ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਚੌਧਰੀ ਪਰਿਵਾਰ ਨਾਲ ਦੁੱਖ ਸਾਂਝਾ, ਮਾਤਾ ਦੇ ਅਕਾਲ ਚਲਾਣੇ ’ਤੇ ਜਤਾਇਆ ਅਫ਼ਸੋਸ
ਬਹਾਦਰਜੀਤ ਸਿੰਘ/ royalpatiala.in News/ ਨੰਗਲ, 5 ਜਨਵਰੀ,2026
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਹਲਕੇ ਦੇ ਪ੍ਰਮੁੱਖ ਸ਼ਹਿਰ ਨੰਗਲ ਵਿੱਚ ਚੌਧਰੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੌਧਰੀ ਪਰਿਵਾਰ ਨੇ ਆਪਣਾ ਸਭ ਤੋਂ ਮਹੱਤਵਪੂਰਨ ਮੈਂਬਰ ਗੁਆ ਦਿੱਤਾ ਹੈ, ਜਿਸ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਮਾਂ ਦਾ ਸਥਾਨ ਹਰ ਇਕ ਮਨੁੱਖ ਦੇ ਜੀਵਨ ਵਿੱਚ ਬਹੁਤ ਹੀ ਵਿਸ਼ੇਸ਼ ਹੁੰਦਾ ਹੈ ਅਤੇ ਮਾਂ ਦੀ ਮਮਤਾ, ਤਿਆਗ ਅਤੇ ਆਸ਼ੀਰਵਾਦ ਜੀਵਨ ਭਰ ਸਾਥ ਦਿੰਦੇ ਹਨ। ਮਾਂ ਧਰਤੀ ਉੱਤੇ ਭਗਵਾਨ ਦਾ ਦੂਜਾ ਰੂਪ ਹੈ।
ਕੈਬਨਿਟ ਮੰਤਰੀ ਬੈਂਸ ਨੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜੇਸ਼ ਚੌਧਰੀ ਦੀ ਮਾਤਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਹਾਜ਼ਰ ਹੋਏ ਸਨ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਇਸ ਅਪੂਰਣ ਘਾਟੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਪ੍ਰਭੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਹੋਵੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਂਸਲਾ ਮਿਲੇ।
ਨੰਗਲ ਟਾਊਨਸ਼ਿਪ ਦੇ ਚੌਧਰੀ ਪਰਿਵਾਰ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ, ਜਦੋਂ ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜੇਸ਼ ਚੌਧਰੀ ਦੀ ਮਾਤਾ ਸ਼ਕੁੰਤਲਾ ਦੇਵੀ ਪਤਨੀ ਸਵਰਗੀ ਵੀਰਬਲ ਦਾਸ ਚੌਧਰੀ ਨੇ 22 ਦਸੰਬਰ 2025, ਸੋਮਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਵਿਲੀਨ ਹੋ ਗਏ ਸਨ । ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਨੰਗਲ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਕੁੰਤਲਾ ਦੇਵੀ ਇੱਕ ਧਾਰਮਿਕ, ਸੰਸਕਾਰੀ ਅਤੇ ਸ਼ਾਂਤ ਸੁਭਾਵ ਵਾਲੀ ਮਹਿਲਾ ਸਨ। ਉਹ ਸਦਾ ਧਰਮ ਪ੍ਰਤੀ ਅਟੁੱਟ ਸ਼ਰਧਾ ਰੱਖਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਨਾ ਸਿਰਫ਼ ਚੌਧਰੀ ਪਰਿਵਾਰ ਨੂੰ, ਸਗੋਂ ਪੂਰੇ ਸਮਾਜ ਨੂੰ ਇੱਕ ਨਾ ਪੂਰਾ ਹੋ ਸਕਣ ਵਾਲਾ ਘਾਟਾ ਪਿਆ ਹੈ।
ਜ਼ਿਕਰਯੋਗ ਹੈ ਕਿ ਵਿਛੜੀ ਆਤਮਾ ਦੀ ਆਤਮਿਕ ਸ਼ਾਂਤੀ ਲਈ ਪਾਠ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ, ਨੰਗਲ ਟਾਊਨਸ਼ਿਪ ਵਿਖੇ ਧਾਰਮਿਕ ਰੀਤਾਂ ਅਨੁਸਾਰ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ੁਭਚਿੰਤਕਾਂ ਨੇ ਹਾਜ਼ਰੀ ਭਰ ਕੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।












