ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਿਆਨੀ ਜ਼ੈਲ ਸਿੰਘ ਨਗਰ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ

91

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਿਆਨੀ ਜ਼ੈਲ ਸਿੰਘ ਨਗਰ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ

ਬਹਾਦਰਜੀਤ  ਿਸੰਘ/ਰੂਪਨਗਰ, 3 ਸਤੰਬਰ,2023

ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਆਪਣੇ ਸੰਸਦੀ ਕੋਟੇ ਵਿੱਚੋਂ ਗਿਆਨੀ ਜ਼ੈਲ ਸਿੰਘ ਨਗਰ ਵਾਰਡ ਨੰ: 20 ਵਿੱਚ ਕਰੀਬ 6 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਓਪਨ ਏਅਰ ਜਿੰਮ ਦਾ ਅੱਜ ਉਦਘਾਟਨ ਕੀਤਾ ਗਿਆ।  ਜਿੰਮ ਦੇ ਨਾਲ ਝੂਲੇ ਵੀ ਲਗਾਏ ਗਏ ਹਨ, ਜੋ ਬੱਚਿਆਂ ਦਾ ਭਰਪੂਰ ਮਨੋਰੰਜਨ ਕਰਨਗੇ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਿਹਤ ਹੀ ਅਸਲ ਧਨ ਹੈ ਅਤੇ ਇੱਥੇ ਸਥਾਪਿਤ ਓਪਨ ਏਅਰ ਜਿੰਮ ਅਤੇ ਝੂਲੇ ਬਾਲਗਾਂ ਦੇ ਨਾਲ-ਨਾਲ ਬੱਚਿਆਂ ਲਈ ਵੀ ਲਾਹੇਵੰਦ ਸਾਬਤ ਹੋਣਗੇ।  ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।  ਸੰਸਦ ਮੈਂਬਰ ਨੇ ਕਿਹਾ ਕਿ ਲੋਕ ਹਿੱਤ ਵਿੱਚ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

ਇਸ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਬਰਿੰਦਰ ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦੀ ਸਥਿਤੀ ਵਿੱਚ ਪਹੁੰਚ ਚੁੱਕੀ ਹੈ।  ਯੂਥ ਕਾਂਗਰਸ ਆਪਣੇ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਿਆਨੀ ਜ਼ੈਲ ਸਿੰਘ ਨਗਰ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ

ਜਿੱਥੇ ਹੋਰਨਾਂ ਤੋਂ ਇਲਾਵਾ,  ਕੌਂਸਲਰ ਚਰਨਜੀਤ ਸਿੰਘ ਚੰਨੀ, ਪ੍ਰਧਾਨ ਸੰਜੇ ਵਰਮਾ, ਕੌਂਸਲਰ ਅਮਰਜੀਤ ਸਿੰਘ ਜੋਲੀ, ਕੌਂਸਲਰ ਜਸਪਿੰਦਰ ਕੌਰ ਪਿੰਕਾ, ਐਸ.ਕੇ ਕਾਲੀਆ, ਬਲਦੇਵ ਅਰੋੜਾ, ਗੁਰਬਚਨ ਸਿੰਘ ਬੈਂਸ, ਅਜੇ ਸੂਦ, ਰਾਮ ਸਿੰਘ ਸੈਣੀ, ਪਰਮਿੰਦਰ ਸਿੰਘ ਪਿੰਕਾ ਵੀ ਮੌਜੂਦ ਸਨ।