ਹੋਲਾ ਮਹੱਲਾ ਮੌਕੇ ਗੁਰੂ ਨਗਰੀ ਦੇ ਸਮੁੱਚੇ ਖੇਤਰ ਵਿੱਚ ਵਿਆਪਕ ਸਫਾਈ ਮੁਹਿੰਮ ਚਲਾਈ ਜਾਵੇਗੀ-ਹਰਜੋਤ ਬੈਂਸ

333

ਹੋਲਾ ਮਹੱਲਾ ਮੌਕੇ ਗੁਰੂ ਨਗਰੀ ਦੇ ਸਮੁੱਚੇ ਖੇਤਰ ਵਿੱਚ ਵਿਆਪਕ ਸਫਾਈ ਮੁਹਿੰਮ ਚਲਾਈ ਜਾਵੇਗੀ-ਹਰਜੋਤ ਬੈਂਸ

ਬਹਾਦਰਜੀਤ ਸਿੰਘ /  ਸ੍ਰੀ ਅਨੰਦਪੁਰ ਸਾਹਿਬ 26 ਫਰਵਰੀ,2023

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਤੇ ਵਿਆਪਕ ਸਫਾਈ ਮੁਹਿੰਮ ਦੀ ਸੁਰੂਆਤ ਕੀਤੀ। ਹੋਲਾ ਮਹੱਲਾ ਤੋ ਪਹਿਲਾ ਸੁਰੂ ਕੀਤੀ ਇਸ ਵਿਸੇਸ਼ ਮੁਹਿੰਮ ਵਿੱਚ ਵੱਖ ਵੱਖ ਸਮਾਜ ਸੇਵੀ ਸੰਗਠਨਾਂ, ਪਤਵੰਤਿਆਂ, ਕਲੱਬਾਂ ਤੇ ਸੰਸਥਾਵਾਂ ਤੋ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਸਰਸਾ ਨੰਗਲ ਤੋਂ ਨੰਗਲ ਤੱਕ ਵੱਖ ਵੱਖ ਥਾਵਾਂ ਤੇ ਵੱਡੀ ਗਿਣਤੀ ਨੋਜਵਾਨ ਟਰੈਕਟਰ-ਟਰਾਲੀਆਂ ਨਾਲ ਸੜਕਾਂ ਦੇ ਆਲੇ ਦੁਆਲੇ ਲੱਗੇ ਗੰਦਗੀ ਦੀ ਢੇਰ ਚੁੱਕ ਰਹੇ ਸਨ,ਜਿਨ੍ਹਾਂ ਦਾ ਹੋਸਲਾ ਵਧਾਉਣ ਲਈ ਖੁੱਦ ਕੈਬਨਿਟ ਮੰਤਰੀ ਪਹੁੰਚੇ ਅਤੇ ਉਨ੍ਹਾਂ ਨੇ ਇਸ ਮੁਹਿੰਮ ਨੂੰ ਹੋਲਾ ਮਹੱਲਾ ਦੇ ਸਮਾਗਮਾਂ ਤੋ ਬਾਅਦ ਵੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦਾ ਤਿਉਹਾਰ ਵਿਸ਼ਵ ਪ੍ਰਸਿੱਧ ਹੈ, ਦੇਸ਼ ਵਿਦੇਸ਼ ਤੋ ਲੱਖਾਂ ਸੰਗਤ ਇੱਥੇ ਨਤਮਸਤਕ ਹੋਣ ਲਈ ਪੁੱਜਦੀ ਹੈ, ਸ਼ਰਧਾਲੂ ਬਹੁਤ ਹੀ ਆਸਥਾਂ ਨਾਲ ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਆਉਦੇ ਹਨ, ਸੜਕਾਂ ਦੇ ਆਲੇ ਦੁਆਲੇ ਲੱਗੇ ਗੰਦਗੀ ਦੇ ਢੇਰ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਦੇ ਹਨ। ਇਸ ਲਈ ਅੱਜ ਇਸ ਵਿਆਪਕ ਮੁਹਿੰਮ ਦੀ ਸੁਰੂਆਤ ਕੀਤੀ ਗਈ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਦਾ ਉਤਸ਼ਾਹ ਜਿਕਰਯੋਗ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸਾ਼ਸਨ ਵੱਲੋਂ ਹੋਲਾ ਮਹੱਲਾ ਦੇ ਪ੍ਰਬੰਧਾਂ ਦੀਆਂ ਅਗਾਓ ਤਿਆਰੀਆਂ ਕੀਤੀਆ ਜਾ ਰਹੀਆਂ ਹਨ। ਸੜਕਾਂ ਦੀ ਮੁਰੰਮਤ, ਨਵੀਨੀਕਰਨ ਕਰਵਾਇਆ ਜਾ ਰਿਹਾ ਹੈ। ਸੈਰ ਸਪਾਟਾ ਵਿਭਾਗ ਵੱਲੋਂ ਵੱਡੇ ਪੱਧਰ ਤੇ ਵਿਕਾਸ ਕੰਮ ਚੱਲ ਰਹੇ ਹਨ। ਪੰਜ ਪਿਆਰਾ ਪਾਰਕ ਨੂੰ ਲਿਸ਼ਕਾਇਆ ਜਾ ਰਿਹਾ ਹੈ, ਸੜਕਾਂ ਦੇ ਰੋਸ਼ਨੀ, ਸ਼ਰਧਾਲੂਆਂ ਲਈ ਪੀਣ ਵਾਲਾ ਸਾਫ ਪਾਣੀ, ਟਾਈਲਟ ਬਲਾਕ ਆਦਿ ਦੇ ਸੁਚਾਰੂ ਪ੍ਰਬੰਧ ਕੀਤੇ ਜਾ ਰਹੇ ਹਨ। ਵਿਆਪਕ ਪੱਧਰ ਤੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਕੰਮ ਸੁਰੂ ਕਰ ਦਿੱਤਾ ਹੈ, ਢਾਡੀ ਵਾਰਾ ਅਤੇ ਗੱਤਕਾ ਵਿਰਾਸਤ ਏ ਖਾਲਸਾ ਵਿੱਚ ਮੁੱਖ ਆਕਰਸ਼ਣ ਦਾ ਕੇਂਦਰ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਪਹਿਲਾ ਤੋ ਵੱਧ ਸੰਗਤ ਦੇ ਪਹੁੰਚਣ ਦੀ ਸੰਭਾਵਨਾਵਾ ਨੂੰ ਦੇਖਦੇ ਹੋਏ ਅਸੀ ਇਹ ਸਾਰੇ ਪ੍ਰਬੰਧ ਕਰ ਰਹੇ ਹਾਂ।

