ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ

172

ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ

ਪਟਿਆਲਾ/ ਜੁਲਾਈ 2,2023

ਬੀ.ਟੈੱਕ. ਇੰਜੀਨੀਅਰਿੰਗ ਦਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਯਾਦਵਿੰਦਰਾ ਇੰਜਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ, ਵੱਲੋਂ ਇੱਕ ਨਵੇਕਲਾ ਕਦਮ ਚੁੱਕਿਆ ਗਿਆ ਹੈ। ਹੁਣ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿੱਚ ਬੀ. ਟੈੱਕ. ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਦੇ ਨਾਲ – ਨਾਲ ਬੀ.ਟੈੱਕ. ਮਾਈਨਰ ਇੰਨ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਵੀ ਦਿੱਤਾ ਜਾਵੇਗਾ। ਜਿਹੜੇ ਵਿਦਿਆਰਥੀ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਪਹਿਲੇ ਸਾਲ ਦੀ ਪੜ੍ਹਾਈ ਪੂਰੀ ਹੋਣ ਉੱਤੇ ਇਸ ਆਪਸ਼ਨਲ ਡਿਗਰੀ ਲਈ ਸਹਿਮਤੀ ਦੇਣਗੇ ਉਹਨਾਂ ਨੂੰ ਡਿਗਰੀ ਦੇ ਬਾਕੀ ਦੇ ਤਿੰਨ ਸਾਲਾਂ ਵਿੱਚ ਕੰਪਿਊਟਰ ਇੰਜੀਨੀਅਰਿੰਗ ਨਾਲ ਸਮੇਂ ਦੀ ਲੋੜ ਨੂੰ ਧਿਆਨ ਵਿੱਚ ਰੱਖ ਕੇ ਨਿਰਧਾਰਤ ਕੀਤੇ ਹੋਏ ਕੁਝ ਵਿਸ਼ੇ ਪੜ੍ਹਾਏ ਜਾਣਗੇ। ਇਹ ਆਪਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਕੋਰਸ ਪੂਰਾ ਹੋਣ ਉੱਤੇ ਡੂਅਲ ਡਿਗਰੀ ਯਾਨੀ ਕਿ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਦੇ ਨਾਲ ਬੀ.ਟੈੱਕ. ਮਾਈਨਰ ਡਿਗਰੀ ਇੰਨ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਪ੍ਰਦਾਨ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਅੱਜ ਦੇ ਯੁੱਗ ਵਿਚ ਧਰਤੀ ਦੇ ਇੱਕ ਕੋਨੇ ਤੋਂ ਦੂਜੇ ਕੋਨੇ ਵਿੱਚ ਕੁਝ ਘੰਟਿਆਂ ਵਿੱਚ ਪਹੁੰਚਿਆ ਜਾ ਸਕਦਾ ਹੈ। ਆਟੋਮੋਬਾਈਲ ਅਤੇ ਹਵਾਈ ਜਹਾਜਾਂ ਦੇ ਖੇਤਰ ਵਿੱਚ ਮਕੈਨੀਕਲ ਇੰਜੀਨੀਅਰਿੰਗ ਨਾਲ ਕੀਤੇ ਤਕਨੀਕੀ ਵਿਕਾਸ ਨਾਲ ਹੀ ਇਹ ਸਭ ਕੁਝ ਸੰਭਵ ਹੋ ਪਾਇਆ ਹੈ। ਅੱਜਕਲ ਕਾਰਾਂ ਆਟੋਮੈਟਿਕ ਮੋਡ ਰਾਹੀਂ ਚਲਾਈਆਂ ਜਾ ਸਕਦੀਆਂ ਹਨ ਅਤੇ ਇੰਟਰਨੈੱਟ ਅਤੇ ਜੀ.ਪੀ.ਐੱਸ. ਵਰਗੀਆਂ ਸੁਵਿਧਾਵਾਂ ਨਾਲ ਲੈਸ ਹਨ। ਆਟੋਮੋਬਾਈਲ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਹੋਣ ਵਾਲੀ ਤਰੱਕੀ ਵਿੱਚ ਮਕੈਨੀਕਲ ਇੰਜੀਨੀਅਰਿੰਗ ਦੀ ਲੋੜ ਦੇ ਨਾਲ ਨਾਲ ਕੰਪਿਊਟਰ ਦੀ ਜਾਣਕਾਰੀ ਦੀ ਵੀ ਜ਼ਰੂਰਤ ਪੈਂਦੀ ਹੈ ਕੋਈ ਵੀ ਖੇਤਰ ਅਜਿਹਾ ਨਹੀਂ ਹੈ ਜਿੱਥੇ ਕੰਪਿਊਟਰ ਦੀ ਸਹਾਇਤਾ ਨਾ ਲਈ ਜਾਂਦੀ ਹੋਵੇ। ਸਮੇਂ ਦੀ ਲੋੜ ਅਨੁਸਾਰ, ਮਕੈਨੀਕਲ ਇੰਜੀਨੀਅਰਿੰਗ ਵਿੱਚ ਆਟੋਮੈਟਿਕ ਤਕਨੀਕ ਨੂੰ ਹੋਰ ਵਿਕਸਿਤ ਕਰਨ ਅਤੇ ਕੋਰਸ ਕਰਨ ਵਾਲੇ ਲਾਭਪਾਤਰੀਆਂ ਨੂੰ ਅੱਜ ਦੇ ਯੁੱਗ ਦੇ ਹਾਣੀ ਬਣਾਉਣ ਵਿੱਚ ਇਹ ਡੂਅਲ ਡਿਗਰੀ ਬਹੁਤ ਹੀ ਕਾਰਗਾਰ ਸਾਬਿਤ ਹੋਵੇਗਾ। ਕੋਰਸ ਪੂਰਾ ਹੋਣ ਉੱਤੇ ਵਿਦਿਆਰਥੀ ਇੰਜੀਨੀਅਰਿੰਗ ਦੀਆਂ ਦੋਨੋ ਹੀ ਸ਼੍ਰੇਣੀਆਂ (ਕੰਪਿਊਟਰ ਅਤੇ ਮਕੈਨੀਕਲ) ਨਾਲ ਸਬੰਧਤ ਨੌਕਰੀਆਂ ਲੈਣ ਲਈ ਕਾਬਲ ਹੋ ਜਾਣਗੇ। ਪੰਜਾਬੀ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪਹਿਲਾਂ ਤੋਂ ਹੀ ਵਿਦਿਆਰਥੀਆਂ ਨੂੰ ਨੌਕਰੀਆਂ ਦੇ ਭਰਭੂਰ ਮੌਕੇ ਮਿਲ ਰਹੇ ਹਨ। ਪ੍ਰੰਤੂ ਇਸ ਡੂਅਲ ਕੋਰਸ ਨਾਲ ਵਿਦਿਆਰਥੀਆਂ ਨੂੰ ਹੋਰ ਵੀ ਚੰਗੇ ਪੱਧਰ ਦੀਆਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਕੰਪਨੀਆਂ ਵਿੱਚ ਹੋਰ ਵੱਡੀਆਂ ਤਨਖਾਹਾਂ ਤੇ ਨੌਕਰੀਆਂ ਮਿਲਣ ਦੇ ਮੌਕੇ ਕਈ ਗੁਣਾ ਹੋ ਜਾਣਗੇ।

