ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਦੂਜੀ ਤਿਮਾਹੀ ਦੀ ਗਰਾਂਟ ਜਾਰੀ ਕਰਨ ਦੀ ਕਾਰਵਾਈ ਸ਼ੁਰੂ;ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਧੰਨਵਾਦ

912

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਦੂਜੀ ਤਿਮਾਹੀ ਦੀ ਗਰਾਂਟ ਜਾਰੀ ਕਰਨ ਦੀ ਕਾਰਵਾਈ ਸ਼ੁਰੂ;ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਧੰਨਵਾਦ

ਪਟਿਆਲਾ/ 13 ਜੁਲਾਈ, 2023
ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਦੂਜੀ ਤਿਮਾਹੀ ਦੀ ਗਰਾਂਟ ਜਾਰੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰ ਦਾ ਧੰਨਵਾਦ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਖੁਸ਼ੀ ਪ੍ਰਗਟਾਈ ਗਈ।

ਉਨ੍ਹਾਂ ਦੱਸਿਆ ਕਿ ਪੰੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਚਲੰਤ ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ਲਈ ਆਪਣੇ ਵਾਅਦੇ ਅਨੁਸਾਰ ਫੰਡ ਜਾਰੀ ਕਰਨ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਨਾਲ਼ ਜਲਦੀ ਹੀ ਯੂਨੀਵਰਸਿਟੀ ਕੋਲ਼ ਲੋੜੀਂਦੀ ਰਾਸ਼ੀ ਉਪਲਬਧ ਹੋ ਜਾਵੇਗੀ। ਉਨ੍ਹਾਂ ਇਸ ਗੱਲ ਉੱਤੇ ਸੰਤੁਸ਼ਟੀ ਪ੍ਰਗਟਾਈ ਕਿ ਮੁੱਖ ਮੰਤਰੀ  ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਜੋ ਕੋਸਿ਼ਸ਼ਾਂ ਕੀਤੀਆਂ ਜਾ ਰਹੀਆਂ ਹਨ, ਉਹ ਸਰਕਾਰ ਦੀ ਸੁਹਿਰਦ ਸੋਚ ਨੂੰ ਦਰਸਾਉਂਦੀਆਂ ਹਨ।

ਇਸ ਦੂਜੀ ਤਿਮਾਹੀ ਦੀ ਪਹਿਲੀ ਕਿਸ਼ਤ 30 ਕਰੋੜ ਰੁਪਏ ਜਲਦ ਹੀ ਯੂਨੀਵਰਸਿਟੀ ਨੂੰ ਪ੍ਰਾਪਤ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਫਰਜ਼ ਪ੍ਰਤੀ ਸੁਹਿਰਦ ਹੈ ਤਾਂ ਯੂਨੀਵਰਸਿਟੀ ਨਾਲ਼ ਜੁੜੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਚਾਹੀਦਾ ਹੈ ਕਿ ਉਹ ਅਕਾਦਮਿਕ ਖੇਤਰ ਵਿੱਚ ਯੂਨੀਵਰਸਿਟੀ ਦੇ ਵੱਕਾਰ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਵਧੇਰੇ ਉਪਰਾਲੇ ਕਰਨ।

