ਮਾਤਾ ਗੁਜਰੀ ਕਾਲਜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

268

ਮਾਤਾ ਗੁਜਰੀ ਕਾਲਜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 22 ਨਵੰਬਰ,2023

ਡਿਪਟੀ ਕਮਿਸ਼ਨਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਵੱਲੋਂ ਸਵੈ-ਇੱਛੁਕ ਸਮਾਜ ਸੇਵਾ ਨੂੰ ਉਤਸ਼ਾਹਿਤ ਕਰਨ ਲਈ ‘ਸਾਥ ਟਾਈਮ ਬੈਂਕ’ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਬੱਸੀ ਪਠਾਣਾਂ ਦੇ ਲਗਭਗ 70 ਵਿਦਿਆਰਥੀਆਂ ਦੀ ਕਰੀਅਰ ਕਾਊਂਸਲਿੰਗ ਲਈ ਮਾਤਾ ਗੁਜਰੀ ਕਾਲਜ ਵਿਖੇ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਵਿੱਦਿਅਕ ਦੌਰੇ ਲਈ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਸਕੂਲ ਦੀ ਅਧਿਆਪਕ ਸ੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਸਬੰਧੀ ਜਾਣਕਾਰੀ ਬਹੁਤ ਲਾਹੇਵੰਦ ਰਹੀ ਹੈ।

ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕੈਰੀਅਰ ਕਾਊਂਸਲਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੌਰੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਕਾਲਜ ਦੇ ਲਾਈਫ਼ ਸਾਇੰਸਜ਼ ਬਲਾਕ, ਮੈਨੇਜਮੈਂਟ ਅਤੇ ਕੰਪਿਊਟਰ ਸਾਇੰਸ ਬਲਾਕ, ਕਾਮਰਸ ਬਲਾਕ, ਸਾਇੰਸ ਬਲਾਕ, ਆਰਟਸ ਬਲਾਕ, ਸੋਸ਼ਲ ਸਾਇੰਸ ਬਲਾਕ, ਔਡੀਟੋਰੀਅਮ ਅਤੇ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ ਵੇਖ ਕੇ ਮਹੱਤਵਪੂਰਨ ਵਿਹਾਰਕ ਜਾਣਕਾਰੀ ਪ੍ਰਾਪਤ ਕੀਤੀ।

ਮਾਤਾ ਗੁਜਰੀ ਕਾਲਜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਕੰਨਿਆ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਇਸ ਵਿੱਦਿਅਕ ਦੌਰੇ ਦੌਰਾਨ ਸਕੂਲ ਦੇ ਅਧਿਆਪਕ ਸਾਹਿਬਾਨ ਸ੍ਰੀਮਤੀ ਦਿਸ਼ਾ ਰਾਣੀ, ਸ੍ਰੀਮਤੀ ਕੁਸੁਮ ਲਤਾ, ਸ੍ਰੀਮਤੀ ਹਰਜੋਤ ਕੌਰ ਅਤੇ ਸ੍ਰੀਮਤੀ ਕਮਲਜੀਤ ਕੌਰ ਵੀ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਨਾਲ ਡਾ. ਰਮਣੀਕ ਕੌਰ, ਡਾ. ਹਰਸਿਮਰਨ ਸਿੰਘ, ਪ੍ਰੋ. ਗਗਨਦੀਪ ਸਿੰਘ ਅਤੇ ਪ੍ਰੋ. ਰਤਨੇਸ਼ਪਾਲ ਸਿੰਘ ਨੇ ਦੌਰੇ ਦੌਰਾਨ ਵਿਦਿਆਰਥੀਆਂ ਦੀ ਯੋਗ ਅਗਵਾਈ ਕੀਤੀ ਅਤੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਰਿਟੇਲ ਲੈਬ, ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਮੁਕੇਸ਼ ਕੁਮਾਰ ਨੇ ਕੰਪਿਊਟਰ ਲੈਬ, ਅੰਗਰੇਜ਼ੀ ਵਿਭਾਗ ਦੇ ਪ੍ਰੋਫੈਸਰ ਡਾ. ਗੌਰੀ ਹਾਂਡਾ ਨੇ ਇੰਗਲਿਸ਼ ਲੈਂਗੁਏਜ ਲੈਬ, ਖੇਡ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਕੌਰ ਨੇ ਖੇਡ ਵਿਭਾਗ, ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ ਨੇ ਕਾਊਂਸਲਿੰਗ ਸੈੱਲ ਅਤੇ ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਹਰਗੁਣਪ੍ਰੀਤ ਸਿੰਘ ਨੇ ਮੀਡੀਆ ਲੈਬ ਦੀ ਵਿਹਾਰਕ ਵਰਤੋਂ ਬਾਰੇ ਜਾਣੂ ਕਰਵਾਇਆ।