HomeUncategorizedਬੇਲਾ ਕਾਲਜ ਵਿਖੇ ਕਨਵੋਕੇਸ਼ਨ-2022 ਕਰਵਾਈ ਗਈ

ਬੇਲਾ ਕਾਲਜ ਵਿਖੇ ਕਨਵੋਕੇਸ਼ਨ-2022 ਕਰਵਾਈ ਗਈ

ਬੇਲਾ ਕਾਲਜ ਵਿਖੇ ਕਨਵੋਕੇਸ਼ਨ-2022 ਕਰਵਾਈ ਗਈ

ਬਹਾਦਰਜੀਤ ਸਿੰਘ /ਰੂਪਨਗਰ ,18 ਜੂਨ,2022

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਕਨਵੋਕੇਸ਼ਨ-2022 ਕਰਵਾਈ ਗਈ। ਇਸ ਕਨਵੋਕੇਸ਼ਨ ਵਿੱਚ ਪ੍ਰੋਫੈਸਰ ਅਰਵਿੰਦ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਨਵੋਕੇਸ਼ਨ ਦੀ ਸ਼ੁਰੂਆਤ ਰਾਸ਼ਟਰੀ ਗੀਤ ਅਤੇ ਯੂਨੀਵਰਸਿਟੀ ਧੁਨੀ ਨਾਲ ਹੋਈ।

ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਮੁੱਖ ਮਹਿਮਾਨ ਪ੍ਰੋਫੈਸਰ ਅਰਵਿੰਦ ਨੂੰ ਜੀ ਆਇਆਂ ਆਖਿਆ ਅਤੇ ਕਾਲਜ ਰਿਪੋਰਟ ਪੇਸ਼ ਕੀਤੀ। ਪ੍ਰੋਫੈਸਰ ਅਰਵਿੰਦ ਨੇ ਆਪਣੇ ਕਨਵੋਕੇਸ਼ਨ ਭਾਸ਼ਣ ਵਿੱਚ ਵਿਿਦਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਨੂੰ ਗ੍ਰਹਿਣ ਕੀਤੀ ਸਿੱਖਿਆ ਨੂੰ ਸਹੀ ਤਰੀਕੇ ਨਾਲ ਵਰਤਣ ਲਈ ਪ੍ਰੇਰਿਆ। ਉਹਨਾਂ ਨੇ ਵਿਿਦਆਰਥੀਆਂ ਨੂੰ ਵਿਦੇਸ਼ ਜਾਣ ਦਾ ਰੁਝਾਨ ਛੱਡ ਕੇ ਆਪਣੇ ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਨਸੀਅਤ ਦਿੱਤੀ। ਉਹਨਾਂ ਨੇ ਸਾਰਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਅਤੇ ਬੋਲਣ ਲਈ ਪ੍ਰੇਰਿਆ ਅਤੇ ਕਿਹਾ ਕਿ ਕਿਸੇ ਨੂੰ ਵੀ ਆਪਣੀ ਮਾਂ ਬੋਲੀ ਬੋਲਣ ਵਿੱਚ ਝਿਜਕ ਮਹਿਸੂਸ ਨਹੀਂ ਕਰਨੀ ਚਾਹੀਦੀ।

ਬੇਲਾ ਕਾਲਜ ਵਿਖੇ ਕਨਵੋਕੇਸ਼ਨ-2022 ਕਰਵਾਈ ਗਈ

ਕਨਵੋਕੇਸ਼ਨ ਦੌਰਾਨ ਸਭ ਤੋਂ ਪਹਿਲਾਂ 5 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਜਿੱਤਣ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਫਿਰ ਮੈਰਿਟ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਫ਼ਸਟ ਵਿਦ ਡਿਸਟਿੰਕਸ਼ਨ ਨਾਲ ਡਿਗਰੀ ਪ੍ਰਾਪਤ ਕਰਨ ਵਾਲੇ 54 ਵਿਿਦਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਇਸ ਤੋਂ ਬਾਅਦ ਪੋਸਟ ਗ੍ਰੈਜੂਏਟ ਅਤੇ ਅੰਡਰ ਗ੍ਰੈਜੁਏਟ ਦੇ ਵੱਖ-ਵੱਖ ਵਿਿਸ਼ਆਂ ਵਿੱਚ 210 ਵਿਿਦਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਕਨਵੋਕੇਸ਼ਨ ਦੇ ਅਖੀਰਲੇ ਚਰਨ ਵਿੱਚ ਪ੍ਰੋਫੈਸਰ ਅਰਵਿੰਦ ਨੇ ਆਪਣੇ ਕਰ ਕਮਲਾਂ ਨਾਲ ਕਾਲਜ ਪ੍ਰਾਸਪੈਕਟਸ ਅਤੇ ਨਿਊਜ਼ ਲੈਟਰ ਰਿਲੀਜ਼ ਕੀਤਾ।

ਅੰਤ ਵਿੱਚ ਕਾਲਜ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ। ਧੰਨਵਾਦੀ ਮਤਾ ਡਾ. ਬਲਜੀਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਅਤੇ ਵਾਈਸ ਚਾਂਸਲਰ ਸਾਹਿਬ ਵੱਲੋਂ ਕਨਵੋਕੇਸ਼ਨ ਸਮਾਪਤੀ ਦੀ ਘੋਸ਼ਣਾ ਕੀਤੀ ਗਈ। ਇਸ ਕਨਵੋਕੇਸ਼ਨ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਡਾ. ਮਮਤਾ ਅਰੋੜਾ ਅਤੇ ਡਾ. ਸੰਦੀਪ ਕੌਰ ਨੇ ਨਿਭਾਈ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ,  ਕਮੇਟੀ ਮੈਂਬਰ ਪ੍ਰੀਤ ਮਹਿੰਦਰ ਸਿੰਘ, ਗੁਰਮੇਲ ਸਿੰਘ, ਗੁਰਿੰਦਰ ਸਿੰਘ , ਲਖਵਿੰਦਰ ਸਿੰਘ ਸਰਪੰਚ ਪਿੰਡ ਬੇਲਾ, ਡਾ. ਸੈਲੇਸ਼ ਸ਼ਰਮਾ, ਸੁਰਮੱੁਖ ਸਿੰਘ, ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ, ਸਹਾਇਕ ਪ੍ਰੋਫੈਸਰ ਸੁਨੀਤਾ ਰਾਣੀ ਅਤੇ ਸਮੂਹ ਸਟਾਫ਼ ਹਾਜਰ ਸੀ ।

 

 

LATEST ARTICLES

Most Popular

Google Play Store