ਇਸ ਮੌਕੇ ਉਨ੍ਹਾਂ ਪੰਜਾਬ ਵਿਚਲੇ ਮੌਜੂਦਾ ਹਾਲਾਤ ਉੱਤੇ ਵੀ ਚਿੰਤਾ ਪ੍ਰਗਟਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰੀ ਮੀਂਹ ਅਤੇ ਕੁੱਝ ਦਰਿਆਵਾਂ, ਨਦੀਆਂ ਦੇ ਬੰਨ੍ਹ ਟੁੱਟਣ ਕਾਰਨ ਸੂਬੇ ਦਾ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਪੰਜਾਬੀ ਯੂਨੀਵਰਸਿਟੀ ਦੇ ਕੰਮ ਕਾਜ ਵੀ ਇਸ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ ਸੰਬੰਧੀ ਦਾਖ਼ਲਾ ਮੁਹਿੰਮ ਚੱਲ ਰਹੀ ਸੀ ਜੋ ਸੂਬੇ ਵਿਚਲੇ ਸੰਕਟ ਕਾਰਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੋਸਟ ਗਰੈਜੂਏਟ ਕੋਰਸਾਂ ਦੀ ਕੌਂਸਲਿੰਗ ਮਿਤੀ ਜੋ ਪਹਿਲਾਂ 13 ਅਤੇ 14 ਜੁਲਾਈ 2023 ਰੱਖੀ ਹੋਈ ਸੀ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਉੱਚ ਕੋਟੀ ਦੇ ਖਿਡਾਰੀਆਂ ਲਈ ਨਿਰਧਾਰਿਤ ਵਿਸ਼ੇਸ਼ ਕੋਟੇ ਵਿੱਚ ਦਾਖਲੇ ਲਈ ਰੱਖੀ ਗਈ ਵਿਸ਼ੇਸ਼ ਕੌਂਸਲਿੰਗ ਨੂੰ ਵੀ ਮੁਲਤਵੀ ਕਰਨਾ ਪਿਆ ਹੈ। ਇਸ ਸਥਿਤੀ ਨਾਲ ਨਿੱਤ ਦਿਨ ਦੇ ਆਮ ਕੰਮ ਕਾਜ ਵੀ ਅਸਰਅੰਦਾਜ਼ ਹੋਏ ਹਨ ਕਿਉਂਕਿ ਹਾਲਾਤ ਨੂੰ ਵੇਖਦਿਆਂ ਯੂਨੀਵਰਸਿਟੀ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ। ਇਸ ਮੌਕੇ ਉਨ੍ਹਾਂ ਇਸ ਗੱਲੋਂ ਵੀ ਖੁਸ਼ੀ ਪ੍ਰਗਟਾਈ ਕਿ ਅੰਡਰ-ਗਰੈਜੂਏਟ ਕੋਰਸਾਂ ਵਿੱਚ ਦਾਖ਼ਲਿਆਂ ਦੀ ਸਥਿਤੀ ਬਹੁਤ ਅੱਛੀ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਦੂਜੀ ਤਿਮਾਹੀ ਦੀ ਗਰਾਂਟ ਜਾਰੀ ਕਰਨ ਦੀ ਕਾਰਵਾਈ ਸ਼ੁਰੂ;ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਧੰਨਵਾਦ
Punjabi University

ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਸੰਕਟ ਦੇ ਇਸ ਸਮੇਂ ਯੂਨੀਵਰਸਿਟੀ ਪਰਿਵਾਰ ਦੇ ਸਾਰੇ ਮੈਂਬਰ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ। ਸਭ ਇੱਕ ਦੂਜੇ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਣਦੀ ਮਦਦ ਲਈ ਹਾਜ਼ਰ ਹੈ। ਜੇਕਰ ਕਿਸ ਨੂੰ ਕੋਈ ਮਦਦ ਦਰਕਾਰ ਹੈ ਤਾਂ ਉਹ ਯੂਨੀਵਰਸਿਟੀ ਪ੍ਰਸ਼ਾਸਨ ਨਾਲ਼ ਸੰਪਰਕ ਕਰ ਸਕਦਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਆਪਣੀ ਸਮਰਥਾ ਅਨੁਸਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਦੂਜੀ ਤਿਮਾਹੀ ਦੀ ਗਰਾਂਟ ਜਾਰੀ ਕਰਨ ਦੀ ਕਾਰਵਾਈ ਸ਼ੁਰੂ;ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਧੰਨਵਾਦI ਜਿ਼ਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਵੱਲੋਂ ਆਪਣੇ ਸਾਰੇ ਗੈਸਟ ਹਾਊਸ ਅਤੇ ਕੁੱਝ ਇਮਾਰਤਾਂ ਹੜ੍ਹ ਪੀੜਿਤਾਂ ਲਈ ਇੱਕ ਆਸਰੇ ਵਜੋਂ ਖੋਲ੍ਹ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ।