HomeHealthਕੜਾਕੇ ਦੀ ਪੈ ਰਹੀ ਠੰਡ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ...

ਕੜਾਕੇ ਦੀ ਪੈ ਰਹੀ ਠੰਡ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ; ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਕੀਤੀ ਜਾਰੀ

ਕੜਾਕੇ ਦੀ ਪੈ ਰਹੀ ਠੰਡ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ; ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਕੀਤੀ ਜਾਰੀ

ਪਟਿਆਲਾ, 29 ਦਸੰਬਰ,2023

ਕੜਾਕੇ ਦੀ ਪੈ ਰਹੀ ਸਰਦੀ ਨੁੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਜਾਣਕਾਰੀ ਦਿੰਦੇ ਕਿਹਾ ਕਿ ਇਸ ਵੇਲੇ ਸਮੇਂ ਸਰਦੀ ਦੇ ਨਾਲਨਾਲ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ।

ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।ਇਸ ਲਈ ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ।ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ।ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।

ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ਼ੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਕਿਹਾ ਗਿਆ ਹੈ।

ਕੜਾਕੇ ਦੀ ਪੈ ਰਹੀ ਠੰਡ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ; ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਕੀਤੀ ਜਾਰੀ

ਰਾਸ਼ਟਰੀ ਵਾਤਾਵਰਣ ਤਬਦੀਲੀ ਮੱਨੁਖੀ ਸਿਹਤ ਪ੍ਰੋਗਰਾਮ ਦੇ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ਤੇ ਫ਼ਲੂ ਹੋ ਜਾਂਦਾ ਹੈ। ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜਰਅੰਦਾਜ ਨਾ ਕੀਤਾ ਜਾਵੇ, ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ।ਸੰਘਣੀ ਧੁੰਦ ਕਾਰਨ ਯਾਤਾਯਾਤ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ।

LATEST ARTICLES

Most Popular

Google Play Store