ਸ਼ਨੀਵਾਰ ਨੂੰ ਪਟਿਆਲਾ ਦੇ ਕਈ ਹਿੱਸਿਆਂ ਵਿੱਚ ਬਿਜਲੀ ਬੰਦ ਸੰਬੰਧੀ ਜਾਣਕਾਰੀ

188

ਸ਼ਨੀਵਾਰ ਨੂੰ ਪਟਿਆਲਾ ਦੇ ਕਈ ਹਿੱਸਿਆਂ ਵਿੱਚ ਬਿਜਲੀ ਬੰਦ ਸੰਬੰਧੀ ਜਾਣਕਾਰੀ

ਪਟਿਆਲਾ 14-10-2023

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਸਬ ਡਵੀਜਨ ਅਫਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ ਸਨੋਰੀ ਅੱਡਾ ਗਰਿੱਡ ਸ/ਸ ਤੋਂ ਚਲਦੇ 11ਕੇ.ਵੀ ਸਮਾਨੀਆ ਗੇਟ ਫੀਡਰ ਦੀ ਜਰੂਰੀ ਮੁਰੰਮਤ ਲਈ ਪੂਰਬ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕੇ ਜਿਵੇਂ ਮੱਛੀ ਤਲਾਅ, ਸੰਜੇ ਨਗਰ, ਪ੍ਰੇਮ ਕਲੋਨੀ, ਸੱਤਿਆ ਇੰਨਕਲੇਵ, ਸਰਕਾਰੀ ਕੁਆਟਰ,ਪ੍ਰਤਾਪ ਕਲੋਨੀ, ਨਿਊ ਢਿਲੋ ਕਲੋਨੀ, ਕੁਲਦੀਪ ਸਿੰਘ ਮਾਰਗ, ਮਹਿੰਦਰਾਂ ਕਾਲਜ, ਨਿਰਭੈ ਕਲੋਨੀ,ਢਿਲੋਂ ਕਲੋਨੀ,ਘਾਹ ਮੰਡੀ ਅਦਿ ਦੀ ਬਿਜਲੀ ਸਪਲਾਈ ਮਿਤੀ 14-10-2023 ਦਿਨ ਸ਼ਨੀਵਾਰ ਨੂੰ 10.00 AM ਤੋਂ 03:00 PM ਤੱਕ ਬੰਦ ਰਹੇਗੀ ਜੀ।

ਜਾਰੀ ਕਰਤਾ- ਉਪ ਮੰਡਲ ਅਫਸਰ ਪੂਰਬ ਤਕਨੀਕੀ ਸ/ਡ ਪਟਿਆਲਾ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਤੋ ਚਲਦੇ 11 ਕੇ.ਵੀ. ਪੁੱਡਾ ਇਨਕਲੇਵ ਫੀਡਰ ਤੋ ਚਲਦੇ ਏਰੀਏ ਦੀ ਜਰੂਰੀ ਮੁਰੰਮਤ ਲਈ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਏਰੀਆਂ ਜਿਵੇਂ ਕਿ ਪੁੱਡਾ ਇਨਕਲੇਵ , ਚਿੱਟੀਆਂ ਕੋਠੀਆਂ, ਸ਼ੌਰਿਆ ਹੋਟਲ ਅਤੇ ਨਾਲ ਲਗਦੀਆਂ ਦੁਕਾਨਾਂ ਬਿਜਲੀ ਸਪਲਾਈ ਮਿਤੀ 14-10-2023 ਨੂੰ ਸਵੇਰੇ 10.00 ਵਜੇ ਤੋਂ ਲੈ ਕੇ 02:00 ਵਜੇ ਤੱਕ ਬੰਦ ਰਹੇਗੀ।

ਜਾਰੀ ਕਰਤਾ:ਉਪ ਮੰਡਲ ਅਫ਼ਸਰ ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ।

ਇੰਜ: ਪ੍ਰੀਤਇੰਦਰ ਸਿੰਘ ਉਪ ਮੰਡਲ ਅਫ਼ਸਰ ਪੱਛਮ ਸਬ ਡਵੀਜ਼ਨ (ਟੈੱਕ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਵੱਲੋਂ ਬਿਜਲੀ ਖਪਤਕਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 66 ਕੇ.ਵੀ. ਪਟਿਆਲਾ ਗਰਿੱਡ ਤੋਂ ਚਲਦੇ 11 ਕੇ ਵੀ ਭੁਪਿੰਦਰਾ ਰੋਡ ਅਤੇ 11 ਕੇ.ਵੀ. ਮਾਲ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਲਈ ਪੱਛਮ ਤਕਨੀਕੀ ਉਪ ਮੰਡਲ ਅਧੀਨ ਪੈਂਦੇ ਇਲਾਕਿਆਂ ਜਿਵੇਂ ਕਿ:- ਗਰੀਨ ਵਿਯੂ ਕਲੋਨੀ, ਬਾਂਰਾਦਰੀ ਅਸਤਬਲ, ਲਹਿਲ ਕਲੋਨੀ, ਨਿਹਾਲ ਬਾਗ,ਪੁੱਡਾ ਮਾਰਕੀਟ ,ਸ੍ਰੀ ਨਿਵਾਸ ਕਲੋਨੀ,ਗੁਰੂ ਤੇਗ ਬਹਾਦਰ ਮਾਰਕੀਟ ,ਵੁਮੈਨ ਸੈੱਲ ਦੀ ਬਿਜਲੀ ਸਪਲਾਈ ਮਿਤੀ 15-10-2023 ਨੂੰ ਸਵੇਰੇ 10:00 ਵਜੇ ਤੋਂ ਲੈ ਕੇ 13:00 ਵਜੇ ਤੱਕ ਬੰਦ ਰਹੇਗੀ ।

