ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਅਜ਼ਾਦੀ ਦਿਵਸ ਸਮਾਰੋਹ

276

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਅਜ਼ਾਦੀ ਦਿਵਸ ਸਮਾਰੋਹ

ਪਟਿਆਲਾ /ਅਗਸਤ 15, 2023

ਭਾਰਤ ਨੂੰ ਲੰਬੇ  ਅਰਸੇ ਬਾਅਦ 15 ਅਗਸਤ 1947 ਈ. ਨੂੰ ਬ੍ਰਿਟਿਸ਼ ਰਾਜ ਤੋਂ ਆਜ਼ਾਦੀ ਮਿਲੀ ਸੀ। ਉਦੋਂ  ਤੋਂ ਅਸੀਂ ਇਸ ਦਿਵਸ ਨੂੰ ਆਜ਼ਾਦੀ ਦਿਵਸ ਵਜੋਂ ਮਨਾਉਂਦੇ ਹਾਂ। ਇਹ ਦਿਨ ਦੇਸ਼ ਦੇ ਉਨ੍ਹਾਂ ਸੂਰਬੀਰ ਯੋਧਿਆਂ ਦੀ ਸ਼ਾਨ ਅਤੇ ਕੁਰਬਾਨੀ ਦਾ ਪ੍ਰਤੀਕ ਹੈ ਜਿਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਜ਼ੁਲਮ ਤੋਂ ਆਜ਼ਾਦ ਕਰਵਾਉਣ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ।

ਸਕਾਲਰ ਫੀਲਡਜ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮੌਕੇ ‘ਤੇ ਸੱਭਿਆਚਾਰਕ ਝਲਕੀਆਂ ਨਾਲ ਰੰਗਾਂ- ਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੇਰੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਵੱਲੋਂ ਤਿੰਨੋਂ
ਭਾਸ਼ਾਵਾਂ ਵਿੱਚ ਸੁਤੰਤਰਤਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ ।  ਵਿਦਿਆਰਥਣ ਪਵਨਪ੍ਰੀਤ ਕੌਰ ਨੇ ਅੰਗਰੇਜ਼ੀ ਵਿੱਚ, ਪਰਲੀਨ ਕੌਰ ਨੇ ਹਿੰਦੀ ਵਿੱਚ ਅਤੇ ਹਰਮਨ ਕੌਰ ਨੇ ਪੰਜਾਬੀ ਵਿੱਚ ਆਜ਼ਾਦੀ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਤੋਂ ਬਾਅਦ ਜਮਾਤ
ਤੀਜੀ ਅਤੇ ਚੌਥੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ’ਤੇ ਡਾਂਸ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ।ਜਮਾਤ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਿਲ ਕੇ ਦੇਸ਼ ਭਗਤੀ ਦਾ ਗੀਤ ਗਾਇਆ ।ਸਕੂਲ ਦੇ ਮੈਨੇਜਿੰਗ ਡਾਇਰੈਕਟਰ  ਚੰਦਨਦੀਪ ਕੌਰ ਨੇ  ਮੁਕਾਬਲੇ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ।

ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਅਜ਼ਾਦੀ ਦਿਵਸ ਸਮਾਰੋਹ

ਉਨ੍ਹਾਂ ਨੇ ਸਾਰਿਆਂ ਨੂੰ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜ਼ਾਦੀ ਦਿਵਸ ਸਿਰਫ਼ ਇੱਕ ਵਿਸ਼ੇਸ਼ ਦਿਨ ਹੀ ਨਹੀਂ ਹੈ, ਸਗੋਂ ਦੇਸ਼ ਦੇ ਅਣਗਿਣਤ ਆਜ਼ਾਦੀ ਘੁਲਾਟੀਆਂ ਨੂੰ ਆਪਣੀ ਸ਼ਰਧਾਂਜਲੀ ਭੇਂਟ  ਕਰਨ ਦਾ ਇੱਕ ਤਰੀਕਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ  ਦੀਆਂ ਕੁਰਬਾਨੀਆਂ ਦਿੱਤੀਆਂ ਸਨ।  ਇਹ ਦਿਨ ਰਾਸ਼ਟਰ ਪ੍ਰਤੀ ਸਾਡੀ ਏਕਤਾ ਅਤੇ ਵਫ਼ਾਦਾਰੀ ਦਿਖਾਉਣ ਦਾ ਵੀ ਦਿਨ ਹੈ।ਇਸ ਦੇ  ਨਾਲ ,ਇਹ ਸ਼ੁਭ ਦਿਨ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ।  ਇਹ ਸੁਤੰਤਰਤਾ ਦਿਵਸ ਸਾਡੇ ਲਈ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣ ਅਤੇ ਦੇਸ਼ ਭਗਤੀ ਦੇ ਮਹੱਤਵ ਨੂੰ ਸਮਝਣ ਲਈ ਬਹੁਤ ਮਹੱਤਵਪੂਰਨ ਹੈ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਐਨ.ਸੀ.ਸੀ.  ਪਰੇਡ ਕੀਤੀ ਗਈ ਅਤੇ ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।  ਸਾਰੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਵਿੱਚ ਸਹਿਯੋਗ ਦਿੱਤਾ ਅਤੇ ਆਪਣੇ ਰਾਸ਼ਟਰੀ ਝੰਡੇ ਨੂੰ ਮੱਥਾ ਟੇਕਿਆ।

ਆਜ਼ਾਦੀ ਦਿਵਸ ਦੇ ਇਸ ਸ਼ੁਭ ਮੌਕੇ ‘ਤੇ ਸਕੂਲ ਦੇ  ਵਿਦਿਆਰਥੀਆਂ ਨੂੰ ਮੁਖ ਅਧਿਆਪਕ ਵੱਲੋਂ ਮਠਿਆਈਆਂ ਵੰਡੀਆਂ ਗਈਆਂ |