ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੀਜ਼ਾ ਕੰਸਲਟੈਂਸੀ ਦਾ ਲਾਇਸੰਸ 60 ਦਿਨਾਂ ਲਈ ਕੀਤਾ ਮੁਅੱਤਲ

288

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੀਜ਼ਾ ਕੰਸਲਟੈਂਸੀ ਦਾ ਲਾਇਸੰਸ 60 ਦਿਨਾਂ ਲਈ ਕੀਤਾ ਮੁਅੱਤਲ

ਐਸ.ਏ.ਐਸ ਨਗਰ 9 ਦਸੰਬਰ, 2022

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ:69, ਦੂਜੀ ਮੰਜਿਲ, ਫੇਜ਼ 3ਬੀ2 ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੀਜ਼ਾ ਕੰਸਲਟੈਂਸੀ ਦਾ ਲਾਇਸੰਸ 60 ਦਿਨਾਂ ਲਈ ਕੀਤਾ ਮੁਅੱਤਲ-Photo courtesy-Internet
Licence cancelled

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸਲਦਾਰ ਮੋਹਾਲੀ ਦੀ ਰਿਪੋਰਟ ਮੁਤਾਬਿਕ ਇਸ ਫਰਮ ਦਾ ਦਫ਼ਤਰ ਬੰਦ ਹੋ ਗਿਆ ਹੈ ।

ਕੰਪਨੀ ਦੇ ਡਾਇਰੈਕਟਰ ਵੱਲੋਂ ਨੋਟਿਸ ਦੇ ਜਵਾਬ ਪੇਸ਼ ਕਰਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕੀਤੇ ਗਏ ਕੰਮ ਦੀ ਸੂਚਨਾਂ ਪੇਸ਼ ਨਹੀਂ ਕੀਤੀ । ਉਨ੍ਹਾਂ ਕਰੋਨਾਂ ਦੀ ਸ਼ੁਰੂਆਤ ਕਾਰਨ ਮਾਰਚ 2020 ਤੋਂ ਕੰਮ ਰੋਕਣ ਬਾਰੇ ਲਿਖਿਆ ਹੈ ।  ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਲਾਇਸੰਸੀ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਿਹਾ ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ  60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।