ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਸਟੇਟ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਸਫਲਤਾਪੂਰਵਕ ਸਮਾਪਤ

231

ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਸਟੇਟ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਸਫਲਤਾਪੂਰਵਕ ਸਮਾਪਤ          

ਬਹਾਦਰਜੀਤ ਸਿੰਘਰੂਪਨਗਰ, 19 ਨਵੰਬਰ,2022

66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ — 2022—23 ਸ਼ੂਟਿੰਗ (ਅੰਡਰ—19) ਲੜਕੇ—ਲੜਕੀਆਂ ਦੇ ਖੇਡ ਮੁਕਾਬਲੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੀ ਸ਼ੂਟਿੰਗ ਰੇਜ਼ ਵਿੱਚ  ਕਰਵਾਏ ਗਏ। ਇਹਨਾ ਖੇਡ ਮੁਕਾਬਲਿਆਂ ਵਿੱਚ ਲਗਭਗ 250 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆ ਦਾ ਰਸਮੀ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਜੀ ਨੇ ਕੀਤਾ ਅਤੇ ਇਹਨਾਂ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ  ਸੁਖਜਿੰਦਰ ਸਿੰਘ ਅਤੇ  ਰਾਜਿੰਦਰ ਸਿੰਘ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਡੰਰੀ ਸਮਾਰਟ ਸਕੂਲ ਝੱਲੀਆਂ ਕਲਾਂ ਨੇ ਸਾਂਝੇ ਤੌਰ ਤੇ ਕੀਤੀ।

ਸਮਾਗਮ ਦੀ ਸ਼ੁਰੂਆਤ ਵਿੱਚ ਡੀ.ਐੱਮ. ਰੂਪਨਗਰ  ਬਲਜਿੰਦਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾ ਨੂੰ ਜੀ ਆਇਆਂ ਆਖਿਆ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੀ ਸ਼ੂਟਿੰਗ ਰੇਂਜ ਦੀ ਸਥਾਪਨਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਚੈਂਪੀਅਨਸ਼ਿਪ ਦੇ ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦੇ ਸਟੇਟ ਅਵਾਰਡੀ ਅਧਿਆਪਕ ਅਤੇ ਡਾਇਰੈਕਟਰ ਟੂਰਨਾਮੈਂਟ ਨਰਿੰਦਰ ਸਿੰਘ ਬੰਗਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੇ ਲੜਕੀਆਂ ਨੇ ਓਪਨ ਸਾਈਟ ਖੇਡ ਮੁਕਾਬਲਿਆਂ ਦੌਰਾਨ ਵਿਅਕਤੀਗਤ ਵਰਗ ਵਿੱਚ ਜੈਸਮੀਨ ਕੌਰ, ਮਨਜੋਤ ਕੌਰ ਅਤੇ ਖੁਸ਼ੀ ਸ਼ਰਮਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਦੇ ਹੋਏ ਰੂਪਨਗਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਅਤੇ ਟੀਮ ਵਰਗ ਮੁਕਾਬਲਿਆਂ ਵਿੱਚ ਵੀ ਉਪਰੋਕਤ ਖਿਡਾਰੀਆਂ ਨੇ ਗੋਲਡ ਮੈਡਲ ਪ੍ਰਾਪਤ ਕੀਤਾ। ਲੜਕਿਆਂ ਦੇ ਓਪਨ ਸਾਈਟ ਖੇਡ ਮੁਕਾਬਲਿਆਂ ਦੌਰਾਨ ਟੀਮ ਵਰਗ ਵਿੱਚ ਅਰਮਾਨ ਸੋਨੀ, ਜਸ਼ਨਦੀਪ ਸਿੰਘ ਢੀਂਡਸਾ ਅਤੇ ਸਾਹਿਬਪ੍ਰੀਤ ਸਿੰਘ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ।

ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਸਟੇਟ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਸਫਲਤਾਪੂਰਵਕ ਸਮਾਪਤ

