ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ; ਖਰੀਦ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਦਿੱਤੇ

67
Social Share

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ; ਖਰੀਦ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਦਿੱਤੇ

ਸੰਗਰੂਰ, 29 ਸਤੰਬਰ,2024:

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ਼ ਸੁਥਰਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਦੁਆਰਾ ਲਿਆਂਦੀ ਗਈ ਜਿਣਸ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ, ਕਿਸਾਨਾਂ ਦੁਆਰਾ ਲਿਆਂਦੀ ਜਾਣ ਵਾਲੀ ਨਮੀ ਰਹਿਤ ਫ਼ਸਲ ਦੀ ਨਾਲੋ ਨਾਲ ਖਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੁੱਕਾ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਵਿਕਰੀ ਸਬੰਧੀ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਸਬੰਧੀ ਸਰਕਾਰ ਵੱਲੋਂ ਜਾਰੀ ਮਾਪਦੰਡਾਂ ਦੀ ਪਾਲਣਾ ਬਾਰੇ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਕਿਉਂਕਿ ਝੋਨੇ ਵਿੱਚ ਨਮੀ ਦੀ ਮਾਤਰਾ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਪਾਏ ਜਾਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਤੋਂ ਇਨਕਾਰ ਕਰ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ; ਖਰੀਦ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਦਿੱਤੇ

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮੰਡੀ ਬੋਰਡ, ਮਾਰਕੀਟ ਕਮੇਟੀਆਂ, ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਤਾਂ ਜੋ ਅਨਾਜ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਇਸ ਬਾਰੇ ਅਗੇਤੇ ਤੌਰ ’ਤੇ ਜਾਣੂ ਕਰਵਾਇਆ ਜਾ ਸਕੇ।