ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਵੱਲੋਂ ਨਸ਼ਿਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ

50

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਵੱਲੋਂ ਨਸ਼ਿਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ

ਮੌੜ 21 ਦਸੰਬਰ,2024 ( )

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਯਾਤਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਨਸ਼ਿਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੁੱਜੇ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਹੋ ਰਹੇ ਰੋਗ ਤੋਂ ਬਚਾਇਆ ਜਾ ਸਕੇ । ਉਨਾਂ ਯੁਵਕ  ਸੇਵਾਵਾਂ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕਰਵਾਈਆਂ ਜਾਂਦੀਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਅਤੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਦੌਰਾਨ ਪਿੰਡ ਦੇ ਸਾਬਕਾ ਸਰਪੰਚ  ਲਸ਼ਮਣ ਸਿੰਘ ਮਾਨ ਨੇ ਵੀ ਨਸ਼ਿਆਂ ਦੇ ਦੁਰ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ।

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਯੁਵਕ ਸੇਵਾਵਾਂ ਵਿਭਾਗ ਬਠਿੰਡਾ ਵੱਲੋਂ ਨਸ਼ਿਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ

ਇਸ ਮੌਕੇ ਮਸਤਾਨੇ ਥਿਏਟਰ ਗਰੁੱਪ ਰਾਮਪੁਰਾ ਫੂਲ ਵੱਲੋਂ ਸਿਮਰਨ ਅਕਸ ਵੱਲੋਂ ਲਿਖਿਆ ਅਤੇ ਸੋਨੀ ਢਿਲੋਂ ਵੱਲੋਂ ਡਾਇਰੈਕਟ ਕੀਤਾ ਹੋਇਆ ਨਾਟਕ ‘ਇੱਕ ਸੀ ਰੰਗ ਸਫੈਦ’ ਵੀ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਗਿਆ ਜੋ ਕਿ ਦਰਸ਼ਕਾਂ ਵੱਲੋਂ ਖੂਬ ਸਲਾਹਿਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪਿੰਡ ਦੇ ਮੌਜੂਦਾ ਸਰਪੰਚ ਗੁਰਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਬਾਬਾ ਅਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਪਿੰਡ ਯਾਤਰੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਰਾ, ਡਾਕਟਰ ਜਗਦੇਵ ਸਿੰਘ ਮਾਨ, ਤਰਸੇਮ ਸਿੰਘ ਮਾਨ ਸਾਬਕਾ ਚੇਅਰਮੈਨ ਬਲਾਕ ਸੰਮਤੀ ਮੌੜ, ਅੰਮ੍ਰਿਤਪਾਲ ਸਿੰਘ ਹੈਡ ਮਾਸਟਰ ਸਰਕਾਰੀ ਪ੍ਰਾਇਮਰੀ ਸਕੂਲ, ਲੱਖਾ ਸਿੰਘ, ਪਰਮਿੰਦਰ ਸਿੰਘ, ਆਦਿ ਵਿਸ਼ੇਸ਼ ਰੂਪ ਵਿੱਚ ਹਾਜ਼ਰ ਰਹੇ। ਇਸ ਦੌਰਾਨ ਮੰਚ ਸੰਚਾਲਨ ਕਰਦਿਆਂ ਹਰਜਿੰਦਰ ਸਿੰਘ ਮਾਨ ਨੇ ਪਹੁੰਚੀਆਂ ਹੋਈਆਂ ਸਾਰੀਆਂ ਹੀ ਸਤਿਕਾਰਯੋਗ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।