ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮਿਲ ਰਿਹਾ ਹੈ ਕਾਲਜਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ

467

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮਿਲ ਰਿਹਾ ਹੈ ਕਾਲਜਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ

ਪਟਿਆਲਾ, 24 ਜੂਨ,2024

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਕੰਮ ਕਾਜ ਨੂੰ ਬਿਹਤਰ ਬਣਾਉਣ ਲਈ ਇਨ੍ਹੀਂ ਦਿਨੀਂ ਜਿੱਥੇ ਯੂਨੀਵਰਸਿਟੀ ਆਪਣੇ ਪੱਧਰ ਉੱਤੇ ਉਪਰਾਲੇ ਕਰ ਰਹੀ ਹੈ ਉੱਥੇ ਹੀ ਹੁਣ ਕੁੱਝ ਕਾਲਜਾਂ ਅਤੇ ਹੋਰ ਸੰਸਥਾਵਾਂ ਵੱਲੋਂ ਵੀ ਆਪੋ ਆਪਣੇ ਢੰਗ ਨਾਲ਼ ਇਸ ਦਿਸ਼ਾ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਕਰਮਚਾਰੀ ਸੰਘ ਦੀ ਮੰਗ ਉੱਤੇ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਵੱਲੋਂ ਪ੍ਰੀਖਿਆ ਸ਼ਾਖਾ ਨੂੰ ਡੇਢ ਟਨ ਦਾ ਏ.ਸੀ. ਮੁਹੱਈਆ ਕਰਵਾਇਆ ਗਿਆ ਹੈ ਜੋ ਕਿ ਪ੍ਰੀਖਿਆ ਸ਼ਾਖਾ ਦੇ ਬੀ. ਐੱਡ. ਸੈੱਟ ਉੱਤੇ ਲਗਾਇਆ ਗਿਆ ਹੈ। ਇਸ ਗਰੁੱਪ ਦੇ ਚੇਅਰਮੈਨ ਤਰਸੇਮ ਸੈਣੀ ਵੱਲੋਂ ਇਹ ਏ.ਸੀ. ਭੇਂਟ ਕੀਤਾ ਗਿਆ। ਕਰਮਚਾਰੀ ਸੰਘ ਵੱਲੋਂ ਕਾਲਜ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਇਸੇ ਤਰ੍ਹਾਂ ਰੋਇਲ ਗਰੁੱਪ ਆਫ਼ ਕਾਲਜਿਜ਼, ਮੋਹਾਲੀ ਵੱਲੋਂ 25 ਪੱਖੇ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮੁਹੱਈਆ ਕਰਵਾਏ ਗਏ ਹਨ ਜੋ ਵੱਖ-ਵੱਖ ਥਾਵਾਂ ਉੱਤੇ ਲੋੜ ਅਨੁਸਾਰ ਵਰਤੇ ਜਾ ਰਹੇ ਹਨ। ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ ਅਨਏਡਿਡ ਡਿਗਰੀ ਕਾਲਜਿਜ਼ ਐਸੋਸੀਏਸ਼ਨ (ਪੁਡਕਾ) ਵੱਲੋਂ 50 ਦੇ ਕਰੀਬ ਟਿਊਬ ਲਾਈਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਸਨ ਜੋ ਇਸ ਸੰਸਥਾ ਦੇ ਪ੍ਰਤੀਨਿਧ ਐੱਸ. ਐੱਸ. ਚੱਠਾ ਅਤੇ ਹੋਰਨਾਂ ਵੱਲੋਂ ਭੇਂਟ ਕੀਤੀਆਂ ਗਈਆਂ।

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮਿਲ ਰਿਹਾ ਹੈ ਕਾਲਜਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ

ਇਸ ਤੋਂ ਇਲਾਵਾ ਫੋਕਲ ਪੁਆਇੰਟ ਪਟਿਆਲਾ ਤੋਂ ਸਤਯਮ ਫਰਨੀਚਰਜ਼ ਨਾਮਕ ਫ਼ਰਮ ਵੱਲੋਂ ਪ੍ਰੀਖਿਆ ਸ਼ਾਖਾ ਵਿੱਚ ਲੱਕੜ ਨਾਲ਼ ਸੰਬੰਧਤ ਮੁਰੰਮਤ ਦਾ ਸਾਰਾ ਕੰਮ ਕਰਵਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਮਿਲ ਰਿਹਾ ਹੈ ਕਾਲਜਾਂ ਅਤੇ ਹੋਰ ਅਦਾਰਿਆਂ ਦਾ ਸਹਿਯੋਗ । ਪ੍ਰੋ. ਗੋਇਲ ਨੇ ਇਸ ਯੋਗਦਾਨ ਲਈ ਇਨ੍ਹਾਂ ਸਭ ਸੰਸਥਾਵਾਂ ਅਤੇ ਉਨ੍ਹਾਂ ਦੇ ਪ੍ਰੀਨਿਧੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਪ੍ਰਗਟਾਈ।  ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਦਾ ਅਰਥ ਹੈ ਕਿ ਲੋਕਾਂ ਦਾ ਸਾਡੇ ਕੰਮ ਵਿੱਚ ਭਰੋਸਾ ਪੈਦਾ ਹੋ ਰਿਹਾ ਹੈ ਅਤੇ ਉਹ ਸਾਡੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਨ੍ਹਾਂ ਦੇ ਹੱਲ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ।