ਜ਼ਿਲ੍ਹਾ ਰੂਪਨਗਰ ਵਿੱਚ ਰਾਤ 8 ਵਜੇ ਤੋਂ ਲੈ ਕੇ ਸਵੇਰੇ 5.30 ਵਜੇ ਤੱਕ ਮੁਕੰਮਲ ਤੌਰ ਉੱਤੇ ਰਹੇਗਾ ਬਲੈਕ ਆਊਟ
ਬਹਾਦਰਜੀਤ ਸਿੰਘ/ ਰੂਪਨਗਰ, 9 ਮਈ,2025
ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿੱਚ 9 ਮਈ ਰਾਤ 8 ਵਜੇ ਤੋਂ ਲੈ ਕੇ ਸਵੇਰੇ 5.30 ਵਜੇ ਤੱਕ ਬਲੈਕ ਆਊਟ ਰਹੇਗਾ।
ਉਨ੍ਹਾਂ ਅੱਗੇ ਕਿਹਾ ਕਿ ਮੌਜ਼ੂਦਾ ਹਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 8 ਵਜੇ ਤੋਂ 10 ਵਜੇ ਤੱਕ ਜ਼ਿਲ੍ਹਾ ਰੂਪਨਗਰ ਵਿੱਚ ਬਿਜਲੀ ਦੀ ਸਪਲਾਈ ਮੁਕੰਮਲ ਤੌਰ ਉੱਤੇ ਬੰਦ ਰਹੇਗੀ ਜਿਸ ਉਪਰੰਤ ਜ਼ਿਲ੍ਹਾ ਰੂਪਨਗਰ ਦੇ ਨਾਗਰਿਕ ਆਪਣੇ ਪੱਧਰ ਉੱਤੇ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਦੀਆਂ ਲਾਈਟਾਂ ਸਵੇਰੇ 5.30 ਵਜੇ ਤੱਕ ਬੰਦ ਰੱਖਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਾਰੀ ਕਾਰਗੁਜ਼ਾਰੀ ਆਪ ਸਭ ਦੀ ਸੁਰੱਖਿਆ ਨੂੰ ਯਕੀਨੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਦੇ ਸਮਾਨ ਜਾਂ ਸਮੱਗਰੀ ਦਾ ਭੰਡਾਰ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਬੰਧ ਵਿੱਚ ਪਹਿਲਾਂ ਹੀ ਥੋਕ ਵਿਕਰੇਤਾਵਾਂ/ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾ ਤੱਥ ਤਹਿਤ ਵੀਡਿਓ ਜਾਂ ਸੰਦੇਸ਼ ਨੂੰ ਅੱਗੇ ਨਾ ਸਾਂਝਾ ਕਰਨ ਅਤੇ ਇਸ ਸਬੰਧ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਆਪ ਸਭ ਦੀ ਸਹੂਲਤ ਲਈ ਜਰੂਰੀ ਸੂਚਨਾ ਭੇਜਣ ਲਈ BL-DCROPR (ਬੀਐਲ- ਡੀਸਿਆਰਓਪੀਆਰ) ਵੱਲੋਂ ਜਾਰੀ ਕੀਤਾ ਜਾਵੇਗਾ।
