ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਵਾਤਾਵਰਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ‘ਤੇ ਕਾਰਵਾਈ

248

ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਵਾਤਾਵਰਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ ‘ਤੇ ਕਾਰਵਾਈ

ਬਹਾਦਰਜੀਤ ਸਿੰਘ / ਗੜ੍ਹਸ਼ੰਕਰ, 30 ਅਕਤੂਬਰ, 2022

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੂੰ ਬਹੁਤ ਸਾਰੇ ਲੋਕਾਂ ਅਤੇ ਪਸ਼ੂਆਂ ਲਈ ਖਤਰਨਾਕ ਬਿਮਾਰੀਆਂ ਦਾ ਕਾਰਨ ਬਣ ਰਹੀ ਰਹੀ ਕੌਸਮੈਟਿਕ ਫੈਕਟਰੀ ਦੇ ਸਬੰਧ ਵਿੱਚ ਚਿੱਠੀ ਲਿਖਣ ਅਤੇ ਮੁਲਾਕਾਤ ਕਰਨ ਤੋਂ ਬਾਅਦ ਇਸ ਫੈਕਟਰੀ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹਿਮਾਚਲ ਪ੍ਰਦੇਸ਼ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਵੱਲੋਂ ਕਾਰਵਾਈ ਕੀਤੀ ਗਈ ਹੈ।

ਇਸ ਸਬੰਧੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਲਿਖੇ ਪੱਤਰ ਵਿੱਚ ਕੇਂਦਰੀ ਵਾਤਾਵਰਨ ਮੰਤਰੀ ਨੇ ਦੱਸਿਆ ਹੈ ਕਿ ਪਿੰਡ ਮਹਿੰਦਵਾਣੀ ਕੋਲ ਹਿਮਾਚਲ ਪ੍ਰਦੇਸ਼ ਚ ਉਨ੍ਹਾਂ ਸ਼ਹਿਰ ਦੇ ਪਿੰਡ ਗੋਂਦਪੁਰ ਜੈ ਚੰਦ ਦੇ ਬਾਰਡਰ ਕੋਲ ਸਥਿਤ ਮੋਡਿਊਲਜ਼ ਕਾਸਮੈਟਿਕ ਪ੍ਰਾਈਵੇਟ ਲਿਮਟਿਡ ਦੇ ਮਾਲਕ ਦੀ ਇੱਕ ਹੋਰ ਕੰਪਨੀ ਆਰ.ਆਰ.ਡੀ. ਆਇਲਜ਼ ਐਂਡ ਫੈਟਸ ਪ੍ਰਾਈਵੇਟ ਲਿਮਟਿਡ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਹਿਮਾਚਲ ਪ੍ਰਦੇਸ਼ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਵੱਲੋਂ 14 ਅਕਤੂਬਰ ਨੂੰ ਜਾਂਚ ਕੀਤੀ ਗਈ ਹੈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਪਾਈ ਗਈ।  ਜਿਸ ਤੋਂ ਬਾਅਦ ਟੀਮ ਨੇ ਵਾਤਾਵਰਨ ਸੁਰੱਖਿਆ ਐਕਟ, 1986 ਦੀ ਧਾਰਾ 5 ਦੇ ਤਹਿਤ ਦੋਵਾਂ ਉਦਯੋਗਾਂ ਨੂੰ ਨਿਰਦੇਸ਼ ਦੇਣ ਦੀ ਸਿਫ਼ਾਰਸ਼ ਕੀਤੀ ਹੈ।

ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਵਾਤਾਵਰਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀ 'ਤੇ ਕਾਰਵਾਈ
Manish Tiwari

ਇੱਥੋਂ ਤੱਕ ਕਿ ਸਾਂਝੀ ਕਾਰਵਾਈ ਦੇ ਹਿੱਸੇ ਵਜੋਂ, ਸੀਪੀਸੀਬੀ ਨੇ 20 ਅਕਤੂਬਰ ਨੂੰ ਉਦਯੋਗਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉੱਥੋਂ ਦੇ ਵਹਾਅ ਦਾ ਨਮੂਨਾ ਲਿਆ।  ਜਿਸ ਦੀ ਸੀਪੀਸੀਬੀ ਦੀ ਲੈਬਾਰਟਰੀ ਵਿੱਚ ਜਾਂਚ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਕੇਂਦਰੀ ਮੰਤਰੀ ਨੇ ਸੰਸਦ ਮੈਂਬਰ ਨੂੰ ਭਰੋਸਾ ਦਿੱਤਾ ਹੈ ਕਿ ਵਾਤਾਵਰਨ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਫੈਕਟਰੀ ਵਿੱਚੋਂ ਨਿਕਲਦੇ ਦੂਸ਼ਿਤ ਪਾਣੀ, ਸੁਆਹ ਅਤੇ ਗੰਦੀ ਬਦਬੂ ਕਾਰਨ ਲੋਕਾਂ ਅਤੇ ਪਸ਼ੂਆਂ ਵਿੱਚ ਫੈਲ ਰਹੀਆਂ ਬਿਮਾਰੀਆਂ ਦੇ ਸੰਦਰਭ ਵਿੱਚ ਪਿੰਡ ਮਹਿੰਦਵਾਨੀ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਸ਼ਮੂਲੀਅਤ ਕੀਤੀ ਸੀ।  ਇਸ ਸਬੰਧੀ ਸੰਸਦ ਮੈਂਬਰ ਤਿਵਾੜੀ ਨੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰਕੇ ਵੀ ਮਾਮਲਾ ਉਠਾਇਆ ਸੀ।