ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਭੁੱਖ ਹੜਤਾਲ ਸ਼ੁਰੂ

82

ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਭੁੱਖ ਹੜਤਾਲ ਸ਼ੁਰੂ

ਸਰਹਿੰਦ/ 8 ਜਨਵਰੀ, 2024

ਅੱਜ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ  ਵੱਲੋਂ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਤੇ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸੰਯੁਕਤ ਮੋਰਚਾ ( ਜੇ. ਐਫ. ਆਰ. ਓ.ਪੀ.ਐਸ) ਨਵੀਂ ਦਿੱਲੀ ਦੇ ਸੱਦੇ ਤੇ ਅੱਜ ਚਾਰ ਦਿਨਾਂ ਭੁੱਖ ਹੜਤਾਲ ਸਰਹਿੰਦ ਰੇਲਵੇ ਸਟੇਸ਼ਨ ਤੇ ਸ਼ੁਰੂ ਕੀਤੀ ਗਈ।

ਇਸ ਭੁੱਖ ਹੜਤਾਲ ਦੇ ਪ੍ਰੋਗਰਾਮ ਦੀ ਅਗਵਾਈ  ਸਰਹਿੰਦ ਬ੍ਰਾਂਚ ਦੇ ਪ੍ਰਧਾਨ ਸੰਜੀਵ ਵਰਮਾ ਅਤੇ ਬ੍ਰਾਂਚ ਸੈਕਟਰੀ ਜਗਦੀਪ ਸਿੰਘ ਕਾਹਲੋਂ ਨੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਦੇ ਸੈਕਟਰੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਭੁੱਖ ਹੜਤਾਲ ਦਾ ਪ੍ਰੋਗਰਾਮ 8 ਜਨਵਰੀ ਤੋਂ 11 ਜਨਵਰੀ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚਲਾਇਆ ਜਾਵੇਗਾ।

ਇਸ ਭੁੱਖ ਹੜਤਾਲ ਦੇ ਪ੍ਰੋਗਰਾਮ ਵਿੱਚ ਰੇਲਵੇ ਕਰਮਚਾਰੀਆਂ ਤੋਂ ਇਲਾਵਾ ਭਾਰਤੀ ਸੈਨਾ, ਅਧਿਆਪਕ  ਅਤੇ ਰਾਜ ਸਰਕਾਰ ਦੇ ਕਰਮਚਾਰੀ ਵੀ ਹਿੱਸਾ ਲੈ ਰਹੇ ਹਨ। ਉਹਨਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਪਿਛਲੇ ਲੰਬੇ ਸਮੇਂ ਤੋਂ ਆਲ ਇੰਡੀਆ ਰੇਲਵੇ ਮੈਨਸ ਫੈਡਰੇਸ਼ਨ ਅਤੇ ਨਾਰਦਨ ਰੇਲਵੇ ਮੈਨਸ ਯੂਨੀਅਨ ਸੰਘਰਸ਼ ਕਰ ਰਹੀ ਹੈ।

ਉਹਨਾਂ ਦੱਸਿਆ ਕਿ 1 ਜਨਵਰੀ 2004 ਤੋਂ ਬਾਅਦ ਜੋ ਵੀ ਕਰਮਚਾਰੀ ਸਰਕਾਰੀ ਨੌਕਰੀ ਵਿੱਚ ਆਏ ਹਨ ਉਹਨਾਂ ਨੂੰ ਪੈਨਸ਼ਨ ਤੋਂ ਵਾਂਝਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਇਹ ਮੁੱਦਾ ਪੂਰੇ ਦੇਸ਼ ਵਿੱਚ ਫੈਲ ਗਿਆ ਹੈ ਅਤੇ ਹਰ ਇੱਕ ਕਰਮਚਾਰੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ।

ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬ੍ਰਾਂਚ ਵੱਲੋਂ ਭੁੱਖ ਹੜਤਾਲ ਸ਼ੁਰੂ

ਇਸ ਮੌਕੇ ਜਾਣਕਾਰੀ ਦਿੰਦਿਆਂ ਬ੍ਰਾਂਚ ਪ੍ਰਧਾਨ ਸੰਜੀਵ ਵਰਮਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਵਿੱਚ ਨੌਜਵਾਨ ਵੱਧ ਚੜ ਕੇ ਹਿੱਸਾ ਲੈ ਰਹੇ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਮੌਕੇ ਭੁਪਿੰਦਰ ਸਿੰਘ, ਰਾਮ ਸਲੇਸ਼,  ੳਪਿੰਦਰ ਕੁਮਾਰ, ਗਗਨਦੀਪ ਸਿੰਘ, ਬਿਕਰਮਜੀਤ ਸਿੰਘ,ਯੂਥ ਆਗੂ ਕ੍ਰਿਸ਼ਨ ਕੁਮਾਰ ਤੇ ਸੈਂਕੜੇ ਨੌਜਵਾਨ ਕਰਮਚਾਰੀ ਹਾਜ਼ਰ ਸਨ।