ਵਿਭਾਗ ਦੇ ਮੁਖੀ ਡਾ. ਸਿੰਪਲ ਰਾਣੀ ਨੇ ਦੱਸਿਆ ਕਿ ਬਦਲਦੇ ਸਮੇਂ ਦੀ ਲੋੜ ਅਨੁਸਾਰ ਇਹ ਇਕ ਬਹੁਤ ਹੀ ਨਵੇਕਲੀ ਕਿਸਮ ਦਾ ਬਹੁਤ ਹੀ ਲਾਹੇਵੰਦ ਕੋਰਸ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਰਥ ਅਨੁਸਾਰ ਵਿਭਾਗ ਵਿਖੇ ਬਹੁਤ ਹੀ ਘੱਟ ਫ਼ੀਸ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਦੀਂ ਹੈ।ਕੈਂਪਸ ਦੇ ਸਾਰੇ ਕੋਰਸਾਂ ਦੀ ਫ਼ੀਸ ਇਲਾਕ਼ੇ ਦੇ ਅਦਾਰਿਆਂ ਨਾਲੋਂ ਬਹੁਤ ਹੀ ਘੱਟ ਹੈ।

ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ
Punjabi University

ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂI ਡਾ. ਜਸਬੀਰ ਸਿੰਘ ਹੁੰਦਲ, ਕੈਂਪਸ ਡਾਇਰੈਕਟਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਵਿਖੇ ਸਾਰੇ ਅਧਿਆਪਕ ਬਹੁਤ ਕਾਬਲ, ਤਜਰਬੇਕਾਰ ਅਤੇ ਪੀ.ਐਚ.ਡੀ. ਹਨ।ਇਸ ਸਾਲ ਕੁਝ ਕੋਰਸਾਂ ਲਈ ਇੱਕ ਸਪੈਸ਼ਲ ਸਕਾਲਰਸ਼ਿਪ ਸਕੀਮ ਲਾਗੂ ਕੀਤੀ ਗਈ ਹੈ ਜੋ ਕਿ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਸਮੇਤ ਸਾਰੇ ਵਰਗ ਦੇ ਵਿਦਿਆਰਥੀਆਂ ਲਈ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿਖੇ ਬੀ.ਟੈੱਕ., ਐਮ.ਟੈੱਕ., ਅਤੇ ਡਿਪਲੋਮਾ ਕੋਰਸ ਮਹੱਤਵਪੂਰਨ ਵਿਸ਼ੇ ਜਿਵੇਂ ਕਿ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕੰਪਿਊਟਰ ਇੰਜੀਨੀਅਰਿੰਗ ਅਤੇ ਮਕੈਨੀਕਲ ਇੰਜੀਨੀਅਰਿੰਗ ਵਿੱਚ ਕਰਵਾਏ ਜਾਂਦੇ ਹਨ। ਇਹਨਾਂ ਸਾਰੇ ਕੋਰਸਾਂ ਵਿੱਚ ਦਾਖਲੇ ਸ਼ੁਰੂ ਹਨ ਅਤੇ ਦਾਖਲਿਆਂ ਦੀ ਅੰਤਿਮ ਮਿਤੀ 31 ਜੁਲਾਈ 2023 ਹੈ। ਚਾਹਵਾਨ ਵਿਦਿਆਰਥੀ ਆਪਣੀ ਦਿਲਚਸਪੀ ਅਨੁਸਾਰ ਇਹਨਾਂ ਕੋਰਸਾਂ ਵਿਚ ਦਾਖਲਾ ਲੈਕੇ ਆਪਣੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਦੇ ਹਨ।