ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

145

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਮੂਨਕ/ਸੰਗਰੂਰ, 15 ਜੁਲਾਈ,2023 

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਵਿਧਾਇਕ ਬਰਿੰਦਰ ਗੋਇਲ ਸਮੇਤ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ ਅਤੇ ਅੱਜ ਉਹ ਖੁਦ ਵੀ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਜਾ ਕੇ ਆਏ ਹਨ ਅਤੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ।

ਉਹਨਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ।

ਉਨ੍ਹਾਂ ਕਿਹਾ ਕਿ ਪਾਣੀ ਪ੍ਰਭਾਵਿਤ ਪਿੰਡਾਂ ਵਿੱਚ ਪ੍ਰਸ਼ਾਸ਼ਨ ਲਗਾਤਾਰ ਲੋਕਾਂ ਨਾਲ ਰਾਬਤਾ ਕਰਕੇ ਹਰ ਮੁਸ਼ਕਿਲ ਨੂੰ ਦੂਰ ਕਰਨ ਲਈ ਸਰਗਰਮ ਹੈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੌਨਸੂਨ ਦੌਰਾਨ ਦਰਪੇਸ਼ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਦਾ ਢੁਕਵਾਂ ਹੱਲ ਹੋ ਸਕੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਘੱਗਰ 748 ਫੁੱਟ ਤੇ ਟੁੱਟ ਜਾਂਦਾ ਸੀ ਪਰ ਇਸ ਵਾਰ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਸਾਫ ਸਫਾਈ ਪੱਖੋ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਅਤੇ ਘੱਗਰ 752 ਫੁੱਟ ਤੇ ਪਾਣੀ ਦਾ ਪੱਧਰ ਜਿਆਦਾ ਵਧ ਜਾਣ ਕਾਰਨ ਖਤਰੇ ਦਾ ਕਾਰਨ ਬਣਿਆ ਹੈ ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜਾਂ, ਬਚਾਓ ਕਾਰਜਾਂ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ, ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਤਰੀਕੇ ਨਾਲ ਲੰਬੇ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀਆਂ ਸਥਿਤੀਆਂ ਪੈਦਾ ਨਾ ਹੁੰਦੀਆਂ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਵੱਲੋਂ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਵਿਖੇ ਜਾਇਜ਼ਾ ਲੈਂਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾI ਇਸ ਮੌਕੇ ਐਸ ਡੀ ਐਮ ਸੂਬਾ ਸਿੰਘ, ਐਸ ਡੀ ਐਮ ਨਵਰੀਤ ਕੌਰ ਸੇਖੋਂ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਐਸ ਪੀ ਰਾਕੇਸ਼ ਕੁਮਾਰ, ਡੀ ਐਸ ਪੀ ਮਨੋਜ ਗੋਰਸੀ, ਓ ਐਸ ਡੀ ਤਪਿੰਦਰ ਸਿੰਘ ਸੋਹੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।