ਹੋਲਾ ਮਹੱਲਾ ਮੌਕੇ ਗੁਰੂ ਨਗਰੀ ਦੇ ਸਮੁੱਚੇ ਖੇਤਰ ਵਿੱਚ ਵਿਆਪਕ ਸਫਾਈ ਮੁਹਿੰਮ ਚਲਾਈ ਜਾਵੇਗੀ-ਹਰਜੋਤ ਬੈਂਸ

ਕੈਬਨਿਟ ਮੰਤਰੀ ਨੇ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ, ਦੁਕਾਨਦਾਂਰਾਂ, ਮੈਰਿਜ ਪੈਲਿਸ ਮਾਲਕਾਂ, ਰੇਹੜੀ-ਫੜੀ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਦੇ ਆਲੇ ਦੁਆਲੇ ਰਸਤਾ ਛੱਡ ਕੇ ਆਪਣੇ ਪ੍ਰਬੰਧ ਕਰਨ ਕਿਉਕਿ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਕਾਰਨ ਸੁਚਾਰੂ ਟ੍ਰੈਫਿਕ ਵਿਵਸਥਾ ਵਿੱਚ ਸੜਕਾਂ ਦੇ ਆਲੇ ਦੁਆਲੇ ਲੱਗੀਆਂ ਰੋਕਾਂ ਵੱਡੀਆ ਰੁਕਾਵਟਾ ਬਣਦੀਆਂ ਹਨ। ਉਨ੍ਹਾਂ ਨੇ ਗੰਭੀਰਪੁਰ, ਢੇਰ, ਭਨੂਪਲੀ, ਮਾਗੇਵਾਲ, ਗੰਗੂਵਾਲ, ਸ੍ਰੀ ਅਨੰਦਪੁਰ ਸਾਹਿਬ, ਝਿੰਜੜੀ, ਕੀਰਤਪੁਰ ਸਾਹਿਬ, ਭਰਤਗੜ੍ਹ, ਘਨੋਲੀ, ਅਗੰਮਪੁਰ, ਨੰਗਲ ਤੇ ਹੋਰ ਖੇਤਰਾਂ ਵਿੱਚ ਜਾ ਕੇ ਵਰਕਰਾਂ ਤੇ ਪਤਵੰਤਿਆਂ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਨੌਜਵਾਨਾਂ ਦਾ ਹੋਸਲਾ ਵਧਾਇਆ। ਉਨ੍ਹਾਂ ਨੇ ਕਿਹਾ ਕਿ ਸਭ ਦੇ ਸਹਿਯੋਗ ਨਾਲ ਹੀ ਅੱਜ ਅਸੀ ਇਹ ਸੁਰੂਆਤ ਕਰ ਰਹੇ ਹਾਂ ਤੇ ਹਰ ਇੱਕ ਦਾ ਸਹਿਯੋਗ ਸਫਾਈ ਅਭਿਆਨ ਨੂੰ ਸਫਲ ਰੱਖਣ ਲਈ ਜਰੂਰੀ ਹੈ। ਉਨ੍ਹਾਂ ਕਿਹਾ ਕਿ ਆਸ ਤੋ ਵੱਧ ਹੁੰਗਾਰਾ ਮਿਲਿਆ ਹੈ, ਇਹ ਤਾ ਹਾਲੇ ਸੁਰੂਆਤ ਹੈ, ਗੁਰੂ ਨਗਰੀ ਵਿਖੇ ਹੋਲਾ ਮਹੱਲਾ ਦੌਰਾਨ ਆਉਣ ਵਾਲੇ ਲੋਕਾਂ ਨੂੰ ਹੋਰ ਸਹੂਲਤਾਂ ਉਪਲੱਬਧ ਕਰਵਾਵਾਂਗੇ।

ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਡਾ.ਸੰਜੀਵ ਗੌਤਮ, ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਜਸਪਾਲ ਸਿੰਘ ਢਾਹੇ, ਦੀਪਕ ਸੋਨੀ ਭਨੂਪਲੀ, ਊਸ਼ਾ ਰਾਣੀ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਦਲਜੀਤ ਸਿੰਘ ਕਾਕਾ ਨਾਨਗਰਾ, ਸੋਹਣ ਸਿੰਘ ਬੈਂਸ, ਕੈਪਟਨ ਗੁਰਨਾਮ ਸਿੰਘ, ਟਰੱਕ ਯੂਨੀਅਨ ਪ੍ਰਧਾਨ ਰੋਹਿਤ ਕਾਲੀਆ, ਗੁਰਮੀਤ ਸਿੰਘ ਢੇਰ, ਯੂਥ ਆਗੂ ਅਮਰੀਕ ਸਿੰਘ ਕਾਕੂ, ਭਗਵੰਤ ਸਿੰਘ ਅਟਵਾਲ, ਜਸਵੀਰ ਸਿੰਘ ਅਰੋੜਾ, ਹਰਮਨਜੀਤ ਸਿੰਘ ਦਸਗਰਾਈ, ਸੁਰਿੰਦਰ ਸਿੰਘ ਢਾਹੇ, ਰੋਹਿਤ ਠੇਕੇਦਾਰ, ਨਿਤਿਨ ਸ਼ਰਮਾ, ਅੰਕੁਸ਼ ਸ਼ਰਮਾ ਆਦਿ ਹਾਜ਼ਰ ਸਨ।