ਸੀਸ ਮਾਰਗ ਨਗਰ ਕੀਰਤਨ ਦਾ ਗੁਰਦੁਆਰਾ ਭੱਠਾ ਸਾਹਿਬ ਚੌਂਕ ਰੂਪਨਗਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ

93

ਸੀਸ ਮਾਰਗ ਨਗਰ ਕੀਰਤਨ ਦਾ ਗੁਰਦੁਆਰਾ ਭੱਠਾ ਸਾਹਿਬ ਚੌਂਕ ਰੂਪਨਗਰ  ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ

ਬਹਾਦਰਜੀਤ ਸਿੰਘ / royalpatiala.in News/ਰੂਪਨਗਰ ,28 ਨਵੰਬਰ ,2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਂਕ ਤੋਂ ਆਰੰਭ ਕੀਤਾ ਸੀਸ ਮਾਰਗ ਨਗਰ ਕੀਰਤਨ ਅੱਜ ਦੁਪਹਿਰ ਬਾਅਦ ਰੋਪੜ ਪੁੱਜਾ  ਗੁਰਦੁਆਰਾ ਭੱਠਾ ਸਾਹਿਬ ਚੌਂਕ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।।

ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਮੱਕੜ ਪ੍ਰੀਤ ਸਿੰਘ ਬੱਲ ਗੁਰਦੁਆਰਾ ਭੱਠਾ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ ਘੁੰਘਰਾਲੀ ਸਿੱਖਾਂ ਅਤੇ ਜਥੇਦਾਰ ਭਾਗ ਸਿੰਘ ਵੱਲੋਂ ਪੰਜ ਨਿਸ਼ਾਨਚੀਆ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਂਟ ਕਰਕੇ ਸਤਿਕਾਰ ਭੇਂਟ ਕੀਤਾ। ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਬੈਂਡ ਨੇ ਮਾਹੌਲ ਨੂੰ ਬਹੁਤ ਹੀ ਸ਼ਰਧਾਮਈ ਬਣਾ ਦਿੱਤਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਚਰਨ ਸਿੰਘ ਭਾਟੀਆ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਇੰਦਰਪਾਲ ਸਿੰਘ ਚੱਢਾ ਸਾਬਕਾ ਕੌਂਸਲਰ ਗੁਰਮੁਖ ਸਿੰਘ ਸੈਣੀ ਸਾਬਕਾ ਕੌਂਸਲਰ ਚੌਧਰੀ ਵੇਦ ਪ੍ਰਕਾਸ਼ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ ਭਾਵਾਧਸ ਤੇ ਪੰਜਾਬ ਪ੍ਰਧਾਨ ਰਾਜਿੰਦਰ ਕੁਮਾਰ ਬਿੰਦੀ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਮੋਹਨ ਸਿੰਘ ਮੁਹੰਮਦੀਪੁਰ ਸੁਖਵਿੰਦਰ ਸਿੰਘ ਪਟਵਾਰੀ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੱਠੂ ਮਨਜੀਤ ਸਿੰਘ ਤੰਬੜ ਸੁਖਵਿੰਦਰ ਸਿੰਘ ਸੋਬਤੀ ਗੁਰਜੀਤ ਸਿੰਘ ਪੱਪੂ ਠੱਪਰੀਆਂ ਹਰੀ ਸਿੰਘ ਸੁਰਜਨ ਸਿੰਘ ਮਨਪ੍ਰੀਤ ਸਿੰਘ ਗਿੱਲ ਗੁਰਦੁਆਰਾ ਭੱਠਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪਵਿੱਤਰ ਸਿੰਘ ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ ਸਾਬਕਾ ਕੌਂਸਲਰ ਜਸਵਿੰਦਰ ਕੌਰ ਭਾਜਪਾ ਦੇ ਮੰਡਲ ਪ੍ਰਧਾਨ ਜਗਦੀਸ਼ ਕਾਂਜਲਾ ਸਾਬਕਾ ਕੌਂਸਲਰ ਹਰਮਿੰਦਰ ਪਾਲ ਸਿੰਘ ਆਹਲੂਵਾਲੀਆ ਭੂੰਡੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਇੰਦਰ ਸੈਨ ਛਤਵਾਲ ਵਿਸ਼ਨੂ ਭਟਨਾਗਰ ਅਤੇ ਹਰੀ ਨਰਾਇਣ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।