ਵਿਧਾਇਕ ਚੱਢਾ ਨੇ ਰੋਪੜ ਹਲਕਾ ‘ਚ ਸਿੰਚਾਈ ਸਧਾਨਾਂ ਦੀ ਸਮੱਸਿਆਵਾਂ ਦਾ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

280

ਵਿਧਾਇਕ ਚੱਢਾ ਨੇ ਰੋਪੜ ਹਲਕਾ ‘ਚ ਸਿੰਚਾਈ ਸਧਾਨਾਂ ਦੀ ਸਮੱਸਿਆਵਾਂ ਦਾ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਬਹਾਦਰਜੀਤ ਸਿੰਘ / ਰੂਪਨਗਰ, 24 ਫਰਵਰੀ,2023

ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਟਿਊਬਵੈੱਲ ਕ੍ਰਾਰਪ੍ਰੋਸ਼ਨ ਦੇ ਅਧਿਕਾਰੀਆਂ ਨਾਲ ਕਨਾਲ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ। ਮੀਟਿੰਗ ਦੀ ਅਗਵਾਈ ਕਰਦਿਆਂ ਵਿਧਾਇਕ ਚੱਢਾ ਨੇ ਹਲਕਾ ਰੂਪਨਗਰ ਵਿਚ ਸਿੰਚਾਈ ਸਾਧਾਨਾਂ ਬਾਰੇ ਵਿਸਥਾਰ ਪੂਰਵਕ ਜਾਇਜ਼ਾ ਲਿਆ।

ਮਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਰੋਪੜ ਹਲਕੇ ਵਿਚ ਪ੍ਰਗਤੀ ਅਧੀਨ 22 ਟਿਊਬਵੈੱਲਾਂ ਦੇ ਚੱਲ ਰਹੇ ਕਾਰਜਾਂ ਨੂੰ ਜਲਦ ਤੋਂ ਜਲਦ ਨੇਪੜੇ ਚਾੜਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਜ਼ਿਮੀਦਾਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।

ਐਡਵੋਕੇਟ ਚੱਢਾ ਨੇ ਆਦੇਸ਼ ਦਿੰਦਿਆਂ ਕਿ ਹਲਕਾ ਰੋਪੜ ਦੇ ਕੁੱਝ ਇਲਾਕਿਆਂ ਵਿਚ ਸਿੰਚਾਈ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਬਿਜਾਈ ਲਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਨੂੰ ਮੁੱਖ ਰੱਖਦੇ ਹੋਏ ਟਿਊਬਵੈੱਲ ਸਕੀਮ ਤਹਿਤ ਨਵੇਂ ਟਿਊਬਵੈੱਲ ਲਗਾਏ ਜਾਣਗੇ ਤੇ ਇਨ੍ਹਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ।
ਵਿਧਾਇਕ ਚੱਢਾ ਨੇ ਰੋਪੜ ਹਲਕਾ ‘ਚ ਸਿੰਚਾਈ ਸਧਾਨਾਂ ਦੀ ਸਮੱਸਿਆਵਾਂ ਦਾ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਨੂੰ ਆਰਥਿਕ ਤੌਰ ਉਤੇ ਟਿਕਾਊ ਅਤੇ ਮੁਨਾਫ਼ੇ ਵਾਲਾ ਕਿੱਤਾ ਬਣਾਉਣ ਲਈ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸਿੰਚਾਈ ਸਾਧਾਨਾਂ ਦੀ ਪੂਰੀ ਵਰਤੋਂ ਉਨ੍ਹਾਂ ਦੀ ਸਾਂਭ-ਸੰਭਾਲ ਤੇ ਸੁਚੱਜੇ ਸੰਚਾਲਨ ਲਈ ਵਿਸ਼ੇਸ਼ ਤੌਰ ਉਤੇ ਧਿਆਨ ਦੇਣ ਲਈ ਵੀ ਆਦੇਸ਼ ਦਿੱਤੇ।

ਵਿਧਾਇਕ ਚੱਢਾ ਹਦਾਇਤ ਕੀਤੀ ਕਿ ਰੋਪੜ ਹਲਕੇ ਵਿਚ ਸਿੰਚਾਈ ਲਈ ਲੋੜੀਂਦੀ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਸਿੰਚਾਈ ਦੇ ਸਾਧਨ ਉਪਲੱਬਧ ਕਰਵਾਉਣ ਲਈ ਪੁਰਜ਼ੋਰ ਯਤਨ ਕੀਤੇ ਜਾਣ  ਤਾਂ ਜੋ ਕਿਸਾਨਾਂ ਨੂੰ ਆਪਣੀ ਖੇਤੀ ਲਈ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਕਸੀਅਨ ਟਿਊਬਵੈੱਲ ਕ੍ਰਾਰਪ੍ਰੋਰੇਸ਼ਨ ਗੌਰਵ ਕੁਮਾਰ, ਐਸ.ਡੀ.ਓ ਨੂਰਪੁਰਬੇਦੀ ਰਮਨਪ੍ਰੀਤ ਸਿੰਘ, ਐਸ.ਡੀ.ਓ. ਰੋਪੜ ਆਦੀਸ਼ ਮਲਹੌਤਰਾ, ਜੇ.ਈ. ਨੂਰਪੁਰ ਬੇਦੀ ਮਨਪ੍ਰੀਤ ਸਿੰਘ, ਐਸ.ਡੀ.ਓ ਰਾਮਪੁਰ ਜਸ਼ਨਜੋਤ ਸਿੰਘ, ਪੀ.ਏ ਸਤਨਾਮ ਸਿੰਘ ਤੇ ਨਰਿੰਦਰ ਸਿੰਘ ਚਾਹਲ ਆਦਿ ਹਾਜ਼ਰ ਸਨ।