ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ , ਜਿਲਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ ਮੁਕੇਸ਼ ਕੁਮਾਰ ਹੋਏ ਸੇਵਾ ਮੁਕਤ;ਸੇਵਾ ਮੁਕਤੀ ਤੇ ਸਟਾਫ ਵੱਲੋਂ ਦਿੱਤੀ ਵਿਦਾਇਗੀ ਪਾਰਟੀ

392

ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ , ਜਿਲਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ  ਮੁਕੇਸ਼ ਕੁਮਾਰ ਹੋਏ ਸੇਵਾ ਮੁਕਤ;ਸੇਵਾ ਮੁਕਤੀ ਤੇ ਸਟਾਫ ਵੱਲੋਂ  ਦਿੱਤੀ ਵਿਦਾਇਗੀ ਪਾਰਟੀ

ਪਟਿਆਲਾ 31 ਮਾਰਚ ,2024

ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ ,ਜਿਲਾ ਮਾਸ ਮੀਡੀਆ ਅਫਸਰ  ਕ੍ਰਿਸ਼ਨ ਕੁਮਾਰ ਅਤੇ ਮੁਕੇਸ਼ ਕੁਮਾਰ ਸੀਨੀਅਰ ਅਸਿਸਟੈਂਟ ਅੱਜ ਆਪਣੀ 58 ਸਾਲ ਦੀ ਉਮਰ ਪੁਰੀ ਕਰਨ ਤੇਂ ਸਰਕਾਰੀ ਨੌਕਰੀ ਤੋਂ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।

ਪਾਰਟੀ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰਮਿੰਦਰ ਕੌਰ  ਲਗਭਗ30 ਸਾਲ ਦੀਆਂ ਸਰਕਾਰੀ ਸੇਵਾਵਾਂ ਦੇ ਕੇ ਆਪਣੇ ਅਹੁਦੇ ਤੋਂ ਬੇਦਾਗ ਅਤੇ ਇਮਾਨਦਾਰ ਅਫਸਰ ਦੇ ਤੌਰ ਤੇ ਰਿਟਾਇਰ ਹੋਏ ਹਨ।

ਉਹਨਾਂ ਕਿਹਾ ਕਿ ਸਿਵਲ ਸਰਜਨ ਡਾ. ਰਮਿੰਦਰ  ਕੌਰ ਨੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਮੂਹ ਸਿਹਤ ਪ੍ਰੋਗਰਾਮਾਂ ਨੁੰ ਜਿਲੇ੍ ਵਿੱਚ ਲਾਗੂ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਉਪਲਬਧ ਕਰਵਾਈਅਾਂ ।

ਉਹਨਾਂ ਨੇ ਹਮੇਸ਼ਾ ਹੀ ਸਰਕਾਰੀ ਨੌਕਰੀ ਦੋਰਾਨ ਕੰਮ ਨੂੰ ਪਹਿਲ ਦੇ ਕੇ ਲੋਕਾਂ ਦੀਆਂ ਸਿਹਤ ਸਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ।ਡਿੳਟੀ ਦੋਰਾਣ ਜਿਥੇ ਉਹਨਾਂ ਇੱਕ ਚੰਗੇ ਪ੍ਰਸਾਸ਼ਨਕ ਅਧਿਕਾਰੀ ਵੱਜੋਂ ਕੰਮ ਕੀਤਾ ।

ਜਿਲਾ ਪਰਿਵਾਰ ਭਲਾਈ ਅਫਸਰ ਡਾ.ਐਸ .ਜੇ ਸਿੰਘ ਨੇ ਦੱਸਿਆ ਕਿ  ਕ੍ਰਿਸ਼ਨ ਕੁਮਾਰ ਜਿਲਾ ਮਾਸ ਮੀਡੀਆ ਅਫਸਰ ਨੇ ਲਗਭਗ 33 ਸਾਲ ਅਪਣੀਆਂ ਸੇਵਾਂਵਾਂ ਦਿੱਤੀਆ ਉਹਨਾਂ ਬਹੁਤ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਅਪਣੀ ਡਿੳੈਟੀ ਕੀਤੀ ਅਤੇ  ਸਿਹਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਹਰ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ।

ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ , ਜਿਲਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ ਮੁਕੇਸ਼ ਕੁਮਾਰ ਹੋਏ ਸੇਵਾ ਮੁਕਤ;ਸੇਵਾ ਮੁਕਤੀ ਤੇ ਸਟਾਫ ਵੱਲੋਂ ਦਿੱਤੀ ਵਿਦਾਇਗੀ ਪਾਰਟੀ

ਮੁਕੇਸ਼ ਕੁਮਾਰ ਜੀ ਨੇ ਵੀ ਅਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ ਅਤੇ ਅਪਣੇ ਕਰਤੱਵਾਂ ਨੂੰ ਪਹਿਲ ਦਿੱਤੀ ।

ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਭਾਸ਼ਣ ਵਿੱਚ ਜਿਥੇ ਸਾਰਿਆਂ ਨੂੰ ਰਿਟਾਇਰਮੈਂਟ ਮੋਕੇ ਵਧਾਈ ਦਿੱਤੀ, ਉਥੇ ਪ੍ਰਮਾਤਮਾ ਅੱਗੇ ਉਹਨਾਂ ਦੀ ਲੰਬੀ ਉਮਰ ਅਤੇ ਹਮੇਸ਼ਾ ਚੜਦੀ ਕਲਾ ਵਿੱਚ ਰਹਿਣ ਦੀ ਕਾਮਨਾ ਕੀਤੀ।ਸਮੂਹ ਸਟਾਫ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ ਭੇਂਟ ਕੀਤਾ ਗਿਆ। ਇਸ ਮੋਕੇ ਸਮੂਹ ਸਿਹਤ ਪ੍ਰੌਗਰਾਮ ਅਫਸਰ ਅਤੇ ਦਫਤਰੀ ਸਟਾਫ ਵੀ ਹਾਜਰ ਸੀ।