ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਬਾਲਪੁਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

128

ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਬਾਲਪੁਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 18 ਦਸੰਬਰ,2023

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਲਪੁਰ ਦੇ ਤਕਰੀਬਨ 90 ਵਿਦਿਆਰਥੀਆਂ ਨੇ ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਦਾ ਵਿੱਦਿਅਕ ਦੌਰਾ ਕੀਤਾ। ਸਕੂਲ ਦੇ ਵਿਦਿਆਰਥੀਆਂ ਨੂੰ ਕਾਲਜ ਦੀਆਂ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਹਾਰਡਵੇਅਰ ਅਤੇ ਸਾਫ਼ਟਵੇਅਰ ਆਦਿ ਵਿਸ਼ਿਆਂ ਸਬੰਧੀ ਕੰਪਿਊਟਰ ਵਿਭਾਗ ਦੇ ਡਾ. ਜੋਗਾ ਸਿੰਘ ਨੇ ਮਹੱਤਵਪੂਰਨ ਜਾਣਕਾਰੀ ਦਿੱਤੀ।

ਸਕੂਲ ਦੇ ਪ੍ਰਿੰਸੀਪਲ ਰੰਧਾਵਾ ਸਿੰਘ ਨੇ ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਦਾ ਸਕੂਲ ਦੇ ਵਿਦਿਆਰਥੀਆਂ ਦੀ ਕੈਰੀਅਰ ਕਾਊਂਸਲਿੰਗ ਕਰਨ ਅਤੇ ਉਨ੍ਹਾਂ ਨੂੰ ਕਾਲਜ ਵਿਖੇ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਉੱਚ ਪੱਧਰ ਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਦਾ ਸੁਆਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਇਸ ਵਿੱਦਿਅਕ ਦੌਰੇ ਦੌਰਾਨ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਜੌਗਰਫ਼ੀ ਵਿਭਾਗ ਦੇ ਮੁਖੀ ਪ੍ਰੋ. ਅਨੁਪ੍ਰੀਤ ਸਿੰਘ ਟਿਵਾਣਾ, ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਹਰਦੀਪ ਕੌਰ, ਫ਼ਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ, ਫ਼ਿਜ਼ਿਕਸ ਵਿਭਾਗ ਦੇ ਡਾ. ਰਮਣੀਕ ਕੌਰ, ਪੱਤਰਕਾਰੀ ਵਿਭਾਗ ਦੇ ਮੁਖੀ ਪ੍ਰੋ. ਹਰਗੁਣਪ੍ਰੀਤ ਸਿੰਘ, ਕਾਮਰਸ ਵਿਭਾਗ ਦੇ ਪ੍ਰੋ. ਅਮਨਪ੍ਰੀਤ ਕੌਰ, ਲਾਇਬ੍ਰੇਰੀ ਸਟਾਫ ਅਤੇ ਕਾਲਜ ਦੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।

ਨੈਸ਼ਨਲ ਸਕਿੱਲ ਕੁਆਲੀਫ਼ਿਕੇਸ਼ਨ ਫ਼ਰੇਮਵਰਕ ਸਕੀਮ ਅਧੀਨ ਬਾਲਪੁਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਸਕੂਲ ਦੇ ਅਧਿਆਪਕਾਂ ਕੁਲਵਿੰਦਰ ਸਿੰਘ, ਮੋਨਾ ਅਤੇ ਕਿਰਨ ਸ਼ਰਮਾ ਨੇ ਕਾਲਜ ਵਿਖੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸੁਵਿਧਾਵਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਵਿੱਦਿਅਕ ਦੌਰਾ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਅਤੇ ਸਿੱਖਿਆ ਭਰਪੂਰ ਰਿਹਾ ਹੈ।