Homeਪੰਜਾਬੀ ਖਬਰਾਂਅਯੋਧਿਆ ਵਿਖੇ 22 ਜਨਵਰੀ ਦੇ ਮਹਾਨ ਪੁਰਬ ਮੌਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ...

ਅਯੋਧਿਆ ਵਿਖੇ 22 ਜਨਵਰੀ ਦੇ ਮਹਾਨ ਪੁਰਬ ਮੌਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਕਰਵਾਈ ਸਫ਼ਾਈ ਸੇਵਾ

ਅਯੋਧਿਆ ਵਿਖੇ 22 ਜਨਵਰੀ ਦੇ ਮਹਾਨ ਪੁਰਬ ਮੌਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਕਰਵਾਈ ਸਫ਼ਾਈ ਸੇਵਾ

ਪਟਿਆਲਾ 20 ਜਨਵਰੀ 24

ਭਾਰਤੀ ਜਨਤਾ ਪਾਰਟੀ ਨੇ ਅਯੁੱਧਿਆ ਦੇ ਸ਼੍ਰੀ ਰਾਮ ਮੰਦਰ ‘ਚ 22 ਜਨਵਰੀ ਨੂੰ ਹੋਣ ਜਾ ਰਹੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੇ ਸਬੰਧ ‘ਚ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨਾਂ ‘ਤੇ ਸਫਾਈ ਹਫਤਾ ਸ਼ੁਰੂ ਕਰ ਦਿੱਤਾ ਹੈ। ਇਸ ਮੁਹਿੰਮ ਤਹਿਤ ਸ਼ਨੀਵਾਰ ਨੂੰ ਭਾਜਪਾ ਦੇ ਨਵ-ਨਿਯੁਕਤ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਭਾਜਪਾ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਪਿੰਡ ਸਿੰਬੜੋ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮੱਥਾ ਟੇਕਿਆ ਅਤੇ ਸਫ਼ਾਈ ਦੀ ਸੇਵਾ ਨਿਭਾਈ। 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਜਾ ਰਹੇ ਰਾਸ਼ਟਰੀ ਪ੍ਰੋਗਰਾਮ ‘ਚ ਪਿੰਡ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਅਯੁੱਧਿਆ ਮਹਾਪਰਵ ਦੇ ਸੰਦਰਭ ‘ਚ ਗੁਰਦੁਆਰਾ ਸਾਹਿਬ ‘ਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ।

ਭਾਜਪਾ ਆਗੂ ਸੰਜੀਵ ਸ਼ਰਮਾ ਬਿੱਟੂ ਨਾਲ ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਭਾਵੁਕ ਹੁੰਦਿਆਂ ਕਿਹਾ ਕਿ 22 ਜਨਵਰੀ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਵਿੱਚ ਦੀਵੇ ਜਗਾਏ ਜਾਣਗੇ। ਪਿੰਡ ਦੇ ਲੋਕਾਂ ਨੂੰ ਵੀ ਆਪਣੇ ਘਰਾਂ ਵਿੱਚ ਦੀਵੇ ਜਗਾ ਕੇ ਭਗਵਾਨ ਸ਼੍ਰੀ ਰਾਮ ਦੇ ਮਹਾਨ ਤਿਉਹਾਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ ਜਾਵੇਗਾ। ਗੁਰਦੁਆਰਾ ਸਾਹਿਬ ਵਿਖੇ ਹਾਜ਼ਰ ਸੰਗਤ ਨੇ ਦੱਸਿਆ ਕਿ 22 ਜਨਵਰੀ ਨੂੰ ਅਯੁੱਧਿਆ ਵਿਖੇ ਹੋਣ ਵਾਲੇ ਮਹਾਂਪਰਵ ਵਿਚ ਜਾਣ ਵਾਲੀਆਂ ਸੰਗਤਾਂ ਲਈ ਠਹਿਰਨ ਅਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ। ਕੋਈ ਵੀ ਰਾਮ ਭਗਤ ਗੁਰਦੁਆਰਾ ਸਾਹਿਬ ਵਿਖੇ ਲੰਗਰ ਪ੍ਰਸ਼ਾਦ ਲੈ ਸਕੇਗਾ।

ਅਯੋਧਿਆ ਵਿਖੇ 22 ਜਨਵਰੀ ਦੇ ਮਹਾਨ ਪੁਰਬ ਮੌਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਕਰਵਾਈ ਸਫ਼ਾਈ ਸੇਵਾ

ਗੁਰਦੁਆਰਾ ਸਾਹਿਬ ਵਿੱਚ ਸਫ਼ਾਈ ਦੀ ਸੇਵਾ ਨਿਭਾਉਣ ਵਾਲਿਆਂ ਵਿੱਚ ਭਾਜਪਾ ਆਗੂ ਤੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਲਾਭ ਸਿੰਘ ਭਟੇੜੀ, ਗੁਰਭਜਨ ਲਚਕਾਣੀ, ਅਮਰਨਾਥ ਪੌਣੀ ਝਿੱਲ, ਵਰਿੰਦਰ ਗੁਪਤਾ, ਪ੍ਰਮੋਦ ਕੁਮਾਰ, ਨਿਖਿਲ ਕਾਕਾ, ਰਾਜੇਸ਼ ਬਾਂਸਲ, ਰਿਸ਼ਭ ਸ਼ਰਮਾ ਆਦਿ ਮੁੱਖ ਤੌਰ ’ਤੇ ਹਾਜ਼ਰ ਸਨ।

 

LATEST ARTICLES

Most Popular

Google Play Store