ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਐਡਵਾਈਜਰੀ ਕੀਤੀ ਜਾਰੀ

346

ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਐਡਵਾਈਜਰੀ ਕੀਤੀ ਜਾਰੀ

ਪਟਿਆਲਾ 10 ਜੁਲਾਈ,2023

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢ ਕੇ ਇਵੈਕੂਏਸ਼ਨ ਪੁਆਇੰਟਾਂ ਤੇ ਲਿਜਾਇਆ ਜਾ ਰਿਹਾ ਹੈ, ਜਿਥੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਰੈਪਿਡ ਰੈਸਪਾਂਸ ਟੀਮਾਂ ਤਇਨਾਤ ਕਰ ਦਿੱਤੀਆਂ ਗਈਆਂ ਹਨ।ਇਸ ਤੋਂ ਇਲਾਵਾ ਮੌਸਮ ਦੀ ਸਥਿਤੀ ਅਤੇ ਪਾਣੀ ਦੀ ਮਾਰ ਦੇ ਬਾਵਯੂਦ ਸਾਰੇ ਸਿਹਤ ਕੇਂਦਰਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਦੂਸ਼ਿਤ ਪਾਣੀ ਤੋਂ ਹੋਣ ਵਾਲੇ ਰੋਗਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦੇ ਹੋਏ ਦੱਸਿਆ ਕਿ ਹੜ੍ਹਾਂ ਦੇ ਮੌਸਮ ਨੂੰ ਦੇਖਦੇ ਹੋਏ, ਜਿਥੇ-ਜਿਥੇ ਹੜ੍ਹਾਂ ਦਾ ਪਾਣੀ ਆ ਰਿਹਾ ਹੈ, ਓਥੇ ਪ੍ਰਸ਼ਾਸ਼ਨ ਵੱਲੋਂ ਸੁਰਖਿਅਤ ਥਾਂ ਤੇ ਪੀਣ ਵਾਲੇ ਪਾਣੀ ਦੇ ਉਚਿਤ ਪ੍ਰਬੰਧ ਕੀਤੇ ਗਏ ਹਨ , ਉਸੇ ਪਾਣੀ ਦਾ ਪੀਣ ਲਈ ਇਸਤਮਾਲ ਕੀਤਾ ਜਾਵੇ। ਪ੍ਰਭਾਵਿਤ ਇਲਾਕਿਆ ਵਿੱਚ ਜੇਕਰ ਪੀਣ ਵਾਲੇ ਪਾਣੀ ਦੇ ਵਿੱਚ ਹੜ੍ਹਾਂ ਦੇ ਪਾਣੀ ਦੀ ਮਿਕਸਿੰਗ ਹੋ ਰਹੀ ਹੈ ਤਾਂ ਉਸ ਪਾਣੀ ਦਾ ਪੀਣ ਲਈ ਇਸਤਮਾਲ ਨਾ ਕੀਤਾ ਜਾਵੇ . ਇਸ ਸਬੰਧੀ ਮਿਉਨਿਸੀਪਲ ਕਾਰਪੋਰੇਸ਼ਨ ਜਾਂ ਇਲਾਕੇ ਦੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਲੋੜ ਪੈਣ ਤੇ ਪੀਣ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਉਬਾਲ ਕੇ, ਠੰਡਾ ਕਰਕੇ ਪੀਤਾ ਜਾਵੇ। ਪ੍ਰਭਾਵਿਤ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਨੂੰ ਰੋਗਾਣੁ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਓਹਨਾਂ ਗੋਲੀਆਂ ਦਾ ਇਸਤੇਮਾਲ ਕਰਕੇ ਹੀ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ ।fੲਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਪਟਿਆਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਲਟੀਆਂ ਜਾਂ ਦਸਤ ਲਗਣ ਦੀ ਸ਼ਿਕਾਇਤ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

ਬਰਸਾਤੀ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਐਡਵਾਈਜਰੀ ਕੀਤੀ ਜਾਰੀ

ਇਸ ਮੌਕੇ ਜਿਲਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਨਾਲ ਚਮੜੀ ਦੇ ਰੋਗ ਫੋੜੇ ਫਿੰਨਸੀਆਂ ਆਦਿ ਹੋ ਸਕਦੇ ਹਨ ਜਿਨ੍ਹਾਂ ਦੀ ਨੂੰ ਸਾਫ ਸਫਾਈ ਰੱਖੀ ਜਾਵੇ ਅਤੇ ਮੈਡੀਕਲ ਟੀਮ ਨਾਲ ਸੰਪਰਕ ਕੀਤਾ ਜਾਵੇ ।ਕੀੜਾ ਜਾਂ ਸੱਪ ਆਦਿ ਦੇ ਕੱਟਣ ਤੇ ਛੇਤੀ ਤੋਂ ਛੇਤੀ ਹਸਪਤਾਲ ਪਹੁੰਚਾਇਆ ਜਾਵੇ । ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਫ ਸਫਾਈ ਦਾ ਖਾਸ ਧਿਆਨ ਰੱਖਣ, ਹੱਥਾਂ ਨੁੰ ਵਾਰ ਵਾਰ ਧੋਣ, ਪਾਣੀ ਉਬਾਲ ਕੇ ਠੰਡਾ ਕਰਕੇ ਪੀਣ, ਖਾਣ ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਗਿਆ ਅਤੇ ਲੋੜਵੰਦ ਲੋਕਾਂ ਨੂੰ ਓ. ਆਰ.ਐਸ ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ।