ਭਾਜਪਾ ਦੇ ਮੈਂਬਰਸ਼ਿਪ ਅਭਿਆਨ ਦੀ ਜ਼ਿਲ੍ਹਾ ਪੱਧਰ ‘ਤੇ ਸ਼ੁਰੂਆਤ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਆਪਣੇ ਹੈਲੀਕਾਪਟਰ ਰਾਹੀਂ ਵੱਧ ਤੋਂ ਵੱਧ ਮੈਂਬਰ ਜੋੜਨ ਦਾ ਚੁੱਕਿਆ ਬੀੜਾ

85
Social Share

ਭਾਜਪਾ ਦੇ ਮੈਂਬਰਸ਼ਿਪ ਅਭਿਆਨ ਦੀ ਜ਼ਿਲ੍ਹਾ ਪੱਧਰ ‘ਤੇ ਸ਼ੁਰੂਆਤ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਆਪਣੇ ਹੈਲੀਕਾਪਟਰ ਰਾਹੀਂ ਵੱਧ ਤੋਂ ਵੱਧ ਮੈਂਬਰ ਜੋੜਨ ਦਾ ਚੁੱਕਿਆ ਬੀੜਾ

ਬਹਾਦਰਜੀਤ ਸਿੰਘ  /ਰੂਪਨਗਰ, 5 ਸਤੰਬਰ,2024
ਦੁਨੀਆ ਦੀ ਸਭ ਤੋਂ ਵੱਡੇ ਸਿਆਸੀ ਦਲ ਭਾਜਪਾ ਵਲੋਂ ਮੈਂਬਰਸ਼ਿਪ ਅਭਿਆਨ ਦੀ ਸ਼ੁਰੂਆਤ ਕੌਮੀ ਪੱਧਰ ‘ਤੇ ਕੀਤੀ ਗਈ ਹੈ, ਜਿਸ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਟੋਲ ਫ਼ਰੀ ਨੰਬਰ 8800002024 ‘ਤੇ ਮਿਸਡ ਕਾਲ ਦੇ ਕੇ ਭਾਜਪਾ ਦੀ ਮੈਂਬਰਸ਼ਿਪ ਮੁੜ ਗ੍ਰਹਿਣ ਕਰਕੇ ਜ਼ਿਲ੍ਹਾ ਪੱਧਰ ‘ਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੁਹਿੰਮ ਦੇ ਮੁਹਿੰਮ ਦੇ ਹਲਕਾ ਇੰਚਾਰਜ ਅਤੇ ਸਾਬਕਾ ਸਾਂਸਦ ਅਵੀਨਾਸ਼ ਰਾਏ ਖੰਨਾ ਸਥਾਨ ਆਸ਼ੀਰਵਾਦ ਹੋਟਲ ਵਿਖੇ ਪਹੁੰਚੇ। ਇਸ ਮੌਕੇ ਇਕੱਤਰ ਹੋਏ ਭਾਜਪਾ ਆਗੂਆਂ ਵਲੋਂ ਆਪਣੇ–ਆਪਣੇ ਨੰਬਰਾਂ ਤੋਂ ਭਾਜਪਾ ਨੰਬਰ ‘ਤੇ ਮਿਸਡ ਕਾਲ ਕਰਕੇ ਮੈਂਬਰਸ਼ਿਪ ਲਈ ਗਈ। ਸਾਬਕਾ ਸਾਂਸਦ ਅਵੀਨਾਸ਼ ਰਾਏ ਖੰਨਾ ਨੇ  ਕਿਹਾ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ, ਉਹ 8800002024 ‘ਤੇ ਸੰਪਰਕ ਕਰਕੇ ਭਾਜਪਾ ਦਾ ਮੈਂਬਰ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦੇ ਸਿਧਾਂਤ ‘ਤੇ ਕੰਮ ਕਰਦੀ ਆ ਰਹੀ ਹੈ ਅਤੇ ਇਹ ਮੁਹਿੰਮ ਉਸੇ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ।

ਇਸ ਮੌਕੇ ਸੰਬੋਧਨ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਦੇ ਹਰੇਕ ਵਰਕਰ ਤੇ ਸਮਰਥਕ ਲਈ ਮਾਣ ਦੀ ਗੱਲ ਹੈ ਕਿ ਅਸੀਂ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਦਾ ਹਿੱਸਾ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਸਿਰਫ਼ ਗਿਣਤੀ ਵਧਾਉਣ ਦੀ ਮੁਹਿੰਮ ਨਹੀਂ ਹੈ, ਸਗੋਂ ਇਹ ਇੱਕ ਅੰਦੋਲਨ ਹੈ ਜੋ ਹਰ ਨਾਗਰਿਕ ਨੂੰ ਭਾਜਪਾ ਦੀ ਵਿਚਾਰਧਾਰਾ ਨਾਲ ਜੋੜਨ ਦਾ ਯਤਨ ਕਰਦਾ ਹੈ। ਉਨ੍ਹਾਂ ਨੇ ਭਾਜਪਾ ਦੁਆਰਾ ਕਿਸਾਨਾਂ ਅਤੇ ਨੌਜਵਾਨਾਂ ਲਈ ਸ਼ੁਰੂ ਕੀਤੀਆਂ ਕਈ ਯੋਜਨਾਵਾਂ ਦਾ ਜ਼ਿਕਰ ਕੀਤਾ, ਜਿਵੇਂ ਕਿ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਸਟਾਰਟ-ਅੱਪ ਇੰਡੀਆ ਯੋਜਨਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਕਿਸਾਨਾਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਕੰਮ ਕਰਦੀ ਆਈ ਹੈ ਅਤੇ ਇਹ ਮੁਹਿੰਮ ਉਨ੍ਹਾਂ ਨੂੰ ਇਹਨਾਂ ਯੋਜਨਾਵਾਂ ਨਾਲ ਜੋੜਨ ਦਾ ਇਕ ਮਹੱਤਵਪੂਰਨ ਯਤਨ ਹੈ।

ਲਾਲਪੁਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾਵਾਂ ਰਾਹੀਂ ਭਾਜਪਾ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਸੰਕਟ ਦੇ ਸਮੇਂ ਵਿੱਚ ਸਹਾਇਤਾ ਪ੍ਰਦਾਨ ਕਰਨ ਦਾ ਕੰਮ ਕੀਤਾ ਹੈ। ਨੌਜਵਾਨਾਂ ਲਈ ਗੱਲ ਕਰਦੇ ਹੋਏ ਸਰਦਾਰ ਲਾਲਪੁਰਾ ਨੇ ਸਟਾਰਟ-ਅੱਪ ਇੰਡੀਆ ਅਤੇ ਮੁਦਰਾ ਯੋਜਨਾ ਵਰਗੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ, ਜੋ ਨੌਜਵਾਨਾਂ ਨੂੰ ਆਪਣੇ ਉਦਮ ਸ਼ੁਰੂ ਕਰਨ ਅਤੇ ਆਪਣੇ ਪੈਰਾਂ ‘ਤੇ ਖੜੇ ਹੋਣ ਵਿੱਚ ਸਹਾਇਤਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਮੇਸ਼ਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਦਿਵਾਉਣ ਦੀ ਕੋਸ਼ਿਸ਼ ਕਰਦੀ ਆ ਰਹੀ ਹੈ, ਜਦਕਿ ਆਪ ਸਰਕਾਰ ਰੁਜ਼ਗਾਰ ਦੇਣ ਵਿੱਚ ਪੂਰੀ ਤਰ੍ਹਾਂ ਫੇਲ ਹੋ ਗਈ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਾਜਪਾ ਦੀ ਮੈਂਬਰਸ਼ਿਪ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਐਨਡੀਏ ਦੀ ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਖੜੀ ਰਹੇਗੀ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰੇਗੀ।

ਭਾਜਪਾ ਦੇ ਮੈਂਬਰਸ਼ਿਪ ਅਭਿਆਨ ਦੀ ਜ਼ਿਲ੍ਹਾ ਪੱਧਰ 'ਤੇ ਸ਼ੁਰੂਆਤ, ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਆਪਣੇ ਹੈਲੀਕਾਪਟਰ ਰਾਹੀਂ ਵੱਧ ਤੋਂ ਵੱਧ ਮੈਂਬਰ ਜੋੜਨ ਦਾ ਚੁੱਕਿਆ ਬੀੜਾ

ਇਸ ਮੌਕੇ ਪ੍ਰਵੇਸ਼ ਗੋਇਲ, ਰਮਨ ਜਿੰਦਲ, ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ, ਰਾਜੇਸ਼ ਚੌਧਰੀ,ਮੋਨਿਕਾ ਸ਼ਰਮਾ, ਮੁਕੇਸ਼ ਗੁਪਤਾ, ਰਾਮ ਲੋਕ ਸ਼ਰਮਾ, ਤਿਰਲੋਕ ਜੈਨ, ਸ਼ਾਮ ਲਾਲ ਕੁੰਦਰਾ, ਨੇਕ ਚੰਦ ਜੈਨ, ਵਿਜੈ ਕੱਕੜ, ਸਵਰਨ ਸਿੰਘ ਸਾਂਪਲਾ, ਸਤਿੰਦਰ ਨਾਗੀ, ਸੰਜੇ ਪ੍ਰਤਾਪ ਜੈਨ, ਟੋਨੀ ਵਰਮਾ, ਰਾਕੇਸ਼ ਚੋਪੜਾ, ਵਿਜੈ ਸੈਣੀ, ਹਿੰਮਤ ਸਿੰਘ ਗਿਰਨ, ਪ੍ਰਿੰਸ ਕੌਸ਼ਿਕ, ਧਰਮਿੰਦਰ ਸਿੰਘ ਭਿੰਦਾ, ਰਵਿੰਦਰ, ਮੋਨਿਕਾ ਕੱਕੜ, ਦਰਸ਼ਨ ਲਾਲ, ਮੋਨੂੰ ਵਰਮਾ, ਅਭਿਸ਼ੇਕ ਅਗਨੀਹੋਤਰੀ, ਗਗਨ ਗੁਪਤਾ, ਹਰਵੀਰ ਸਿੰਘ, ਲੁਕੇਸ਼ ਕੁਮਾਰ, ਮੁਕੇਸ਼ ਮਹਾਜਨ, ਰਮਿਤ ਕਹਿਰ, ਐਡਵੋਕੇਨ ਕਮਲ ਕੁਮਾਰ, ਰਮੇਸ਼ਵਰ ਸ਼ਰਮਾ ਆਸ਼ੀਰਵਾਦ ਹੋਟਲ ਵਾਲੇ, ਗੁਰਿੰਦਰ ਸਿੰਘ ਗੋਗੀ, ਹਰਵੀਰ ਸਿੰਘ, ਰਾਮ ਬਜਾੜ, ਕੁਲਜਿੰਦਰ ਸਿੰਘ, ਸੁਰਿੰਦਰਪਾਲ ਸੇਠੀ ਆਦਿ ਸਹਿਤ ਵੱਡੀ ਗਿਣਤੀ ਵਿਚ ਭਾਜਪਾ ਆਗੂ, ਸਥਾਨਕ ਮੁਹਤਬਰ ਅਤੇ ਸ਼ਹਿਰੀ ਮੌਜੂਦ ਸਨ।