ਵੱਖ ਵੱਖ ਧਾਰਮਿਕ ਅਸਥਾਨਾ ਤੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

52
Social Share

ਵੱਖ ਵੱਖ ਧਾਰਮਿਕ ਅਸਥਾਨਾ ਤੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਬਹਾਦਰਜੀਤ ਸਿੰਘ /ਨੰਗਲ, 24 ਸਤੰਬਰ,2024

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਅੱਜ ਪਿੰਡ ਦੜੋਲੀ ਵਿੱਚ ਗੁਰਦੁਆਰਾ ਭਾਤਪੁਰ ਸਾਹਿਬ, ਦਬਖੇੜਾ ਅੱਪਰ ਵਿਖੇ ਬਾਬਾ ਸ੍ਰੀ ਚੰਦ ਜੀ ਮੰਦਿਰ, ਜਲਫਾ ਮਾਤਾ ਮੰਦਿਰ, ਧੂਣਾ ਮੰਦਿਰ ਵਿਖੇ ਅਸਥਾਨਾਂ ਤੇ ਮੱਥਾਂ ਟੇਕਿਆ, ਜਿੱਥੇ ਉਨ੍ਹਾਂ ਦਾ ਵਿਸੇਸ਼ ਸਨਮਾਨ ਕੀਤਾ ਗਿਆ।

ਜਿਕਰਯੋਗ ਹੈ ਕਿ ਹਰਜੋਤ ਸਿੰਘ ਬੈਂਸ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਕੈਬਨਿਟ ਮੰਤਰੀ ਵੱਜੋ ਅਹੁਦਾ ਸੰਭਾਲਣ ਉਪਰੰਤ ਆਪਣੇ ਹਲਕੇ ਵਿਚ ਪਹੁੰਚੇ, ਉਹ ਇਸ ਤੋ ਪਹਿਲਾ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਕੈਬਨਿਟ ਮੰਤਰੀ ਵੱਜੋਂ ਕੰਮ ਸੰਭਾਲ ਰਹੇ ਹਨ।

ਇਸ ਮੌਕੇ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸ਼ਹਿਰਾਂ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਸਕੂਲਾਂ ਦੀ ਨੁਹਾਬ ਬਦਲ ਰਹੇ ਹਾਂ, ਸਿਹਤ ਸਹੂਲਤਾਂ ਲੋਕਾਂ ਦੀਆਂ ਬਰੂਹਾਂ ਤੇ ਮਿਲ ਰਹੀਆਂ ਹਨ, ਪਿੰਡਾਂ ਵਿੱਚ ਜਲ ਸਪਲਾਈ, ਗੰਦੇ ਪਾਣੀ ਦੀ ਨਿਕਾਸੀ, ਕਮਿਊਨਿਟੀ ਸੈਂਟਰ, ਧਰਮਸ਼ਾਲਾ ਤੇ ਹੋਰ ਵਿਕਾਸ ਦੇ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਬਰਸਾਤਾ ਦੌਰਾਨ ਕੀਤੇ ਪ੍ਰਬੰਧਾਂ ਕਾਰਨ ਲੋਕਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ ਨਾਲ ਇਥੇ ਸੈਰ ਸਪਾਟੇ ਦੀਆਂ ਸੰਭਾਵਨਾਵਾਂ ਤਲਾਸ਼ ਕੀਤੀਆ ਗਈਆਂ ਹਨ, ਵਿਕਾਸ ਲਈ ਵਿਆਪਕ ਯੋਜਨਾ ਉਲੀਕਿਆਂ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।

ਵੱਖ ਵੱਖ ਧਾਰਮਿਕ ਅਸਥਾਨਾ ਤੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਵੱਖ ਵੱਖ ਧਾਰਮਿਕ ਅਸਥਾਨਾ ਤੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸI ਇਸ ਮੌਕੇ ਡਾ.ਸੰਜੀਵ ਗੌਤਮ, ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਪ੍ਰਵੀਨ ਅੰਸਾਰੀ,ਪੱਮੂ ਢਿੱਲੋਂ, ਦੀਪਕ ਅਬਰੋਲ, ਸੁਮਿਤ ਤਲਵਾੜਾ, ਮਨਜੋਤ ਰਾਣਾ, ਦੀਪਕ ਬਾਂਸ, ਮਨੂੰ ਪੁਰੀ, ਨਿਤਿਨ ਸ਼ਰਮਾ, ਦਲਜੀਤ ਸਿੰਘ ਕਾਕਾ,ਕਾਲਾ ਸ਼ੋਕਰ, ਕਰਨ ਫੋਜੀ, ਸ਼ਿਵ ਕੁਮਾਰ, ਖੁਸ਼ੀ ਰਾਮ, ਦੀਪੂ ਬਰਾਰੀ, ਮੋਹਿਤ ਦੀਵਾਨ, ਸੁਮਿਤ ਬ੍ਰਹਮਪੁਰ, ਰਮਨਦੀਪ ਸਿੰਘ, ਅਜੇ ਸੈਣੀ, ਜੱਗਿਆ ਦੱਤ ਸੈਣੀ ਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।