ਮਾਤਾ ਗੁਜਰੀ ਕਾਲਜ ਵਿਖੇ ਕਾਮੱਰਸ ਦੇ ਕੋਰਸਾਂ ਵੱਲ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਹੈ ਰੁਝਾਨ
ਫ਼ਤਹਿਗੜ੍ਹ ਸਾਹਿਬ, 17 ਜੁਲਾਈ,2023
ਸਥਾਨਿਕ ਮਾਤਾ ਗੁਜਰੀ ਕਾਲਜ ਵਿਖੇ ਕਾਮੱਰਸ ਦੇ ਕੋਰਸਾਂ ਵਿੱਚ ਦਾਖਲਿਆਂ ਲਈ ਵਿਦਿਆਰਥੀਆਂ ਵਿੱਚ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।
ਵਿਭਾਗ ਦੇ ਮੁਖੀ ਡਾ. ਬਿਕਰਮਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਬੀ.ਕਾਮ(ਆਨਰਜ਼), ਬੀ.ਕਾਮ(ਅਕਾਊਂਟਿੰਗ ਐਂਡ ਫਾਇਨਾਂਸ), ਬੀ.ਕਾਮ ਅਤੇ ਐਮ.ਕਾਮ ਕੋਰਸਾਂ ਵਿੱਚ ਦਾਖ਼ਲੇ ਲਈ ਬਹੁਤ ਰੁਝਾਨ ਹੈ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਕਾਲਜ ਦੇ ਕਾਮੱਰਸ ਵਿਭਾਗ ਵਿੱਚ ਬਹੁਤ ਹੀ ਤਜ਼ਰਬੇਕਾਰ, ਉੱਚ ਵਿੱਦਿਆ ਪ੍ਰਾਪਤ ਅਤੇ ਮਿਹਨਤੀ ਅਧਿਆਪਕ ਹਨ, ਜੋ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ।
ਵਰਨਣਯੋਗ ਹੈ ਕਿ ਕਾਲਜ ਵਿੱਚ ਕਾਮੱਰਸ ਵਿਭਾਗ 1990 ਵਿੱਚ ਸਥਾਪਿਤ ਕੀਤਾ ਗਿਆ ਸੀ। ਪ੍ਰੋ. ਮੁਹੰਮਦ ਅਨਵਰ ਨੇ ਇਸ ਪੱਤਰਕਾਰ ਨਾਲ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੀ ਕਾਮੱਰਸ ਐਸੋਸੀਏਸ਼ਨ ਬਹੁਤ ਹੀ ਸਰਗਰਮ ਰਹਿ ਕੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਣ ਲਈ ਕੰਮ ਕਰਦੀ ਹੈ। ਡਾ.ਹਰਜੀਤ ਕੌਰ ਨੇ ਵਿਚਾਰ ਵਟਾਂਦਰੇ ਦੌਰਾਨ ਦੱਸਿਆ ਕਿ ਜਿਹੜੇ ਵਿਦਿਆਰਥੀ ਬੀ.ਕਾਮ ਦੇ ਨਾਲ ਨਾਲ ਸੀ.ਏ. ਕਰਨਾ ਚਾਹੁੰਦੇ ਹਨ, ਵਿਭਾਗ ਦੇ ਉਨ੍ਹਾਂ ਵਿਦਿਆਰਥੀਆਂ ਲਈ ਵੀ ਇਸ ਸਾਲ ਤੋਂ ਤਿਆਰੀ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਪ੍ਰੋ ਰਵਿੰਦਰ ਕੌਰ,ਪ੍ਰੋ. ਗਗਨਦੀਪ ਸਿੰਘ, ਪ੍ਰੋ. ਅਮਨਪ੍ਰੀਤ ਕੌਰ, ਕਾਲਜ ਦੇ ਐਡਮਿਸ਼ਨ ਕੋਆਰਡੀਨੇਟਰ ਡਾ. ਜਗਦੀਸ਼ ਸਿੰਘ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।