼ਰੂਰਤਮੰਦ ਖਿਡਾਰੀਆਂ ਨੂੰ ਨੌਕਰੀਆਂ ਦੇਣ ਦੀ ਵੀ ਪਹਿਲ ਕਰਨੀ ਚਾਹੀਦੀ ਹੈ।

ਖਿਡਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣ- ਦਵਿੰਦਰ ਬਾਜਵਾ

ਉਨ੍ਹਾਂ ਕਿਹਾ ਕਿ ਕਬੱਡੀ ਸਮੇਤ ਹੋਰ ਸਾਰੀਆਂ ਖੇਡਾਂ ਵਿਚ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਖਿਡਾਰੀ ਆਰਥਿਕ ਖਰਚੇ ਦੇ ਚੱਲਦੇ ਆਪਣੀ ਖੇਡ ਜਾਰੀ ਰੱਖਣ ਤੋਂ ਅਸਮਰੱਥ ਹੁੰਦੇ ਹਨ। ਅਜਿਹੇ ਜ਼ਰੂਰਤਮੰਦ ਖਿਡਾਰੀਆਂ ਦੀ ਭਗਵੰਤ ਮਾਨ ਸਰਕਾਰ ਨੂੰ ਬਾਂਹ ਫੜਨੀ ਚਾਹੀਦੀ ਹੈ। ਜਿਸ ਨਾਲ ਖਿਡਾਰੀ ਆਪਣੀ ਖੇਡ ਨੂੰ ਲਗਤਾਰ ਜਾਰੀ ਰੱਖ ਸਕਣ।