ਪੀਪ ਸਾਈਟ ਲੜਕੀਆਂ ਦੇ ਖੇਡ ਮੁਕਾਬਲਿਆਂ ਦੌਰਾਨ ਟੀਮ ਵਰਗ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਸੰਗਰੂਰ, ਦੂਸਰਾ ਸਥਾਨ ਜ਼ਿਲ੍ਹਾ ਕਪੂਰਥਲਾ ਅਤੇ ਤੀਸਰਾ ਸਥਾਨ ਜ਼ਿਲ੍ਹਾ  ਅਮ੍ਰਿੰਤਸਰ ਸਾਹਿਬ ਨੇ ਪ੍ਰਾਪਤ ਕੀਤਾ। ਲੜਕਿਆਂ ਦੇ ਟੀਮ ਵਰਗ ਖੇਡ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਜ਼ਿਲ੍ਹਾ ਪਟਿਆਲਾ, ਦੂਸਰਾ ਸਥਾਨ ਜ਼ਿਲ੍ਹਾ ਸੰਗਰੂਰ ਅਤੇ ਤੀਸਰਾ ਸਥਾਨ ਜ਼ਿਲ੍ਹਾ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ। ਏਅਰ ਪਿਸਟਲ ਲੜਕੀਆਂ ਦੇ ਖੇਡ ਮੁਕਾਬਲਿਆਂ ਦੌਰਾਨ ਟੀਮ ਵਰਗ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਫਰੀਦਕੌਟ, ਦੂਸਰਾ ਸਥਾਨ ਜ਼ਿਲ੍ਹਾ  ਫਤਿਹਗੜ੍ਹ ਸਾਹਿਬ ਅਤੇ ਤੀਸਰਾ ਸਥਾਨ ਜ਼ਿਲ੍ਹਾ ਲੁਧਿਆਣਾ ਨੇ ਪ੍ਰਾਪਤ ਕੀਤਾ। ਲੜਕਿਆਂ ਦੇ ਟੀਮ ਵਰਗ ਖੇਡ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਜ਼ਿਲ੍ਹਾ ਪਟਿਆਲਾ, ਦੂਸਰਾ ਸਥਾਨ ਜ਼ਿਲ੍ਹਾ ਜਲੰਧਰ ਅਤੇ ਤੀਸਰਾ ਸਥਾਨ ਜ਼ਿਲ੍ਹਾ ਮਾਨਸਾ ਨੇ ਪ੍ਰਾਪਤ ਕੀਤਾ।

ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ  ਰਾਜਨ ਚੋਪੜਾ ਨੇ ਖੇਡ ਮੁਕਾਬਲਿਆ ਵਿੱਚ ਭਾਗ ਲੈਣ ਪਹੁੰਚੇ ਖਿਡਾਰੀਆਂ, ਕੋਚ ਸਾਹਿਬਾਨ ਅਤੇ ਖਿਡਾਰੀ ਦੇ ਮਾਤਾ—ਪਿਤਾ ਦਾ ਧੰਨਵਾਦ ਕੀਤਾ ਅਤੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਪੂਰੇ ਜ਼ੋਸ ਨਾਲ ਵਧ—ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ  ਵਾਇਸ—ਚੇਅਰਪਰਸਨ  ਹਰਮਿੰਦਰ ਕੌਰ, ਵਾਇਸ ਪ੍ਰਿੰਸੀਪਲ  ਸ਼ੁਦੇਸ਼ ਸੁਜਾਤੀ,  ਗੁਰੂਦਿਆਲ ਸਿੰਘ,  ਨਵਜੌਤ ਕੌਰ,  ਧਰਮ ਦੇਵ ਰਾਠੌਰ,  ਅਵਤਾਰ ਸਿੰਘ ਧਨੌਆ,  ਅਮ੍ਰਿਤਪਾਲ ਸਿੰਘ ਅਤੇ ਪੂਰੇ ਪੰਜਾਬ ਭਰ ਵਿੱਚੋਂ ਆਏ ਖਿਡਾਰੀਆਂ ਦੇ ਨਾਲ ਉਹਨਾਂ ਦੇ ਕੋਚ ਸਾਹਿਬਾਨ ਅਤੇ ਮਾਪੇ ਹਾਜ਼ਰ ਸਨ।