ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਨੇ ਕਾਰਜਭਾਰ ਸੰਭਾਲਿਆ

246

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਨੇ ਕਾਰਜਭਾਰ ਸੰਭਾਲਿਆ

ਪਟਿਆਲਾ 28 ਅਪ੍ਰੈਲ,2023 
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਵਜੋਂ ਸਤਿੰਦਰ ਸਿੰਘ ਬਾਜਵਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।

ਮੈਨੇਜਰ ਸਤਿੰਦਰ ਸਿੰਘ ਬਾਜਵਾ ਦਾ ਬਤੌਰ ਮੈਨੇਜਰ ਅਹੁਦਾ ਸੰਭਾਲਣ ਮੌਕੇ ਗੁਰਦੁਆਰਾ ਪ੍ਰਬੰਧਕੀ ਸਟਾਫ ਵੱਲੋਂ ਜੀ ਆਇਆ ਆਖਿਆ ਗਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਭਾਗ ਸਿੰਘ, ਇੰਦਰਜੀਤ ਸਿੰਘ ਗਿੱਲ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਰੱਖਣ ਤੇ ਬੇਹਤਰ ਬਣਾ ਕੇ ਰੱਖਣ ਲਈ ਆਪਣਾ ਸਹਿਯੋਗ ਦੇਣਗੇ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਬਤੌਰ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਦੇ ਤਬਾਦਲੇ ਤੋਂ ਬਾਅਦ ਸਤਿੰਦਰ ਸੰਘ ਬਾਜਵਾ ਦੀ ਇਹ ਨਿਯੁਕਤੀ ਹੋਈ ਹੈ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਨੇ ਕਾਰਜਭਾਰ ਸੰਭਾਲਿਆ

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।