ਆਯੂਸ਼ਮਾਨ ਕਾਰਡ ਬਣਵਾਓ, ਇੱਕ ਲੱਖ ਤੱਕ ਦਾ ਨਗਦ ਇਨਾਮ ਪਾਓ

225

ਆਯੂਸ਼ਮਾਨ ਕਾਰਡ ਬਣਵਾਓ, ਇੱਕ ਲੱਖ ਤੱਕ ਦਾ ਨਗਦ ਇਨਾਮ ਪਾਓ

ਪਟਿਆਲਾ 2 ਨਵੰਬਰ,2023

ਜਿਲ੍ਹਾ ਸਿਹਤ ਵਿਭਾਗ ਵੱਲੋਂ ਪਟਿਆਲਾ ਸ਼ਹਿਰ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਰਬਤ ਸਿਹਤ ਬੀਮਾਂ ਯੋਜਨਾਂ ਦੇ ਕਾਰਡ ਬਣਾਉਣ ਲਈ ਲਾਭਪਾਤਰੀਆਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਮੁਨਾਦੀ ਰਿਕਸ਼ੇ ਨੂੰ ਰਵਾਨਾਂ ਕੀਤਾ ਗਿਆ।  ਇਸ ਮੌਕੇ ਉਹਨਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜ਼ਸਵਿੰਦਰ ਸਿੰਘ, ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਜਿਲ੍ਹਾ ਬੀ.ਸੀ.ਸੀ. ਜ਼ਸਵੀਰ ਕੌਰ, ਪੀ.ਏ. ਜ਼ਸਪਾਲ ਕੌਰ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਬਿੱਟੂ ਕੁਮਾਰ ਹਾਜ਼ਰ ਸਨ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਰਬਤ ਸਿਹਤ ਬੀਮਾਂ ਯੋਜਨਾਂ ਦੇ ਅਧੀਨ ਲਾਭਪਾਤਰੀਆਂ ਦੇ ਈ ਕਾਰਡ ਬਨਾਉਣ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਵਾਲੇ ਲਾਭਪਾਤਰੀਆਂ ਲਈ ਦਿਵਾਲੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮਿਤੀ 16 ਅਕਤੂਬਰ ਤੋਂ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਵਿਅਕਤੀਆਂ ਵਿੱਚੋਂ ਦਸ ਲੋਕਾਂ ਨੂੰ ਤੇ ਦਿਵਾਲੀ ਬੰਪਰ ਡਰਾਅ ਰਾਹੀਂ ਲੱਕੀ ਡਰਾਅ ਜ਼ਰੀਏ ਚੁਣਿਆ ਜਾਵੇਗਾ। ਜਿਸ ਵਿੱਚ ਪਹਿਲਾ ਇਨਾਮ ਇੱਕ ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਤੁਸੀਂ ਆਪਣਾ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ “ਆਯੂਸ਼ਮਾਨ ਐਪ” ਨਾਲ ਵੀ ਬਣਾ ਸਕਦੇ ਹੋ ਜਾਂ ਕਾਰਡ ਬਣਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਵੱਧ ਹਸਪਤਾਲ ਵਿੱਚ ਸੰਪਰਕ ਕਰ ਸਕਦੇ ਹੋ ।ਕਾਰਡ ਬਣਾਉਣ ਲਈ ਕਿਊਆਰ ਕੋਡ ਤੋਂ ਆਯੂਸ਼ਮਾਨ ਐਪ  ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

ਆਯੂਸ਼ਮਾਨ ਕਾਰਡ ਬਣਵਾਓ, ਇੱਕ ਲੱਖ ਤੱਕ ਦਾ ਨਗਦ ਇਨਾਮ ਪਾਓ

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਜਨਾਂ ਤਹਿਤ ਰਜਿਸਟਰਡ ਲਾਭਪਾਤਰੀਆਂ ਦਾ ਹਸਪਤਾਲ ਵਿੱਚ ਦਾਖਲ ਹੋਣ ਤੇ ਪਰਿਵਾਰਕ ਮੈਂਬਰਾਂ ਦਾ ਸਲਾਨਾਂ 5 ਲੱਖ ਤੱਕ ਦਾ ਮੁਫ਼ਤ ਇਲਾਜ਼ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾ ਰਿਹਾ ਹੈ। ਇਸ ਸਮੇਂ ਜਿਲੇ ਦੇ ਲੱਗਭਗ 2,90,218 ਰਜਿਸਟਰਡ ਪਰਿਵਾਰ ਹਨ, ਰਜਿਸਟਰਡ ਪਰਿਵਾਰਾਂ ਦੇ ਹਰੇਕ ਮੈਂਬਰ ਦਾ ਕਾਰਡ ਬਣਨਾ ਜਰੂਰੀ ਹੈ।fੲਸ ਲਈ ਉਹਨਾਂ ਸਮੂਹ ਰਹਿੰਦੇ ਲਾਭਪਾਤਰੀਆਂ ਨੂੰ ਕਾਰਡ ਬਣਾਉਣ ਦੀ ਅਪੀਲ ਕੀਤੀ, ਤਾਂ ਜੋ ਯੋਗ ਲਾਭ ਪਾਤਰੀ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਕਾਰਡ ਬਨਵਾਉਣ ਲਈ ਜਾਣ ਸਮੇਂ ਯੋਗ ਲਾਭਪਾਤਰੀਆਂ ਨੂੰ ਆਪਣਾ ਅਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀ),  ਆਦਿ ਵਿੱਚੋਂ ਕੋਈ ਇੱਕ ਦਸਤਾਵੇਜ਼ ਨਾਲ ਲੈ ਕੇ ਜਾਣਾ ਜਰੂਰੀ ਹੈ।