ਜਾਰੀ ਕਰਤਾ:  ਇੰਜ: ਪ੍ਰੀਤਇੰਦਰ ਸਿੰਘ ,  ਉਪ ਮੰਡਲ ਅਫ਼ਸਰ ਪੱਛਮ ਸ/ਡ (ਟੈੱਕ) ਪਟਿਆਲਾ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ ਡਵੀਜ਼ਨ ਅਫ਼ਸਰ ਵੱਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 21 ਨੰ. ਅਤੇ 22 ਨੰ. ਫਾਟਕ ਨੇੜੇ ਰੇਲਵੇ ਲਾਈਨ ਡਬਲ ਹੋਣ ਕਰਕੇ 11 ਕੇ.ਵੀ. ਰਾਜਾ ਇੰਨਕਲੇਵ ਫੀਡਰ ਦੀ ਲਾਈਨ ਸ਼ਿਫਟਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਕਰਕੇ ਸਿਵਲ ਲਾਈਨ ਉਪ ਮੰਡਲ ਅਧੀਨ ਪੈਂਦੇ ਰੇਲਵੇ ਲਾਈਨ ਨੇੜੇ ਇਲਾਕੇ ਜਿਵੇਂ ਕਿ ਰਾਜਾ ਐਵੇਨਿਊ, ਜੀ.ਸੀ.ਆਈ. ਇੰਸਟੀਟਿਊਟ, ਸੇਵਕ ਕਲੋਨੀ, ਡੀਲਾਈਟ ਕਲੋਨੀ, ਲਹਿਲ ਕਲੋਨੀ ਦਾ ਕੁੱਝ ਹਿੱਸਾ,ਮਾਨਸ਼ਾਹੀਆ ਕਲੋਨੀ, ਭੁਪਿੰਦਰਾ ਰੋਡ ਮਾਰਕੀਟ, ਸੰਤ ਪਕੌੜਿਆਂ ਵਾਲਾ, ਰੇਤਾ-ਸੀਮਿੰਟ ਦੀ ਦੁਕਾਨ ਨੇੜੇ ਏਰੀਆ, ਗਿਆਨ ਕਾਲੋਨੀ, ਅਮਨ ਕਾਲੋਨੀ ਅਤੇ ਸੰਤ ਨਗਰ ਦਾ ਕੁੱਝ ਏਰੀਆ ਆਦਿ ਦੀ ਬਿਜਲੀ ਸਪਲਾਈ 14-10-23 ਨੂੰ ਸਮਾਂ 10:00 ਵਜੇ ਸਵੇਰੇ ਤੋਂ ਲੈ ਕੇ ਸ਼ਾਮ 06:30 ਵਜੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ ਜੀ |

ਨੋਟ:- ਉਪਰੋਕਤ ਦੱਸੇ ਏਰੀਆ ਦੀ ਬਿਜਲੀ ਸਪਲਾਈ ਕੰਮ ਦੀ ਮੰਗ ਅਨੁਸਾਰ ਅਲੱਗ ਅਲੱਗ ਬ੍ਰਾਂਚਾਂ ਕੱਟਕੇ ਬੰਦ ਕੀਤੀ ਜਾਵੇਗੀ ਜੀ।

ਜਾਰੀ ਕਰਤਾ: ਉਪ ਮੰਡਲ ਅਫ਼ਸਰ  ਸਿਵਲ ਲਾਈਨ ਸ/ਡ (ਟੈੱਕ) ਪਟਿਆਲਾ

ਸ਼ਨੀਵਾਰ ਨੂੰ ਪਟਿਆਲਾ ਦੇ ਕਈ ਹਿੱਸਿਆਂ ਵਿੱਚ ਬਿਜਲੀ ਬੰਦ ਸੰਬੰਧੀ ਜਾਣਕਾਰੀ

“Exciting news!  News Portal royalpatiala.in is now on WhatsApp ChannelSubscribe today by clicking the link and stay updated with the latest updates! “ Click here !